ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ ਕਮਲਨਾਥ ਨਾਨਕਸਰ ਗੁਰਦੁਰਆਰਾ ਹੋਏ ਨਤਮਸਤਕ

Tuesday, Nov 12, 2019 - 03:15 PM (IST)

ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ ਕਮਲਨਾਥ ਨਾਨਕਸਰ ਗੁਰਦੁਰਆਰਾ ਹੋਏ ਨਤਮਸਤਕ

ਭੋਪਾਲ (ਵਾਰਤਾ)— ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਭੋਪਾਲ ਦੇ ਹਮੀਦੀਆ ਰੋਡ ਸਥਿਤ ਨਾਨਕਸਰ ਗੁਰਦੁਆਰਾ ਸਾਹਿਬ ਨਤਮਸਤਕ ਹੋਏ। ਉਨ੍ਹਾਂ ਨੇ ਦੇਸ਼-ਪ੍ਰਦੇਸ਼ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ। ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰੂਦੇਵ ਸਿੰਘ ਨੇ ਕਮਲਨਾਥ ਨੂੰ ਸ਼ਾਲ ਭੇਟ ਕਰ ਕੇ ਉਨ੍ਹਾਂ ਦਾ ਸਨਮਾਨ ਕੀਤਾ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਪਰਮਵੀਰ ਸਿੰਘ ਵਜ਼ੀਰ ਨੇ ਮੁੱਖ ਮੰਤਰੀ ਨੂੰ ਯਾਦ ਚਿੰਨ੍ਹ ਭੇਟ ਕੀਤੇ।

PunjabKesari

ਗੁਰਦੁਆਰਾ ਕਮੇਟੀ ਦੇ ਸਕੱਤਰ ਅਮਰੀਕ ਸਿੰਘ ਨੇ ਕਮਲਨਾਥ ਵਲੋਂ ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਲਏ ਗਏ ਇਤਿਹਾਸਕ ਫੈਸਲਿਆਂ 'ਤੇ ਪ੍ਰਸ਼ੰਸਾ ਜ਼ਾਹਰ ਕਰਦੇ ਹੋਏ ਕਿਹਾ ਕਿ ਮੱਧ ਪ੍ਰਦੇਸ਼ ਦੇ ਇਤਿਹਾਸ 'ਚ ਪਹਿਲੀ ਵਾਰ ਹੋਇਆ ਹੈ, ਜਦੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਦੇਸ਼ ਦੇ ਸਾਰੇ ਸਰਕਾਰੀ ਭਵਨਾਂ 'ਚ ਰੌਸ਼ਨੀ ਕੀਤੀ ਜਾ ਰਹੀ ਹੈ। 

PunjabKesari

ਉਨ੍ਹਾਂ ਨੇ ਇਸ ਫੈਸਲੇ 'ਤੇ ਵੀ ਪ੍ਰਸ਼ੰਸਾ ਜ਼ਾਹਰ ਕੀਤੀ ਕਿ ਜਬਲਪੁਰ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ 'ਚ 20 ਕਰੋੜ ਰੁਪਏ ਦੀ ਲਾਗਤ ਨਾਲ ਮਿਊਜ਼ੀਅਮ ਅਤੇ ਸ਼ੋਧ ਸੰਸਥਾ ਦੀ ਸਥਾਪਨਾ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਸਿੱਖ ਭਾਈਚਾਰੇ ਲਈ ਲਗਾਤਾਰ ਲਏ ਜਾ ਰਹੇ ਫੈਸਲਿਆਂ ਅਤੇ ਕੰਮਾਂ ਨੂੰ ਲੈ ਕੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਇਸ ਮੌਕੇ ਵੱਡੀ ਗਿਣਤੀ 'ਚ ਸਿੱਖ ਭਾਈਚਾਰੇ ਅਤੇ ਹੋਰ ਭਾਈਚਾਰੇ ਦੇ ਲੋਕ ਹਾਜ਼ਰ ਰਹੇ।


author

Tanu

Content Editor

Related News