PM ਮੋਦੀ ਨੇ ਜਾਪਾਨ ਦੀ ਨਵੀਂ ਪ੍ਰਧਾਨ ਮੰਤਰੀ ਸਾਨੇ ਤਾਕਾਇਚੀ ਨਾਲ ਕੀਤੀ ਗੱਲਬਾਤ
Wednesday, Oct 29, 2025 - 01:27 PM (IST)
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਾਪਾਨ ਦੀ ਨਵੀਂ ਪ੍ਰਧਾਨ ਮੰਤਰੀ ਸਾਨੇ ਤਾਕਾਇਚੀ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਅਹੁਦਾ ਗ੍ਰਹਿਣ ਕਰਨ 'ਤੇ ਵਧਾਈ ਦਿੱਤੀ। ਤਾਕਾਇਚੀ (64) ਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਹੈ ਅਤੇ ਉਨ੍ਹਾਂ ਨੇ ਸ਼ਿਗੇਰੂ ਇਸ਼ਿਬਾ ਦਾ ਸਥਾਨ ਲਿਆ ਹੈ।

ਪੀ.ਐੱਮ. ਮੋਦੀ ਨੇ 'ਐਕਸ' 'ਤੇ ਇਕ ਪੋਸਟ 'ਚ ਕਿਹਾ,''ਜਾਪਾਨ ਦੀ ਪ੍ਰਧਾਨ ਮੰਤਰੀ ਸਾਨੇ ਤਾਕਾਇਚੀ ਨਾਲ ਗਰਮਜੋਸ਼ੀ ਭਰੀ ਗੱਲਬਾਤ ਹੋਈ। ਉਨ੍ਹਾਂ ਨੂੰ ਅਹੁਦਾ ਗ੍ਰਹਿਣ 'ਤੇ ਵਧਾਈ ਦਿੱਤੀ ਅਤੇ ਆਰਥਿਕ ਸੁਰੱਖਿਆ, ਰੱਖਿਆ ਸਹਿਯੋਗ 'ਤੇ ਕੇਂਦਰਿਤ ਭਾਰਤ-ਜਾਪਾਨ ਵਿਸ਼ੇਸ਼ ਰਣਨੀਤਕ ਅਤੇ ਗਲੋਬਲ ਸਾਂਝੇਦਾਰੀ ਨੂੰ ਅੱਗੇ ਵਧਾਉਣ ਦੇ ਸਾਡੇ ਸਾਂਝੇ ਦ੍ਰਿਸ਼ਟੀਕੋਣ 'ਤੇ ਚਰਚਾ ਕੀਤੀ।'' ਪੀ.ਐੱਮ. ਮੋਦੀ ਨੇ ਕਿਹਾ,''ਅਸੀਂ ਇਸ ਗੱਲ 'ਤੇ ਸਹਿਮਤ ਹੋਏ ਕਿ ਭਾਰਤ-ਜਾਪਾਨ ਵਿਚਾਲੇ ਮਜ਼ਬੂਤ ਸੰਬੰਧ ਗਲੋਬਲ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਲਈ ਬੇਹੱਦ ਜ਼ਰੂਰੀ ਹਨ।''
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
