PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ ''ਤੇ ਦਿੱਤੀ ਵਧਾਈ

Wednesday, Jul 29, 2026 - 12:33 PM (IST)

PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ ''ਤੇ ਦਿੱਤੀ ਵਧਾਈ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਅੰਤਰਰਾਸ਼ਟਰੀ ਟਾਈਗਰ ਦਿਵਸ ਦੇ ਮੌਕੇ 'ਤੇ ਜੰਗਲੀ ਜੀਵ ਪ੍ਰੇਮੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਟਾਈਗਰ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਵਿਗਿਆਨ-ਅਧਾਰਤ ਸੰਭਾਲ, ਭਾਈਚਾਰਕ ਭਾਗੀਦਾਰੀ ਅਤੇ ਟਿਕਾਊ ਵਿਕਾਸ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੀ ਹੈ। ਟਾਈਗਰ ਸੁਰੱਖਿਆ ਦੇ ਪ੍ਰਤੀ ਵਿਸ਼ਵਵਿਆਪੀ ਪੱਧਰ 'ਤੇ ਜਾਗਰੂਕਤਾ ਵਧਾਉਣ ਦੇ ਮਕਸਦ ਨਾਲ ਹਰ ਸਾਲ 29 ਜੁਲਾਈ ਨੂੰ ਅੰਤਰਰਾਸ਼ਟਰੀ ਟਾਈਗਰ ਦਿਵਸ ਮਨਾਇਆ ਜਾਂਦਾ ਹੈ।

PunjabKesari

ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਇਕ ਪੋਸਟ 'ਚ ਕਿਹਾ,''ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਸਾਰੇ ਜੰਗਲੀ ਜੀਵ ਪ੍ਰੇਮੀਆਂ ਨੂੰ ਵਧਾਈ। ਭਾਰਤ ਦੇ ਲੋਕਾਂ ਨੂੰ ਇਸ ਗੱਲ 'ਤੇ ਮਾਣ ਹੈ ਕਿ ਦੁਨੀਆ ਦੇ ਲਗਭਗ 70 ਫੀਸਦੀ ਟਾਈਗਰ ਸਾਡੇ ਇੱਥੇ ਹਨ।'' ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ 'ਚ ਟਾਈਗਰ ਸੰਭਾਲ ਦੀ ਕੋਸ਼ਿਸ਼ ਕੁਦਰਤ ਨਾਲ ਇਕਸੁਰਤਾ ਬਣਾ ਕੇ ਰਹਿਣ ਦੀ ਸਦੀਆਂ ਪੁਰਾਣੀ ਸੰਸਕ੍ਰਿਤੀ ਤੋਂ ਪ੍ਰੇਰਿਤ ਹੈ ਅਤੇ ਲੋਕਾਂ ਦੀ ਸਮੂਹਿਕ ਇੱਛਾ ਸ਼ਕਤੀ ਨਾਲ ਸੰਚਾਲਿਤ ਹੈ। ਉਨ੍ਹਾਂ ਕਿਹਾ,''ਅਸੀਂ ਟਾਈਗਰ ਸੁਰੱਖਿਆ ਨੂੰ ਮਜ਼ਬੂਤ ਕਰਨ ਵਾਲੀ ਵਿਗਿਆਨ ਆਧਾਰਤ ਸੰਭਾਲ, ਭਾਈਚਾਰਕ ਹਿੱਸੇਦਾਰੀ ਅਤੇ ਟਿਕਾਊ ਵਿਕਾਸ ਦੇ ਪ੍ਰਤੀ ਆਪਣੀ ਵਚਨਬੱਧਤਾ ਵੀ ਦੋਹਰਾਉਂਦੇ ਹਾਂ।''

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News