PM ਮੋਦੀ ਨੇ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਨਾਲ ਕੀਤੀ ਗੱਲਬਾਤ
Saturday, Sep 12, 2026 - 12:48 PM (IST)
ਨਵੀਂ ਦਿੱਲੀ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਨਾਲ ਸ਼ਨੀਵਾਰ ਨੂੰ ਗੱਲਬਾਤ ਕੀਤੀ ਅਤੇ ਇਸ ਦੌਰਾਨ ਊਰਜਾ, ਰੱਖਿਆ, ਵਪਾਰ ਤੇ ਨਿਵੇਸ਼ ਸਮੇਤ ਵੱਖ-ਵੱਖ ਖੇਤਰਾਂ 'ਚ ਦੋ-ਪੱਖੀ ਸਹਿਯੋਗ ਵਧਾਉਣ 'ਤੇ ਚਰਚਾ ਹੋਈ। ਅਨਵਰ ਬ੍ਰਿਕਸ ਸਿਖਰ ਸੰਮੇਲਨ 'ਚ ਹਿੱਸਾ ਲੈਣ ਲਈ ਨਵੀਂ ਦਿੱਲੀ ਆਏ ਹਨ।
ਵਿਦੇਸ਼ ਮੰਤਰਾਲਾ ਦੇ ਬੁਲਾਰੇ ਰਣਧੀਰ ਜਾਇਸਵਾਲ ਨੇ ਸੋਸ਼ਲ ਮੀਡੀਆ 'ਤੇ ਕਿਹਾ,''ਫਰਵਰੀ 2026 'ਚ ਪ੍ਰਧਾਨ ਮੰਤਰੀ ਦੀ ਮਲੇਸ਼ੀਆ ਯਾਤਾਰ ਦੌਰਾਨ ਦੋ-ਪੱਖੀ ਸੰਬੰਧਾਂ 'ਚ ਹੋਈ ਤਰੱਕੀ ਨੂੰ ਅੱਗੇ ਵਧਾਉਂਦੇ ਹੋਏ ਦੋਵਾਂ ਨੇਤਾਵਾਂ ਨੇ ਵਪਾਰ ਤੇ ਨਿਵੇਸ਼, ਰੱਖਿਆ, ਸੈਮੀਕੰਡਕਟਰ, ਬੁਨਿਆਦੀ ਢਾਂਚਾ, ਡਿਜੀਟਲ ਅਰਥਵਿਵਸਥਾ, ਊਰਜਾ, ਵਿੱਤੀ ਤਕਨਾਲੋਜੀ (ਫਿਨਟੈੱਕ), ਸਿੱਖਿਆ, ਸੈਰ-ਸਪਾਟਾ ਅਤੇ ਦੋਵਾਂ ਦੇਸ਼ਾਂ ਦੇ ਲੋਕਾਂ ਵਿਚਾਲੇ ਸੰਬੰਧਾਂ ਸਮੇਤ ਵੱਖ-ਵੱਖ ਖੇਤਰਾਂ 'ਚ ਸਹਿਯੋਗ ਦੀ ਤਰੱਕੀ ਦੀ ਸਮੀਖਿਆ ਕੀਤੀ।'' ਜਾਇਸਵਾਲ ਨੇ ਕਿਹਾ ਕਿ ਦੋਵਾਂ ਆਗੂਆਂ ਨੇ ਆਪਸੀ ਹਿੱਤਾਂ ਨਾਲ ਜੁੜੇ ਮੁੱਖ ਖੇਤਰੀ ਅਤੇ ਗਲੋਬਲ ਮੁੱਦਿਆਂ 'ਤੇ ਵੀ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
