ਨਾਰਕੋ-ਟੈਰਰ ਮਾਡਿਊਲ ਦਾ ਪਰਦਾਫਾਸ਼, ਹੈਰੋਇਨ ਜ਼ਬਤ

Monday, May 02, 2022 - 06:20 PM (IST)

ਨਾਰਕੋ-ਟੈਰਰ ਮਾਡਿਊਲ ਦਾ ਪਰਦਾਫਾਸ਼, ਹੈਰੋਇਨ ਜ਼ਬਤ

ਸ਼੍ਰੀਨਗਰ (ਵਾਰਤਾ)- ਜੰਮੂ ਕਸ਼ਮੀਰ ਪੁਲਸ ਨੇ ਸੋਮਵਾਰ ਨੂੰ ਕਿਹਾ ਕਿ ਇਕ ਅੰਤਰ-ਜ਼ਿਲ੍ਹਾ ਨਾਰਕੋ ਟੈਰਰ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਹੈ। ਪੁਲਸ ਨੇ ਕਿਹਾ ਕਿ 2 ਅੱਤਵਾਦੀ ਸਹਿਯੋਗੀਆਂ ਨੂੰ ਗ੍ਰਿਫ਼ਤਾਰ ਕਰ ਕੇ 1.5 ਕਰੋੜ ਰੁਪਏ ਦੀ ਹੈਰੋਇਨ ਜ਼ਬਤ ਕੀਤੀ ਗਈ ਹੈ। ਪੁਲਸ ਨੇ ਕਿਹਾ ਕਿ ਬਾਰਾਮੂਲਾ ਦੇ ਨਿਸਾਰ ਅਹਿਮਦ ਖਾਨ ਅਤੇ ਕੁਪਵਾੜਾ ਦੇ ਮੁਹੰਮਦ ਰਫੀਕ ਖਾਨ ਪਾਬੰਦੀਸ਼ੁਦਾ ਪਦਾਰਥ ਵੇਚਣ ਦਾ ਕੰਮ ਕਰਦੇ ਸਨ ਅਤੇ ਇਸ ਤੋਂ ਪ੍ਰਾਪਤ ਪੈਸਿਆਂ ਦੀ ਵਰਤੋਂ ਅੱਤਵਾਦੀ ਗਤਵਿਧੀਆਂ ਦੇ ਵਿੱਤ ਪੋਸ਼ਣ ਲਈ ਕੀਤਾ ਜਾਂਦਾ ਸੀ।

ਪੁਲਸ ਅਤੇ ਫ਼ੌਜ ਵਲੋਂ ਬਾਰਾਮੂਲਾ ਦੇ ਚੇਨਾਦ 'ਤੇ ਨਿਯਮਿਤ ਜਾਂਚ ਦੌਰਾਨ ਇਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਸ ਨੇ ਬਿਆਨ 'ਚ ਕਿਹਾ ਕਿ ਗੱਡੀ ਦੀ ਤਲਾਸ਼ੀ ਦੌਰਾਨ 800 ਗ੍ਰਾਮ ਪਾਬੰਦੀਸ਼ੁਦਾ ਹੈਰੋਇਨ ਵਰਗਾ ਪਦਾਰਥ ਬਰਾਮਦ ਕੀਤਾ ਗਿਆ ਹੈ। ਲਗਾਤਾਰ ਪੁੱਛ-ਗਿੱਛ ਦੌਰਾਨ ਉਨ੍ਹਾਂ ਨੇ ਸਵੀਕਾਰ ਕੀਤਾ ਕਿ ਉਹ ਪਾਬੰਦੀਸ਼ੁਦਾ ਸੰਗਠਨ ਲਸ਼ਕਰ-ਏ-ਤੋਇਬਾ ਨਾਲ ਕੰਮ ਕਰਦੇ ਹਨ। ਵਾਹਨ ਤੋਂ ਇਕ ਏ.ਕੇ.-47 ਮੈਗਜ਼ੀਨ ਅਤੇ ਇਕ ਚੀਨੀ ਗ੍ਰਨੇਡ ਬਰਾਮਦ ਕੀਤਾ ਗਿਆ ਹੈ।


author

DIsha

Content Editor

Related News