ਸੰਸਦ ''ਚ ਗੱਜੇ PM ਮੋਦੀ, ਤੇਲ-ਗੈਸ ਦੀ ਸਪਲਾਈ ਨੂੰ ਲੈ ਕੇ ਦੇ''ਤਾ ਵੱਡਾ ਬਿਆਨ
Monday, Mar 23, 2026 - 02:41 PM (IST)
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਲੋਕ ਸਭਾ 'ਚ ਕਿਹਾ ਕਿ ਪੱਛਮੀ ਏਸ਼ੀਆ 'ਚ ਜੰਗ ਨੇ ਭਾਰਤ ਦੇ ਸਾਹਮਣੇ ਕਈ ਚੁਣੌਤੀਆਂ ਖੜ੍ਹੀ ਕਰ ਦਿੱਤੀਆਂ ਹਨ ਪਰ ਸਰਕਾਰ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ। ਉਨ੍ਹਾਂ ਨੇ ਸਦਨ 'ਚ ਦਿੱਤੇ ਇਕ ਬਿਆਨ 'ਚ ਇਹ ਵੀ ਕਿਹਾ ਕਿ ਸਰਕਾਰ ਇਹ ਯਕੀਨੀ ਕਰ ਰਹੀ ਹੈ ਕਿ ਦੇਸ਼ 'ਚ ਪੈਟਰੋਲ, ਡੀਜ਼ਲ ਅਤੇ ਐੱਲਪੀਜੀ ਦੀ ਕਮੀ ਨਾ ਹੋਵੇ ਅਤੇ ਦੇਸ਼ ਦੇ ਨਾਗਰਿਕਾਂ ਨੂੰ ਪਰੇਸ਼ਾਨੀ ਨਾ ਹੋਵੇ। ਪ੍ਰਧਾਨ ਮੰਤਰੀ ਨੇ ਸਦਨ ਨੂੰ ਦੱਸਿਆ ਕਿ ਦੇਸ਼ ਕੋਲ 53 ਲੱਖ ਮੀਟ੍ਰਿਕ ਟਨ ਦਾ ਰਣਨੀਤਕ ਪੈਟਰੋਲੀਅਮ ਭੰਡਾਰ ਹੈ।
ਉਨ੍ਹਾਂ ਕਿਹਾ ਕਿ ਹਰ ਸੰਭਵ ਮਾਧਿਅਮ ਨਾਲ ਪੈਟਰੋਲ ਅਤੇ ਗੈਸ ਦੀ ਉਪਲੱਬਧਤਾ ਯਕੀਨੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪਿਛਲੇ ਇਕ ਦਹਾਕੇ 'ਚ ਊਰਜਾ ਸੁਰੱਖਿਆ ਨੂੰ ਲੈ ਕੇ ਜੋ ਵੀ ਕਦਮ ਚੁੱਕੇ ਹਨ, ਉਹ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਹੋਰ ਵੀ ਪ੍ਰਾਸੰਗਿਕ ਹੋ ਗਏ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਪੱਛਮੀ ਏਸ਼ੀਆ ਸੰਕਟ ਸ਼ੁਰੂ ਹੋਏ ਤਿੰਨ ਹਫ਼ਤਿਆਂ ਤੋਂ ਜ਼ਿਆਦਾ ਹੋ ਗਿਆ ਹੈ ਅਤੇ ਸਾਰੇ ਦੇਸ਼ਾਂ ਦੀ ਅਰਥਵਿਵਸਥਾ ਅਤੇ ਜਨਜੀਵਨ 'ਤੇ ਇਸ ਦਾ ਅਸਰ ਪੈ ਰਿਹਾ ਹੈ। ਉਨ੍ਹਾਂ ਕਿਹਾ,''ਇਸ ਜੰਗ ਨੇ ਭਾਰਤ ਦੇ ਸਾਹਮਣੇ ਚੁਣੌਤੀਆਂ ਖੜ੍ਹੀਆਂ ਕਰ ਦਿੱਤੀਆਂ ਹਨ। ਇਹ (ਚੁਣੌਤੀਆਂ) ਨਾ ਸਿਰਫ਼ ਆਰਥਿਕ ਸਗੋਂ ਰਾਸ਼ਟਰੀ ਸੁਰੱਖਿਆ ਨਾਲ ਜੁੜੀਆਂ ਅਤੇ ਮਾਨਵਤਾਵਾਦੀ ਵੀ ਹਨ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
