PM ਮੋਦੀ ਨੇ ਦੇਵਭੂਮੀ ਜਾਣ ਵਾਲੇ ਸ਼ਰਧਾਲੂਆਂ ਨੂੰ ਲਿਖੀ ਚਿੱਠੀ, 5 ਸੰਕਲਪ ਲੈਣ ਲਈ ਕਿਹਾ

Wednesday, Apr 22, 2026 - 03:01 PM (IST)

PM ਮੋਦੀ ਨੇ ਦੇਵਭੂਮੀ ਜਾਣ ਵਾਲੇ ਸ਼ਰਧਾਲੂਆਂ ਨੂੰ ਲਿਖੀ ਚਿੱਠੀ, 5 ਸੰਕਲਪ ਲੈਣ ਲਈ ਕਿਹਾ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਕੇਦਾਰਨਾਥ ਧਾਮ ਅਤੇ ਚਾਰਧਾਮ ਯਾਤਰਾ ਭਾਰਤ ਦੀ ਅਟੁੱਟ ਆਸਥਾ, ਏਕਤਾ ਅਤੇ ਖੁਸ਼ਹਾਲ ਸੱਭਿਆਚਾਰਕ ਪਰੰਪਰਾਵਾਂ ਦੇ ਸਨਮਾਨ ਦਾ ਉਤਸਵ ਹੈ। ਪ੍ਰਧਾਨ ਮੰਤਰੀ ਮੋਦੀ ਨੇ ਉੱਤਰਾਖੰਡ ਦੇਵਭੂਮੀ 'ਚ ਕੇਦਾਰਨਾਥ ਧਾਮ ਦੇ ਕਿਵਾੜ ਖੁੱਲ੍ਹਣ ਦੇ ਪਵਿੱਤਰ ਮੌਕੇ ਸ਼ਰਧਾਲੂਆਂ ਨੂੰ ਸ਼ੁੱਭਕਾਮਨਾਵਾਂ ਦਿੰਦੇ ਹੋਏ ਯਾਤਰਾ ਲਈ ਆਉਣ ਵਾਲੇ ਸ਼ਰਧਾਲੂਆਂ ਦੇ ਨਾਂ ਚਿੱਠੀ ਲਿਖ ਕੇ 5 ਸੰਕਲਪ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਤੀਰਥ ਯਾਤਰਾਵਾਂ ਨਾਲ ਦੇਸ਼ ਦੀ ਵਿਰਾਸਤ ਅਤੇ ਅਧਿਆਤਮਿਕ ਚੇਤਨਾ ਦੇ ਦਰਸ਼ਨ ਹੁੰਦੇ ਹਨ। ਪ੍ਰਧਾਨ ਮੰਤਰੀ ਨੇ ਬੁੱਧਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇਕ ਪੋਸਟ 'ਚ ਆਪਣੀ ਇਹ ਚਿੱਠੀ ਸਾਂਝੀ ਕੀਤੀ ਹੈ।

PunjabKesari

ਪੀ.ਐੱਮ. ਮੋਦੀ ਨੇ ਆਪਣੀ ਪੋਸਟ 'ਚ ਲਿਖਿਆ ਹੈ,''ਦੇਵਭੂਮੀ ਉੱਤਰਾਖੰਡ ਦੀ ਪਵਿੱਤਰ ਧਰਤੀ 'ਤੇ ਅੱਜ ਸ਼੍ਰੀ ਕੇਦਾਰਨਾਥ ਧਾਮ ਦੇ ਕਿਵਾੜ ਪੂਰੇ ਰੀਤੀ-ਰਿਵਾਜਾਂ ਨਾਲ ਸਾਰੇ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਘਏ ਹਨ। ਕੇਦਾਰਨਾਥ ਧਾਮ ਅਤੇ ਚਾਰਧਾਮ ਦੀ ਇਹ ਯਾਤਰਾ ਸਾਡੀ ਆਸਥਾ, ਏਕਤਾ ਅਤੇ ਅਮੀਰ ਪਰੰਪਰਾਵਾਂ ਦਾ ਉਤਸਵ ਹੈ। ਇਨ੍ਹਾਂ ਯਾਤਾਰਾਂ ਨਾਲ ਸਾਨੂੰ ਭਾਰਤ ਦੀ ਸਨਾਤਨ ਸੰਸਕ੍ਰਿਤੀ ਦੇ ਦਰਸ਼ਨ ਵੀ ਹੁੰਦੇ ਹਨ। ਇਸ ਸਾਲ ਚਾਰਧਾਮ ਯਾਤਰਾ ਦੇ ਸ਼ੁਰੂ ਹੋਏ ਉਤਸਵ 'ਤੇ, ਉੱਤਰਾਖੰਡ ਆਉਣ ਵਾਲੇ ਸਾਰੇ ਸ਼ਰਧਾਲੂਆਂ ਲਈ ਮੈਂ ਇਕ ਚਿੱਠੀ ਦੇ ਮਾਧਿਅਮ ਨਾਲ ਆਪਣੀਆਂ ਭਾਵਨਾਵਾਂ ਜ਼ਾਹਰ ਕੀਤੀਆਂ ਹਨ। ਮੇਰੀ ਕਾਮਨਾ ਹੈ ਕਿ ਬਾਬਾ ਕੇਦਾਰ ਸਾਰਿਆਂ 'ਤੇ ਆਪਣੀ ਕਿਰਪਾ ਬਣਾਈ ਰੱਖਣ ਅਤੇ ਤੁਹਾਡੀਆਂ ਯਾਤਰਾਵਾਂ ਨੂੰ ਸ਼ੁੱਭ ਕਰਨ। ਹਰ-ਹਰ ਮਹਾਦੇਵ!'' ਚਿੱਠੀ 'ਚ ਉਨ੍ਹਾਂ ਨੇ ਸ਼ਰਧਾਲੂਆਂ ਨੂੰ ਸਵੱਛਤਾ ਬਣਾਈ ਰੱਖਣ, ਨਦੀਆਂ ਦੀ ਸਫ਼ਾਈ 'ਚ ਯੋਗਦਾਨ, ਪਲਾਸਟਿਕ ਦੀ ਵਰਤੋਂ ਨਾ ਕਰਨ, ਵਾਤਾਵਰਣ ਦੀ ਰੱਖਿਆ ਕਰਨ ਅਤੇ ਸਥਾਨਕ ਉਤਪਾਦਾਂ ਨੂੰ ਉਤਸ਼ਾਹ ਦੇਣ ਦਾ ਸੰਕਲਪ ਲੈਣ ਲਈ ਕਿਹਾ ਹੈ। ਪੀ.ਐੱਮ. ਮੋਦੀ ਨੇ ਸੇਵਾ, ਸਹਿਯੋਗ ਅਤੇ ਏਕਤਾ 'ਤੇ ਵੀ ਜ਼ੋਰ ਦਿੱਤਾ ਹੈ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਸਥਾਨਕ ਉਤਪਾਦਾਂ ਦੀ ਖਰੀਦ ਕਰਨ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਉਹ ਨਿਯਮਾਂ ਅਤੇ ਆਵਾਜਾਈ ਦੇ ਨਿਰਦੇਸ਼ਾਂ ਦੀ ਪਾਲਣਾ ਕਰਨ ਤਾਂ ਕਿ ਯਾਤਰਾ ਨੂੰ ਸੁਰੱਖਿਅਤ ਬਣਾਇਆ ਜਾ ਸਕੇ। ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਇਹ ਵੀ ਕਿਹਾ ਕਿ ਉਹ ਉੱਤਰਾਖੰਡ ਦੀਆਂ ਲੋਕ ਕਥਾਵਾਂ ਅਤੇ ਲਘੁ ਪਰੰਪਰਾਵਾਂ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕਰਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News