PM ਮੋਦੀ ਨੇ ਰਚਿਆ ਇਤਿਹਾਸ ! ਬਣੇ ਸਭ ਤੋਂ ਲੰਬੇ ਸਮੇਂ ਤੱਕ ਸਰਕਾਰ ਚਲਾਉਣ ਵਾਲੇ ਆਗੂ

Sunday, Mar 22, 2026 - 03:11 PM (IST)

PM ਮੋਦੀ ਨੇ ਰਚਿਆ ਇਤਿਹਾਸ ! ਬਣੇ ਸਭ ਤੋਂ ਲੰਬੇ ਸਮੇਂ ਤੱਕ ਸਰਕਾਰ ਚਲਾਉਣ ਵਾਲੇ ਆਗੂ

ਨਵੀਂ ਦਿੱਲੀ- ਭਾਰਤੀ ਰਾਜਨੀਤੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਅਜਿਹੀ ਇਤਿਹਾਸਕ ਉਪਲਬਧੀ ਹਾਸਲ ਕੀਤੀ ਹੈ, ਜਿਸ ਨੂੰ ਤੋੜਨਾ ਆਉਣ ਵਾਲੇ ਸਮੇਂ 'ਚ ਕਿਸੇ ਵੀ ਨੇਤਾ ਲਈ ਇਕ ਵੱਡੀ ਚੁਣੌਤੀ ਹੋਵੇਗਾ। ਪੀਐੱਮ ਮੋਦੀ ਹੁਣ ਭਾਰਤ 'ਚ ਸਭ ਤੋਂ ਲੰਬੇ ਸਮੇਂ ਤੱਕ ਸਰਕਾਰ ਦੇ ਮੁਖੀ (ਮੁੱਖ ਮੰਤਰੀ ਅਤੇ ਪ੍ਰਧਾਨ ਮੰਤਰੀ ਦੇ ਕਾਰਜਕਾਲ ਨੂੰ ਮਿਲਾ ਕੇ) ਰਹਿਣ ਵਾਲੇ ਨੇਤਾ ਬਣ ਗਏ ਹਨ। ਉਨ੍ਹਾਂ ਨੇ ਸਿੱਕਮ ਦੇ ਸਾਬਕਾ ਮੁੱਖ ਮੰਤਰੀ ਪਵਨ ਕੁਮਾਰ ਚਾਮਲਿੰਗ ਦਾ ਸਾਲਾਂ ਪੁਰਾਣਾ ਰਿਕਾਰਡ ਤੋੜ ਦਿੱਤਾ ਹੈ।

ਪਵਨ ਕੁਮਾਰ ਚਾਮਲਿੰਗ ਨੂੰ ਪਛਾੜਿਆ

ਦੱਸਣਯੋਗ ਹੈ ਕਿ ਪਵਨ ਕੁਮਾਰ ਚਾਮਲਿੰਗ ਨੇ ਲਗਾਤਾਰ 8,930 ਦਿਨਾਂ ਤੱਕ ਮੁੱਖ ਮੰਤਰੀ ਵਜੋਂ ਸੇਵਾ ਨਿਭਾਈ ਸੀ। ਪ੍ਰਧਾਨ ਮੰਤਰੀ ਮੋਦੀ ਨੇ ਗੁਜਰਾਤ ਦੇ ਮੁੱਖ ਮੰਤਰੀ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਆਪਣੇ ਕਾਰਜਕਾਲ ਦੇ 8,931 ਦਿਨ ਪੂਰੇ ਕਰਕੇ ਇਸ ਰਿਕਾਰਡ ਨੂੰ ਆਪਣੇ ਨਾਮ ਕਰ ਲਿਆ ਹੈ।

ਪੀਐੱਮ ਮੋਦੀ ਦੇ ਨਾਮ ਕਈ ਹੋਰ ਵਿਲੱਖਣ ਰਿਕਾਰਡ ਵੀ ਦਰਜ ਹਨ:

  • ਉਹ ਗੁਜਰਾਤ ਦੇ ਸਭ ਤੋਂ ਲੰਬੇ ਸਮੇਂ ਤੱਕ ਰਹਿਣ ਵਾਲੇ ਮੁੱਖ ਮੰਤਰੀ ਹਨ।
  • ਆਜ਼ਾਦੀ ਤੋਂ ਬਾਅਦ ਲਗਾਤਾਰ ਤਿੰਨ ਲੋਕ ਸਭਾ ਚੋਣਾਂ (2014, 2019, 2024) ਜਿੱਤਣ ਵਾਲੇ ਪਹਿਲੇ ਪ੍ਰਧਾਨ ਮੰਤਰੀ ਬਣੇ।
  • ਉਹ ਮੁੱਖ ਮੰਤਰੀ ਵਜੋਂ ਸਭ ਤੋਂ ਲੰਬਾ ਤਜ਼ਰਬਾ ਰੱਖਣ ਵਾਲੇ ਭਾਰਤ ਦੇ ਪ੍ਰਧਾਨ ਮੰਤਰੀ ਹਨ।

RSS ਪ੍ਰਚਾਰਕ ਤੋਂ ਪ੍ਰਧਾਨ ਮੰਤਰੀ ਤੱਕ

17 ਸਤੰਬਰ 1950 ਨੂੰ ਗੁਜਰਾਤ ਦੇ ਵਡਨਗਰ 'ਚ ਜਨਮੇ ਨਰਿੰਦਰ ਮੋਦੀ ਨੇ ਆਪਣੇ ਰਾਜਨੀਤਿਕ ਜੀਵਨ ਦੀ ਸ਼ੁਰੂਆਤ ਆਰ.ਐੱਸ.ਐੱਸ. (RSS) ਦੇ ਪ੍ਰਚਾਰਕ ਵਜੋਂ ਕੀਤੀ ਸੀ। 1985 'ਚ ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਨੇ ਪਿੱਛੇ ਮੁੜ ਕੇ ਨਹੀਂ ਦੇਖਿਆ। 7 ਅਕਤੂਬਰ 2001 ਨੂੰ ਉਹ ਪਹਿਲੀ ਵਾਰ ਗੁਜਰਾਤ ਦੇ ਮੁੱਖ ਮੰਤਰੀ ਬਣੇ ਅਤੇ ਲਗਾਤਾਰ ਚਾਰ ਵਾਰ ਸੂਬੇ ਦੀ ਕਮਾਨ ਸੰਭਾਲੀ। 26 ਮਈ 2014 ਨੂੰ ਉਨ੍ਹਾਂ ਨੇ ਭਾਰਤ ਦੇ 14ਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ ਅਤੇ ਹੁਣ ਉਹ ਆਪਣੇ ਤੀਜੇ ਕਾਰਜਕਾਲ 'ਚ ਦੇਸ਼ ਦੀ ਅਗਵਾਈ ਕਰ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News