ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਹੋਈ ਮੀਟਿੰਗ, ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ 36 ਉਮੀਦਵਾਰਾਂ ਦੇ ਨਾਂ ਤੈਅ

Friday, Sep 15, 2023 - 03:48 PM (IST)

ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਹੋਈ ਮੀਟਿੰਗ, ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ 36 ਉਮੀਦਵਾਰਾਂ ਦੇ ਨਾਂ ਤੈਅ

ਨਵੀਂ ਦਿੱਲੀ- ਮੱਧ ਪ੍ਰਦੇਸ਼ ਵਿਧਾਨ ਸਭਾ ਦੀਆਂ ਚੋਣਾਂ ਲਈ ਟਿਕਟਾਂ ਨੂੰ ਲੈ ਕੇ ਭਾਜਪਾ ਪ੍ਰਧਾਨ ਜੇ. ਪੀ. ਨੱਢਾ ਦੀ ਪ੍ਰਧਾਨਗੀ ਕੇਂਦਰੀ ਚੋਣ ਕਮੇਟੀ ਦੀ ਬੁੱਧਵਾਰ ਬੈਠਕ ਹੋਈ। ਬੈਠਕ ’ਚ ਕੇਂਦਰੀ ਚੋਣ ਕਮੇਟੀ ਨੇ 36 ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਨੂੰ ਪ੍ਰਵਾਨਗੀ ਦਿੱਤੀ। ਇਹ ਸਾਰੀਆਂ ਪਿਛਲੀਆਂ ਚੋਣਾਂ ਵਿੱਚ ਹਾਰੀਆਂ ਸੀਟਾਂ ਹਨ। ਉਮੀਦਵਾਰਾਂ ਦੀ ਇੱਕ ਹੋਰ ਸੂਚੀ ਕਿਸੇ ਵੀ ਸਮੇਂ ਜਾਰੀ ਕੀਤੀ ਜਾ ਸਕਦੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ, ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ, ਬੀ. ਡੀ. ਸ਼ਰਮਾ ਸਮੇਤ ਚੋਣ ਕਮੇਟੀ ਦੇ ਸਮੂਹ ਮੈਂਬਰ ਹਾਜ਼ਰ ਹੋਏ।

ਇਹ ਵੀ ਪੜ੍ਹੋ : ਮਹਾਦੇਵ ਸੱਟੇਬਾਜ਼ੀ ਮਾਮਲੇ 'ਚ ED ਦੀ ਵੱਡੀ ਕਾਰਵਾਈ, 417 ਕਰੋੜ ਰੁਪਏ ਦੀ ਜਾਇਦਾਦ ਕੀਤੀ ਜ਼ਬਤ

ਇਸ ਤੋਂ ਪਹਿਲਾਂ ਜਦੋਂ ਪ੍ਰਧਾਨ ਮੰਤਰੀ ਮੋਦੀ ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਬੁੱਧਵਾਰ ਸ਼ਾਮ ਪਾਰਟੀ ਹੈੱਡਕੁਆਰਟਰ ਵਿਖੇ ਪੁੱਜੇ ਤਾਂ ਉਨ੍ਹਾਂ ਦਾ ਨਿੱਘਾ ਸੁਆਗਤ ਕੀਤਾ ਗਿਆ। ਪਿਛਲੇ ਹਫਤੇ ਇੱਥੇ ਭਾਰਤ ਦੀ ਪ੍ਰਧਾਨਗੀ ਹੇਠ ਹੋਏ ਜੀ-20 ਸੰਮੇਲਨ ਤੋਂ ਬਾਅਦ ਮੋਦੀ ਦੀ ਪਾਰਟੀ ਹੈੱਡਕੁਆਰਟਰ ਦੀ ਇਹ ਪਹਿਲੀ ਫੇਰੀ ਸੀ। ਇਸ ਸੰਮੇਲਨ ਨੂੰ ਬਹੁਤ ਸਫ਼ਲ ਪ੍ਰੋਗਰਾਮ ਵਜੋਂ ਦੇਖਿਆ ਜਾ ਰਿਹਾ ਹੈ । ਵਿਸ਼ਵ ਨੇਤਾਵਾਂ ਨੇ ਵੀ ਇਸ ਲਈ ਪ੍ਰਧਾਨ ਮੰਤਰੀ ਮੋਦੀ ਦੀ ਤਾਰੀਫ਼ ਕੀਤੀ। ਭਾਜਪਾ ਹੈੱਡਕੁਆਰਟਰ ਪਹੁੰਚਣ ’ਤੇ ਉੱਥੇ ਮੌਜੂਦ ਵੱਡੀ ਗਿਣਤੀ ’ਚ ਪਾਰਟੀ ਵਰਕਰਾਂ ਨੇ ਮੋਦੀ ’ਤੇ ਫੁੱਲਾਂ ਦੀ ਵਰਖਾ ਕੀਤੀ ਅਤੇ ‘ਮੋਦੀ-ਮੋਦੀ’ ਦੇ ਨਾਅਰੇ ਲਾਏ। ਸੂਤਰਾਂ ਦਾ ਕਹਿਣਾ ਹੈ ਕਿ ਬੈਠਕ ’ਚ ਛੱਤੀਸਗੜ੍ਹ ਵਿਧਾਨ ਸਭਾ ਚੋਣਾਂ ਲਈ ਵੀ ਉਮੀਦਵਾਰਾਂ ਦੇ ਨਾਵਾਂ ’ਤੇ ਚਰਚਾ ਹੋਈ। ਮੱਧ ਪ੍ਰਦੇਸ਼, ਛੱਤੀਸਗੜ੍ਹ, ਰਾਜਸਥਾਨ, ਤੇਲੰਗਾਨਾ ਅਤੇ ਮਿਜ਼ੋਰਮ ਵਿਚ ਨਵੰਬਰ-ਦਸੰਬਰ ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News