PM ਮੋਦੀ ਨੇ ਜਲ੍ਹਿਆਂਵਾਲਾ ਬਾਗ ਕਤਲਕਾਂਡ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
Sunday, Apr 13, 2025 - 10:37 AM (IST)

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 1919 ਦੇ ਜਲ੍ਹਿਆਂਵਾਲਾ ਬਾਗ ਕਤਲਕਾਂਡ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਹਮੇਸ਼ਾ ਉਨ੍ਹਾਂ ਦੇ ਅਥਾਹ ਸਾਹਸ ਨੂੰ ਯਾਦ ਰੱਖੇਗੀ। ਬਸਤੀਵਾਦ ਸ਼ਾਸਨ ਨੂੰ ਦਮਨਕਾਰੀ ਸ਼ਕਤੀਆਂ ਪ੍ਰਦਾਨ ਕਰਨ ਵਾਲੇ ਰੌਲੇਟ ਐਕਟ ਖਿਲਾਫ਼ ਸ਼ਾਂਤੀਪੂਰਵਕ ਵਿਰੋਧ ਕਰ ਰਹੇ ਸੈਂਕੜੇ ਲੋਕਾਂ ਨੂੰ 1919 ਵਿਚ ਅੱਜ ਦੇ ਹੀ ਦਿਨ ਅੰਮ੍ਰਿਤਸਰ ਦੇ ਜਲ੍ਹਿਆਂਵਾਲਾ ਬਾਗ ਵਿਚ ਬਿਨਾਂ ਕਿਸੇ ਉਕਸਾਵੇ ਦੇ ਬ੍ਰਿਟਿਸ਼ ਫ਼ੌਜ ਨੇ ਗੋਲੀਆਂ ਨਾਲ ਭੁੰਨ ਦਿੱਤਾ ਸੀ।
ਪ੍ਰਧਾਨ ਮੰਤਰੀ ਮੋਦੀ ਨੇ 'ਐਕਸ' 'ਤੇ ਇਕ ਪੋਸਟ ਵਿਚ ਕਿਹਾ ਕਿ ਅਸੀਂ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦੇ ਹਾਂ। ਆਉਣ ਵਾਲੀਆਂ ਪੀੜ੍ਹੀਆਂ ਉਨ੍ਹਾਂ ਦੇ ਅਥਾਹ ਸਾਹਸ ਨੂੰ ਹਮੇਸ਼ਾ ਯਾਦ ਰੱਖੇਗੀ। ਇਹ ਅਸਲ ਵਿਚ ਸਾਡੇ ਦੇਸ਼ ਦੇ ਇਤਿਹਾਸ ਦਾ ਇਕ ਕਾਲਾ ਅਧਿਆਏ ਸੀ। ਉਨ੍ਹਾਂ ਦੀ ਕੁਰਬਾਨੀ ਭਾਰਤ ਦੇ ਸੁਤੰਤਰਤਾ ਸੰਗਰਾਮ ਵਿਚ ਇਕ ਮਹੱਤਵਪੂਰਨ ਮੋੜ ਬਣ ਗਿਆ।