PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ ''ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ
Friday, Jul 31, 2026 - 03:19 PM (IST)
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਮਹਾਰਾਸ਼ਟਰ ਦੇ ਭਿਵੰਡੀ 'ਚ ਇਕ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ 'ਤੇ ਡੂੰਘਾ ਦੁੱਖ ਜ਼ਾਹਰ ਕੀਤਾ ਅਤੇ ਹਰੇਕ ਮ੍ਰਿਤਕ ਦੇ ਪਰਿਵਾਰ ਨੂੰ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ ਕੀਤਾ। ਠਾਣੇ ਜ਼ਿਲ੍ਹੇ ਦੇ ਭਿਵੰਡੀ 'ਚ ਵੀਰਵਾਰ ਰਾਤ ਚਾਰ ਮੰਜ਼ਿਲਾ ਇਮਾਰਤ ਢਹਿਣ ਨਾਲ ਘੱਟੋ-ਘੱਟ 9 ਲੋਕਾਂ ਦੀ ਮੌਤ ਹੋ ਗਈ।

ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਇਕ ਪੋਸਟ ਕੀਤਾ,''ਮਹਾਰਾਸ਼ਟਰ ਦੇ ਠਾਣੇ 'ਚ ਇਕ ਇਮਾਰਤ ਢਹਿਣ ਨਾਲ ਲੋਕਾਂ ਦੀ ਮੌਤ ਦੀ ਖ਼ਬਰ ਤੋਂ ਬੇਹੱਦ ਦੁੱਖ ਹੋਇਆ ਹੈ। ਇਸ ਦੁਖਦ ਘੜੀ 'ਚ ਮੇਰੀ ਹਮਦਰਦੀ ਸੋਗ ਪੀੜਤ ਪਰਿਵਾਰਾਂ ਨਾਲ ਹੈ। ਮੈਂ ਜ਼ਖ਼ਮੀਆਂ ਦੇ ਜਲਦ ਸਿਹਤਮੰਦ ਹੋਣ ਦੀ ਕਾਮਨਾ ਕਰਦਾ ਹਾਂ।'' ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਹਰੇਕ ਮ੍ਰਿਤਕ ਦੇ ਪਰਿਵਾਰ ਨੂੰ 2 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ, ਜਦੋਂ ਕਿ ਹਰੇਕ ਜ਼ਖ਼ਮੀ ਨੂੰ 50-50 ਹਜ਼ਾਰ ਰੁਪਏ ਦੀ ਮਦਦ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
