ਰਾਹੁਲ ਗਾਂਧੀ ਨੇ ਸ੍ਰੀ ਨਨਕਾਣਾ ਸਾਹਿਬ ''ਤੇ ਹਮਲੇ ਦੀ ਕੀਤੀ ਨਿੰਦਾ, ਟਵੀਟ ਕਰ ਆਖੀ ਇਹ ਗੱਲ

01/04/2020 2:38:17 PM

ਨਵੀਂ ਦਿੱਲੀ (ਭਾਸ਼ਾ)— ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪਾਕਿਸਤਾਨ 'ਚ ਸ੍ਰੀ ਨਨਕਾਣਾ ਸਾਹਿਬ 'ਤੇ ਭੀੜ ਵਲੋਂ ਕੀਤੇ ਪਥਰਾਅ ਅਤੇ ਨਾਅਰੇਬਾਜ਼ੀ ਦੀ ਘਟਨਾ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਆਪਸੀ ਸਨਮਾਨ ਅਤੇ ਪਿਆਰ ਦੀ ਬਦੌਲਤ ਹੀ ਕਟੜਤਾ ਦੇ ਇਸ ਜ਼ਹਿਰ ਨੂੰ ਖਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਟਵੀਟ ਕਰ ਕੇ ਕਿਹਾ, ''ਸ੍ਰੀ ਨਨਕਾਣਾ ਸਾਹਿਬ 'ਤੇ ਹਮਲਾ ਨਿੰਦਣਯੋਗ ਹੈ। ਕੱਟੜਤਾ ਖਤਰਨਾਕ ਹੈ ਅਤੇ ਇਹ ਬਹੁਤ ਪੁਰਾਣਾ ਜ਼ਹਿਰ ਹੈ, ਜਿਸ ਦੀ ਕੋਈ ਸੀਮਾ ਨਹੀਂ ਹੁੰਦੀ। ਪਿਆਰ, ਆਪਸੀ ਸਨਮਾਨ ਅਤੇ ਸਮਝ ਹੀ ਇਸ ਜ਼ਹਿਰ ਨੂੰ ਖਤਮ ਕਰਦੀ ਹੈ। ਇਸ ਘਟਨਾ ਦੀ ਅਸੀਂ ਸਖਤ ਸ਼ਬਦਾਂ 'ਚ ਨਿੰਦਾ ਕਰਦੇ ਹਾਂ।'' 

PunjabKesari

ਰਾਹੁਲ ਗਾਂਧੀ ਤੋਂ ਇਲਾਵਾ ਕਾਂਗਰਸ ਦੇ ਕਈ ਨੇਤਾਵਾਂ ਨੇ ਇਸ ਘਟਨਾ ਦੀ ਨਿੰਦਾ ਕੀਤੀ ਹੈ। ਜ਼ਿਕਰਯੋਗ ਹੈ ਕਿ ਪਾਕਿਸਤਾਨ 'ਚ ਸਿੱਖ ਕੁੜੀ ਨਾਲ ਵਿਆਹ ਕਰਨ ਵਾਲੇ ਇਕ ਮੁਸਲਿਮ ਵਿਅਕਤੀ ਦੇ ਪਰਿਵਾਰ ਦੀ ਅਗਵਾਈ 'ਚ ਕੁਝ ਲੋਕਾਂ ਨੇ ਆਪਣੇ ਰਿਸ਼ਤੇਦਾਰਾਂ ਦੀ ਗ੍ਰਿਫਤਾਰੀ ਦੇ ਵਿਰੋਧ 'ਚ ਸ਼ੁੱਕਰਵਾਰ ਨੂੰ ਇੱਥੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਦੇ ਬਾਹਰ ਪ੍ਰਦਰਸ਼ਨ ਕੀਤਾ। ਖ਼ਬਰਾਂ ਮੁਤਾਬਕ ਭੀੜ ਨੇ ਗੁਰਦੁਆਰਾ ਸਾਹਿਬ 'ਤੇ ਧਾਵਾ ਬੋਲ ਦਿੱਤਾ ਅਤੇ ਸਿੱਖ ਸ਼ਰਧਾਲੂਆਂ 'ਤੇ ਪਥਰਾਅ ਕੀਤਾ। ਭਾਰਤੀ ਵਿਦੇਸ਼ ਮੰਤਰਾਲੇ ਨੇ ਇਸ ਘਟਨਾ ਦੀ ਨਿੰਦਾ ਕੀਤੀ ਹੈ।


Tanu

Content Editor

Related News