ਗਲਵਾਨ ਘਾਟੀ ਦੇ 20 ਸ਼ਹੀਦਾਂ ਨੂੰ ਸਨਮਾਨ, ਨੈਸ਼ਨਲ ਵਾਰ ਮੈਮੋਰੀਅਲ ''ਚ ਮਿਲੀ ਜਗ੍ਹਾ

Thursday, Jan 21, 2021 - 12:16 AM (IST)

ਗਲਵਾਨ ਘਾਟੀ ਦੇ 20 ਸ਼ਹੀਦਾਂ ਨੂੰ ਸਨਮਾਨ, ਨੈਸ਼ਨਲ ਵਾਰ ਮੈਮੋਰੀਅਲ ''ਚ ਮਿਲੀ ਜਗ੍ਹਾ

ਨਵੀਂ ਦਿੱਲੀ - ਕਈ ਮਹੀਨਿਆਂ ਦੀ ਦੇਰੀ ਤੋਂ ਬਾਅਦ ਲੱਦਾਖ ਦੀ ਗਲਵਾਨ ਘਾਟੀ ਵਿੱਚ ਚੀਨੀ ਫੌਜੀਆਂ ਨਾਲ ਹਿੰਸਕ ਝੜਪ ਵਿੱਚ ਸ਼ਹੀਦ ਹੋਏ 20 ਫੌਜੀਆਂ ਦੇ ਨਾਮ ਆਖ਼ਿਰਕਾਰ ਗਣਤੰਤਰ ਦਿਵਸ ਤੋਂ ਪਹਿਲਾਂ ਨਵੀਂ ਦਿੱਲੀ ਸਥਿਤ ਨੈਸ਼ਨਲ ਵਾਰ ਮੈਮੋਰੀਅਲ ਵਿੱਚ ਸ਼ਾਮਲ ਕਰ ਲਈ ਗਏ ਹਨ।

ਇਸ ਤੋਂ ਪਹਿਲਾਂ ਅਕਤੂਬਰ 2019 ਅਤੇ ਸਤੰਬਰ 2020 ਵਿਚਾਲੇ ਕਈ ਵੱਖ-ਵੱਖ ਮੁਹਿੰਮਾਂ ਵਿੱਚ ਮਾਰੇ ਗਏ 90 ਫੌਜੀਆਂ ਦੇ ਨਾਮਾਂ ਨੂੰ ਨੈਸ਼ਨਲ ਵਾਰ ਮੈਮੋਰੀਅਲ ਵਿੱਚ ਸ਼ਾਮਲ ਕੀਤਾ ਗਿਆ ਸੀ। ਇਸ ਨੈਸ਼ਨਲ ਵਾਰ ਮੈਮੋਰੀਅਲ ਦਾ ਉਦਘਾਟਨ ਫਰਵਰੀ 2019 ਵਿੱਚ ਕੀਤਾ ਗਿਆ ਸੀ।
ਇਹ ਵੀ ਪੜ੍ਹੋ- ਗਣਤੰਤਰ ਦਿਵਸ 'ਤੇ ਇਤਿਹਾਸ ਰਚੇਗੀ ਭਾਵਨਾ ਕੰਠ, ਪਰੇਡ 'ਚ ਸ਼ਾਮਲ ਹੋਣ ਵਾਲੀ ਪਹਿਲੀ ਲੜਾਕੂ ਪਾਇਲਟ

ਹਾਲਾਂਕਿ ਨਾਮਾਂ ਨੂੰ ਸ਼ਾਮਲ ਕੀਤੇ ਜਾਣ ਦੀ ਮਨਜ਼ੂਰੀ ਦੇ ਦਿੱਤੀ ਗਈ ਸੀ ਪਰ ਅੱਗੇ ਦੀ ਪ੍ਰਕਿਰਿਆ ਵਿੱਚ ਦੇਰੀ ਦਾ ਮਤਲਬ ਸੀ ਕਿ ਨਾਮਾਂ ਨੂੰ ਪਹਿਲਾਂ ਨਹੀਂ ਰੱਖਿਆ ਜਾ ਸਕਦਾ। ਜੇਕਰ ਇਸ ਮਾਮਲੇ ਵਿੱਚ ਜਲਦਬਾਜ਼ੀ ਨਹੀਂ ਕੀਤੀ ਜਾਂਦੀ ਤਾਂ ਗਣਤੰਤਰ ਦਿਵਸ ਦੌਰਾਨ ਇਨ੍ਹਾਂ ਦੇ ਨਾਮ ਸ਼ਾਮਲ ਨਹੀਂ ਹੋ ਪਾਂਦੇ ਜਦੋਂ ਪ੍ਰਧਾਨ ਮੰਤਰੀ ਨੈਸ਼ਨਲ ਵਾਰ ਮੈਮੋਰੀਅਲ 'ਤੇ ਸ਼ਹੀਦ ਫੌਜੀਆਂ ਨੂੰ ਸ਼ਰਧਾਂਜਲੀ ਦਿੰਦੇ।
ਇਹ ਵੀ ਪੜ੍ਹੋ- 10ਵੇਂ ਦੌਰ ਦੀ ਬੈਠਕ ਤੋਂ ਬਾਅਦ ਬੋਲੇ ਨਰੇਂਦਰ ਤੋਮਰ- ਕਿਸਾਨ ਸੰਗਠਨ ਪ੍ਰਸਤਾਵ 'ਤੇ ਵਿਚਾਰ ਕਰਨ

ਪਿਛਲੇ ਸਾਲ ਜੂਨ ਵਿੱਚ ਹੋਏ ਸਨ ਸ਼ਹੀਦ
ਪਿਛਲੇ ਸਾਲ ਇੰਡੀਆ ਗੇਟ ਦੀ ਜਗ੍ਹਾ ਗਣਤੰਤਰ ਦਿਵਸ 'ਤੇ ਬਣਾਏ ਗਏ ਨੈਸ਼ਨਲ ਵਾਰ ਮੈਮੋਰੀਅਲ ਵਿੱਚ ਫੌਜੀ ਕਾਰਵਾਈ ਵਿੱਚ ਸ਼ਹੀਦ ਹੋਏ ਫੌਜੀਆਂ ਨੂੰ ਸ਼ਰਧਾਂਜਲੀ ਦਿੱਤੀ ਗਈ ਸੀ। ਨੈਸ਼ਨਲ ਵਾਰ ਮੈਮੋਰੀਅਲ ਆਜ਼ਾਦੀ ਤੋਂ ਬਾਅਦ ਸ਼ਹੀਦ ਫੌਜੀਆਂ ਦੀ ਯਾਦ ਵਿੱਚ ਬਣਾਇਆ ਗਿਆ ਸੀ। ਪਿਛਲੇ ਸਾਲ 15 ਜੂਨ ਨੂੰ ਗਲਵਾਨ ਘਾਟੀ ਵਿੱਚ ਚੀਨੀ ਫੌਜੀਆਂ ਨਾਲ ਹੋਈ ਹਿੰਸਕ ਝੜਪ ਵਿੱਚ 20 ਫੌਜੀ ਸ਼ਹੀਦ ਹੋ ਗਏ ਸਨ, ਜਦੋਂ ਕਿ ਚੀਨੀਆਂ ਨੇ ਝੜਪ ਵਿੱਚ ਮਾਰੇ ਗਏ ਲੋਕਾਂ ਦੀ ਗਿਣਤੀ ਦਾ ਖੁਲਾਸਾ ਨਹੀਂ ਕੀਤਾ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।
 


author

Inder Prajapati

Content Editor

Related News