ਇਨਸਾਨੀਅਤ ਸ਼ਰਮਸਾਰ: 3 ਸਾਲਾ ਬੱਚੀ ਦਾ ਰੇਪ ਤੋਂ ਬਾਅਦ ਕਤਲ

11/12/2018 3:00:41 PM

ਨਵੀਂ ਦਿੱਲੀ— ਸਾਈਬਰ ਸਿਟੀ ਗੁਰੂਗ੍ਰਾਮ 'ਚ ਇਕ ਵਾਰ ਦੁਬਾਰਾ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇਥੇ ਤਿੰਨ ਸਾਲਾ ਮਾਸੂਮ ਬੱਚੀ ਦੇ ਨਾਲ ਦਰਿੰਦਗੀ ਤੋਂ ਬਾਅਦ ਉਸ ਦੀ ਹੱਤਿਆ ਕਰਨ ਦਾ ਮਾਮਲੇ ਸਾਹਮਣੇ ਆਇਆ ਹੈ। ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਦੋਸ਼ੀ ਦੀ ਪਛਾਣ ਵੀ ਕਰ ਲਈ ਗਈ ਹੈ। ਦੋਸ਼ੀ ਗੁਆਂਢ ਦਾ ਰਹਿਣ ਵਾਲਾ ਇਕ ਨੌਜਵਾਨ ਦੱਸਿਆ ਜਾ ਰਿਹਾ ਹੈ। ਪੁਲਸ ਨੇ ਪਾਕਸੋ ਐਕਟ ਅਧੀਨ ਮਾਮਲਾ ਦਰਜ ਕਰਕੇ ਦੋਸ਼ੀ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਪੁਲਸ ਦਾ ਦਾਅਵਾ ਹੈ ਕਿ ਦੋਸ਼ੀ ਨੂੰ ਜਲਦੀ ਫੜ੍ਹ ਲਿਆ ਜਾਵੇਗਾ।