ਮਾਲਦੀਵ ''ਚ ਪੀ. ਐੱਮ. ਮੋਦੀ ਨੂੰ ਮਿਲੇਗਾ ਇਹ ਖਾਸ ਸਨਮਾਨ

06/08/2019 2:09:17 PM

ਮਾਲੇ (ਵਾਰਤਾ)— ਮਾਲਦੀਵ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣਾ ਸਰਵਉੱਚ ਨਾਗਰਿਕ ਸਨਮਾਨ 'ਨਿਸ਼ਾਨ ਇਜੁਦੀਨ' ਦੇਣ ਦਾ ਐਲਾਨ ਕੀਤਾ ਹੈ। ਮਾਲਦੀਵ ਦੇ ਰਾਸ਼ਟਰਪਤੀ ਇਬਰਾਹਿਮ ਮੁਹੰਮਦ ਸੋਲਿਹ ਨੇ ਸ਼ਨੀਵਾਰ ਨੂੰ ਇਹ ਐਲਾਨ ਕੀਤਾ। ਮਾਲਦੀਵ ਦੇ ਵਿਦੇਸ਼ ਮੰਤਰੀ ਅਬਦੁੱਲਾ ਸ਼ਾਹਿਦ ਨੇ ਟਵੀਟ ਕਰ ਕੇ ਕਿਹਾ, ''ਰਾਸ਼ਟਰਪਤੀ ਇਬਰਾਹਿਮ ਸੋਲਿਹ ਨੇ ਵਿਦੇਸ਼ੀ ਮਹਿਮਾਨਾਂ ਨੂੰ ਦਿੱਤੇ ਜਾਣ ਵਾਲੇ ਦੇਸ਼ ਦੇ ਸਰਵਉੱਚ ਨਾਗਰਿਕ ਸਨਮਾਨ ਲਈ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨੂੰ ਅੱਜ ਨਿਸ਼ਾਨ ਇਜੁਦੀਨ ਨਾਲ ਸਨਮਾਨਤ ਕੀਤਾ ਜਾਵੇਗਾ। ਨਮਸਕਾਰ, ਸਵਾਗਤ।''


ਦੱਸਣਯੋਗ ਹੈ ਕਿ ਲੋਕ ਸਭਾ ਚੋਣਾਂ 'ਚ ਭਾਜਪਾ ਅਗਵਾਈ ਵਾਲੀ ਐੱਨ. ਡੀ. ਏ. ਨੇ ਭਾਰੀ ਜਿੱਤ ਹਾਸਲ ਕੀਤੀ ਅਤੇ ਮੋਦੀ ਦੂਜੀ ਵਾਰ ਸੱਤਾ 'ਚ ਆਏ। ਸੱਤਾ 'ਚ ਮੁੜ ਵਾਪਸੀ ਤੋਂ ਬਾਅਦ ਮੋਦੀ ਨੇ ਆਪਣੀ ਪਹਿਲੀ ਵਿਦੇਸ਼ੀ ਯਾਤਰਾ ਲਈ ਮਾਲਦੀਵ ਨੂੰ ਚੁਣਿਆ। ਮੋਦੀ ਅੱਜ ਯਾਨੀ ਕਿ ਸ਼ਨੀਵਾਰ ਨੂੰ ਮਾਲਦੀਵ ਦੇ ਦੋ ਦਿਨਾਂ ਦੌਰੇ 'ਤੇ ਜਾਣਗੇ।

Tanu

This news is Content Editor Tanu