ਸੁਖਬੀਰ ਬਾਦਲ ''ਤੇ ਹਮਲੇ ਮਗਰੋਂ PM ਮੋਦੀ ਨੇ ਹਰਸਿਮਰਤ ਬਾਦਲ ਨਾਲ ਕੀਤੀ ਫ਼ੋਨ ''ਤੇ ਗੱਲ ! ਪੁੱਛਿਆ ਹਾਲ-ਚਾਲ
Thursday, Aug 13, 2026 - 05:26 PM (IST)
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਤੋਂ ਬਾਅਦ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਸੂਤਰਾਂ ਅਨੁਸਾਰ ਪੀ.ਐੱਮ. ਮੋਦੀ ਨੇ ਸੁਖਬੀਰ ਦੀ ਪਤਨੀ ਹਰਸਿਮਰਤ ਕੌਰ ਬਾਦਲ ਨੂੰ ਫੋਨ ਕਰ ਕੇ ਬਾਦਲ ਦੀ ਸਿਹਤ ਬਾਰੇ ਜਾਣਕਾਰੀ ਲਈ ਤੇ ਉਨ੍ਹਾਂ ਦੀ ਸਿਹਤਯਾਬੀ ਦੀ ਕਾਮਨਾ ਕੀਤੀ।
ਜ਼ਿਕਰਯੋਗ ਹੈ ਕਿ ਮਹਾਰਾਸ਼ਟਰ ਦੇ ਨਾਂਦੇੜ 'ਚ ਇਕ ਗੁਰਦੁਆਰਾ ਸਾਹਿਬ 'ਚ ਪਰਿਵਾਰ ਸਣੇ ਨਤਮਸਤਕ ਹੋਣ ਪਹੁੰਚੇ ਸੁਖਬੀਰ ਬਾਦਲ 'ਤੇ ਇਕ ਵਿਅਕਤੀ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਨ੍ਹਾਂ ਦਾ ਹੱਥ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਤੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਫਿਲਹਾਲ ਇਲਾਜ ਜਾਰੀ ਹੈ।
ਇਸ ਮਾਮਲੇ 'ਚ ਪੁਲਸ ਨੇ ਹਮਲਾਵਰ ਨਿਹੰਗ ਸਿੰਘ ਨੂੰ ਹਿਰਾਸਤ 'ਚ ਲੈ ਲਿਆ ਹੈ ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਨਾਂਦੇੜ ਦੇ ਐੱਸ.ਪੀ. ਨੂੰ ਇਸ ਮਾਮਲੇ 'ਚ ਤੁਰੰਤ ਤੇ ਨਿਰਪੱਖ ਜਾਂਚ ਦੇ ਆਦੇਸ਼ ਦਿੱਤੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
