1,800 ਕਰੋੜ ਰੁਪਏ ਦਾ ਨਸ਼ੀਲਾ ਪਦਾਰਥ ਜ਼ਬਤ ਕਰਨਾ ਵੱਡੀ ਉਪਲੱਬਧੀ : ਅਮਿਤ ਸ਼ਾਹ

Monday, Apr 14, 2025 - 01:13 PM (IST)

1,800 ਕਰੋੜ ਰੁਪਏ ਦਾ ਨਸ਼ੀਲਾ ਪਦਾਰਥ ਜ਼ਬਤ ਕਰਨਾ ਵੱਡੀ ਉਪਲੱਬਧੀ : ਅਮਿਤ ਸ਼ਾਹ

ਨਵੀਂ ਦਿੱਲੀ- ਕਾਨੂੰਨ ਇਨਫੋਰਸਮੈਂਟ ਏਜੰਸੀਆਂ ਨੇ ਗੁਜਰਾਤ ਤੱਟ ਤੋਂ ਦੂਰ ਅੰਤਰਰਾਸ਼ਟਰੀ ਸਮੁੰਦਰੀ ਸਰਹੱਦ ਕੋਲ 1,800 ਕਰੋੜ ਰੁਪਏ ਮੁੱਲ ਦਾ 300 ਕਿਲੋਗ੍ਰਾਮ ਨਸ਼ੀਲਾ ਪਦਾਰਥ ਜ਼ਬਤ ਕੀਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਸ਼ਾਹ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਇਸ ਬਾਰੇ ਜਾਣਕਾਰੀ ਸਾਂਝੇ ਕਰਦੇ ਹੋਏ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨਸ਼ੀਲੇ ਪਦਾਰਥਾਂ ਦੇ ਨੈਟਵਰਕ ਨੂੰ ਜੜ੍ਹ ਤੋਂ ਖ਼ਤਮ ਕਰਨ 'ਚ ਜੁਟੀ ਹੈ।

PunjabKesari

ਇਹ ਵੀ ਪੜ੍ਹੋ : 1,800 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ, ਸਮੁੰਦਰ 'ਚ ਸੁੱਟ ਕੇ ਭੱਜੇ ਤਸਕਰ

ਉਨ੍ਹਾਂ ਨੇ ਸੋਸ਼ਲ ਮੀਡੀਆ ਮੰਚ 'ਤੇ ਲਿਖਿਆ,''ਨਸ਼ਾ ਮੁਕਤ ਭਾਰਤ ਬਣਾਉਣ ਦੀ ਲਗਾਤਾਰ ਕੋਸ਼ਿਸ਼ 'ਚ ਅੰਤਰਰਾਸ਼ਟਰੀ ਸਰਹੱਦ ਕੋਲ 1,800 ਕਰੋੜ ਰੁਪਏ ਮੁੱਲ ਦਾ 300 ਕਿਲੋਗ੍ਰਾਮ ਨਸ਼ੀਲਾ ਪਦਾਰਥ ਜ਼ਬਤ ਕਰ ਕੇ ਉਕ ਵੱਡੀ ਉਪਲੱਬਧੀ ਹਾਸਲ ਕੀਤੀ ਗਈ।'' ਗ੍ਰਹਿ ਮੰਤਰੀ ਨੇ ਕਿਹਾ ਕਿ ਸਮੁੰਦਰ 'ਚ ਇਹ ਮੁਹਿੰਮ ਨਸ਼ੀਲੇ ਪਦਾਰਥਾਂ ਦੀ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਲਈ ਮੋਦੀ ਸਰਕਾਰ ਦੇ ਦ੍ਰਿਸ਼ਟੀਕੋਣ ਦੀ ਸਫ਼ਲਤਾ ਦਾ ਇਕ ਸ਼ਾਨਦਾਰ ਉਦਾਹਰਣ ਹੈ। ਉਨ੍ਹਾਂ ਨੇ ਗੁਜਰਾਤ ਪੁਲਸ ਦੇ ਅੱਤਵਾਦ ਵਿਰੋਧੀ ਦਸਤੇ (ਏਟੀਐੱਸ) ਅਤੇ ਇੰਡੀਅਨ ਕੋਸਟ ਗਾਰਡ ਦੀ ਸਫ਼ਲਤਾ ਦੀ ਸ਼ਲਾਘਾ ਕੀਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News