PM ਮੋਦੀ ਨੇ ਹਰਿਆਣਾ ਦੇ CM ਸੈਣੀ ਨੂੰ ਜਨਮ ਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ
Sunday, Jan 25, 2026 - 11:49 AM (IST)
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਜਨਮ ਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਜਨਤਕ ਸੇਵਾ ਦੇ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੀ ਅਗਵਾਈ ਨੂੰ ਰਾਜ ਦੇ ਲੋਕਾਂ ਲਈ ਫ਼ਾਇਦੇਮੰਦ ਦੱਸਿਆ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ,''ਜਨਸੇਵਾ 'ਚ ਸਮਰਪਿਤ ਹਰਿਆਣਾ ਦੇ ਊਰਜਾਵਾਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਜੀ ਨੂੰ ਜਨਮ ਦਿਨ ਦੀਆਂ ਸ਼ੁੱਭਕਾਮਨਾਵਾਂ।'' ਸੈਣੀ ਦੇ ਪ੍ਰਸ਼ਾਸਨਿਕ ਅਨੁਭਵ 'ਤੇ ਰੌਸ਼ਨੀ ਪਾਉਂਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਜ਼ਮੀਨੀ ਹਕੀਕਤਾਂ ਬਾਰੇ ਉਨ੍ਹਾਂ ਦੀ ਸਮਝ ਨੇ ਹਰਿਆਣਾ 'ਚ ਸ਼ਾਸਨ 'ਤੇ ਸਕਾਰਾਤਮਕ ਪ੍ਰਭਾਵ ਪਾਇਆ ਹੈ। ਉਨ੍ਹਾਂ ਕਿਹਾ,''ਉਨ੍ਹਾਂ ਦਾ ਜ਼ਮੀਨੀ ਅਨੁਭਵ ਰਾਜ ਦੇ ਮੇਰੇ ਪਰਿਵਾਰ ਵਾਲਿਆਂ ਲਈ ਬਹੁਤ ਕਲਿਆਣਕਾਰੀ ਸਿੱਧ ਹੋ ਰਿਹਾ ਹੈ।''
ਪ੍ਰਧਾਨ ਮੰਤਰੀ ਮੋਦੀ ਨੇ ਸ਼੍ਰੀ ਸੈਣੀ ਦੀ ਅਗਵਾਈ 'ਚ ਰਾਜ ਦੀ ਤਰੱਕੀ 'ਤੇ ਭਰੋਸਾ ਜ਼ਾਹਰ ਕੀਤਾ। ਉਨ੍ਹਾਂ ਕਿਹਾ,''ਉਨ੍ਹਾਂ ਦੀ ਅਗਵਾਈ 'ਚ ਰਾਜ ਦੀ ਤਰੱਕੀ 'ਤੇ ਭਰੋਸਾ ਜ਼ਾਹਰ ਕੀਤਾ। ਉਨ੍ਹਾਂ ਕਿਹਾ,''ਉਨ੍ਹਾਂ ਦੀ ਅਗਵਾਈ 'ਚ ਸਾਡਾ ਇਹ ਪ੍ਰਿਯ ਪ੍ਰਦੇਸ਼ ਵਿਕਾਸ ਦੀ ਰਾਹ 'ਤੇ ਲਗਾਤਾਰ ਅੱਗੇ ਹੈ।'' ਪ੍ਰਧਾਨ ਮੰਤਰੀ ਨੇ ਮੁੱਖ ਮੰਤਰੀ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਲਈ ਨਿੱਜੀ ਤੌਰ 'ਤੇ ਪ੍ਰਾਰਥਨਾ ਕੀਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
