''ਨੌਜਵਾਨਾਂ ਨੂੰ ਮਿਲਣਗੇ ਰੁਜ਼ਗਾਰ ਦੇ ਨਵੇਂ ਮੌਕੇ..!'', PM ਮੋਦੀ ਨੇ ਭਾਰਤ ਦੇ FTA ਬਾਰੇ ਦਿੱਤਾ ਵੱਡਾ ਬਿਆਨ

Saturday, Sep 19, 2026 - 02:43 PM (IST)

''ਨੌਜਵਾਨਾਂ ਨੂੰ ਮਿਲਣਗੇ ਰੁਜ਼ਗਾਰ ਦੇ ਨਵੇਂ ਮੌਕੇ..!'', PM ਮੋਦੀ ਨੇ ਭਾਰਤ ਦੇ FTA ਬਾਰੇ ਦਿੱਤਾ ਵੱਡਾ ਬਿਆਨ

ਨਵੀਂ ਦਿੱਲੀ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਰਤ ਨੇ ਵੱਖ-ਵੱਖ ਦੇਸ਼ਾਂ ਨਾਲ ਕੀਤੇ ਗਏ ਮੁਕਤ ਵਪਾਰ ਸਮਝੌਤੇ (FTA) ਕੀਤੇ ਹਨ, ਉਹ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਖੋਲ੍ਹ ਰਹੇ ਹਨ। 'ਰੁਜ਼ਗਾਰ ਮੇਲਾ' ਨੂੰ ਵੀਡੀਓ ਕਾਨਫਰੰਸ ਰਾਹੀਂ ਸੰਬੋਧਨ ਕਰਦਿਆਂ ਪੀਐੱਮ ਮੋਦੀ ਨੇ ਕਿਹਾ ਕਿ ਭਾਰਤੀ ਨੌਜਵਾਨਾਂ ਦੀ ਪ੍ਰਤਿਭਾ ਅਤੇ ਹੁਨਰ ਨੇ ਪੂਰੀ ਦੁਨੀਆ ਦਾ ਵਿਸ਼ਵਾਸ ਜਿੱਤਿਆ ਹੈ ਅਤੇ ਦੁਨੀਆ ਨੂੰ ਭਾਰਤੀ ਨਵੀਨਤਾਕਾਰਾਂ, ਉੱਦਮੀਆਂ ਅਤੇ ਦੇਸ਼ ਦੀ ਯੁਵਾ ਸ਼ਕਤੀ ਤੋਂ ਬਹੁਤ ਉਮੀਦਾਂ ਹਨ।

ਉਨ੍ਹਾਂ ਕਿਹਾ,"ਭਾਰਤ ਨੇ 40 ਮੁਕਤ ਵਪਾਰ ਸਮਝੌਤੇ ਕੀਤੇ ਹਨ। ਇਹ FTA ਸਾਡੇ ਨੌਜਵਾਨਾਂ ਲਈ ਮੌਕਿਆਂ ਦੇ ਨਵੇਂ ਦਰਵਾਜ਼ੇ ਖੋਲ੍ਹ ਰਹੇ ਹਨ। ਅਜਿਹੇ ਵਪਾਰ ਸਮਝੌਤੇ ਸਾਡੇ ਉੱਦਮੀਆਂ ਲਈ ਨਵੀਂ ਭਾਈਵਾਲੀ, ਨਵੇਂ ਬਾਜ਼ਾਰਾਂ ਤੱਕ ਪਹੁੰਚ ਅਤੇ ਨੌਜਵਾਨਾਂ ਲਈ ਨਵੇਂ ਕਰੀਅਰ ਦੇ ਮੌਕੇ ਪੈਦਾ ਕਰਨ ਦਾ ਰਾਹ ਪੱਧਰਾ ਕਰਦੇ ਹਨ।" ਇਸ ਸਮਾਗਮ 'ਚ ਪ੍ਰਧਾਨ ਮੰਤਰੀ ਨੇ ਨਵੇਂ ਚੁਣੇ ਗਏ ਨੌਜਵਾਨਾਂ ਨੂੰ ਵੀਡੀਓ ਕਾਨਫਰੰਸ ਰਾਹੀਂ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ 'ਚ ਨਿਯੁਕਤੀਆਂ ਲਈ 51,000 ਤੋਂ ਵੱਧ ਨਿਯੁਕਤੀ ਪੱਤਰ ਵੰਡੇ। ਹਾਲ ਹੀ 'ਚ ਸਮਾਪਤ ਹੋਏ ਬ੍ਰਿਕਸ ਸੰਮੇਲਨ ਦਾ ਜ਼ਿਕਰ ਕਰਦੇ ਹੋਏ ਪੀਐੱਮ ਮੋਦੀ ਨੇ ਕਿਹਾ ਕਿ ਭਾਰਤ ਦੀ ਕੋਸ਼ਿਸ਼ ਰਹੀ ਹੈ ਕਿ ਬ੍ਰਿਕਸ ਸਹਿਯੋਗ ਸਿਰਫ਼ ਸਰਕਾਰਾਂ ਤੱਕ ਸੀਮਿਤ ਨਾ ਰਹੇ।

ਉਨ੍ਹਾਂ ਕਿਹਾ,"ਸਾਡੇ ਉੱਦਮੀ, ਸਾਡੇ ਕਿਸਾਨ, ਸਾਡੀਆਂ ਔਰਤਾਂ, ਸਾਡੇ ਨੌਜਵਾਨ ਹਰ ਕਿਸੇ ਨੂੰ ਇਸ ਸਾਂਝੇਦਾਰੀ 'ਚ ਸਰਗਰਮ ਭਾਈਵਾਲ ਬਣਨਾ ਚਾਹੀਦਾ।" ਦੇਸ਼ ਦੇ ਸਟਾਰਟਅੱਪ ਈਕੋਸਿਸਟਮ ਦਾ ਹਵਾਲਾ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਭਾਰਤ ਦੀ ਯੁਵਾ ਸ਼ਕਤੀ ਨੂੰ ਦਰਸਾਉਂਦਾ ਹੈ ਅਤੇ ਸਟਾਰਟਅੱਪ ਈਕੋਸਿਸਟਮ ਹੁਣ ਵੱਡੇ ਸ਼ਹਿਰਾਂ ਤੱਕ ਸੀਮਿਤ ਨਹੀਂ ਹੈ ਬਲਕਿ ਹੋਰ ਸ਼ਹਿਰਾਂ 'ਚ ਵੀ ਫੈਲ ਗਿਆ ਹੈ। ਉਨ੍ਹਾਂ ਕਿਹਾ,"ਭਾਰਤ ਅੱਜ ਦੁਨੀਆ ਦਾ ਤੀਜਾ ਸਭ ਤੋਂ ਵੱਡਾ ਸਟਾਰਟਅੱਪ ਈਕੋਸਿਸਟਮ ਹੈ। ਭਾਰਤ ਦੀ ਸਟਾਰਟਅੱਪ ਕਹਾਣੀ ਹੁਣ ਸਿਰਫ਼ ਵੱਡੇ ਸ਼ਹਿਰਾਂ ਦੀ ਕਹਾਣੀ ਨਹੀਂ ਹੈ। ਅੱਜ, ਮਾਨਤਾ ਪ੍ਰਾਪਤ ਸਟਾਰਟਅੱਪਾਂ 'ਚੋਂ ਲਗਭਗ ਅੱਧੇ ਦੂਜੀ ਅਤੇ ਤੀਜੀ ਸ਼੍ਰੇਣੀ ਦੇ ਸ਼ਹਿਰਾਂ 'ਚ ਹਨ।"

ਪੀਐੱਮ ਮੋਦੀ ਨੇ ਕਿਹਾ ਕਿ ਦੇਸ਼ 2047 ਤੱਕ ਵਿਕਸਿਤ ਭਾਰਤ ਬਣਾਉਣ ਦੇ ਮਹੱਤਵਪੂਰਨ ਟੀਚੇ ਵੱਲ ਅੱਗੇ ਵਧ ਰਿਹਾ ਹੈ। ਉਨ੍ਹਾਂ ਕਿਹਾ,''ਇਸ 'ਚ ਤੁਹਾਡੇ ਵਰਗੇ ਨੌਜਵਾਨਾਂ ਦੀ ਬਹੁਤ ਮਹੱਤਵਪੂਰਨ ਭੂਮਿਕਾ ਹੈ। ਸਰਕਾਰ 'ਚ ਸੇਵਾ ਕਰਦੇ ਹੋਏ ਤੁਹਾਨੂੰ ਅਜਿਹਾ ਹਰ ਫੈਸਲਾ ਲੈਣਾ ਚਾਹੀਦਾ, ਜੋ ਵਿਕਸਿਤ ਅਤੇ ਆਤਮਨਿਰਭਰ ਭਾਰਤ ਦੀ ਮੁਹਿੰਮ ਨੂੰ ਲਗਾਤਾਰ ਮਜ਼ਬੂਤ ਕਰੇ। ਨੌਜਵਾਨ ਹੋਣ ਦੇ ਨਾਤੇ ਤੁਹਾਡੀ ਵਿਸ਼ੇਸ਼ ਜ਼ਿੰਮੇਵਾਰੀ ਹੈ, ਖ਼ਾਸ ਕਰ ਕੇ ਹੋਰ ਨੌਜਵਾਨਾਂ ਦੇ ਪ੍ਰਤੀ।'' ਪ੍ਰਧਾਨ ਮੰਤਰੀ ਨੇ ਕਿਹਾ ਕਿ 'ਨਾਗਰਿਕ ਦੇਵੋ ਭਵ:' ਜਨਤਕ ਸੇਵਾ ਦੀ ਮਾਰਗਦਰਸ਼ਕ ਭਾਵਨਾ ਹੋਣੀ ਚਾਹੀਦੀ ਹੈ। ਦੇਸ਼ ਭਿਰ 'ਚ 45 ਥਾਵਾਂ 'ਤੇ ਰੁਜ਼ਗਾਰ ਮੇਲੇ ਆਯੋਜਿਤ ਕੀਤੇ ਗਏ। 

ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਬਿਆਨ ਅਨੁਸਾਰ, ਨਵੇਂ ਨਿਯੁਕਤ ਉਮੀਦਵਾਰ ਕੇਂਦਰ ਸਰਕਾਰ ਦੇ ਵੱਖ-ਵੱਖ ਮੰਤਰਾਲਿਆਂ ਅਤੇ ਵਿਭਾਗਾਂ 'ਚ ਸ਼ਾਮਲ ਹੋਣਗੇ। ਇਨ੍ਹਾਂ 'ਚ ਮਾਲੀਆ ਵਿਭਾਗ, ਰੇਲਵੇ ਮੰਤਰਾਲਾ, ਗ੍ਰਹਿ ਮੰਤਰਾਲਾ, ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ, ਵਿੱਤੀ ਸੇਵਾਵਾਂ ਵਿਭਾਗ ਅਤੇ ਰੱਖਿਆ ਮੰਤਰਾਲਾ ਸ਼ਾਮਲ ਹਨ। ਅਧਿਕਾਰਤ ਬਿਆਨ 'ਚ ਕਿਹਾ ਗਿਆ ਹੈ ਕਿ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਦੇਸ਼ ਦੀ ਵਿਕਾਸ ਯਾਤਰਾ 'ਚ ਉਨ੍ਹਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਉਣ 'ਤੇ ਸਰਕਾਰ ਦੇ ਨਿਰੰਤਰ ਧਿਆਨ ਨੂੰ ਦਰਸਾਉਂਦਾ ਹੈ। ਬਿਆਨ ਅਨੁਸਾਰ, 20ਵੇਂ ਨੌਕਰੀ ਮੇਲੇ ਤੱਕ, ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ 'ਚ 12.75 ਲੱਖ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਚੁੱਕੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News