ਨਰਿੰਦਰ ਮੋਦੀ ਦੀ PM ਵਜੋਂ 4,399 ਦਿਨਾਂ ਦੀ ਸੇਵਾ ਜਨ ਵਿਸ਼ਵਾਸ ਦਾ ਪ੍ਰਤੀਕ : ਓਮ ਬਿਰਲਾ
Wednesday, Jun 10, 2026 - 11:04 AM (IST)
ਨਵੀਂ ਦਿੱਲੀ- ਲੋਕ ਸਭਾ ਸਪੀਕਰ ਓਮ ਬਿਰਲਾ ਨੇ ਦੇਸ਼ ਦੇ ਚੁਣੇ ਹੋਏ ਪ੍ਰਧਾਨ ਮੰਤਰੀ ਵਜੋਂ ਸਭ ਤੋਂ ਵੱਧ ਸਮੇਂ ਤੱਕ ਸੇਵਾ ਦੇਣ ਲਈ ਬੁੱਧਵਾਰ ਨੂੰ ਨਰਿੰਦਰ ਮੋਦੀ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਪ੍ਰਧਾਨ ਮੰਤਰੀ ਵਜੋਂ 4,399 ਦਿਨ ਦੀ ਲਗਾਤਾਰ ਸੇਵਾ ਦਾ ਇਹ ਇਤਿਹਾਸਕ ਪੜਾਅ ਭਾਰਤੀ ਲੋਕਤੰਤਰ ਦੀ ਮਜ਼ਬੂਤ ਅਤੇ ਜਨਵਿਸ਼ਵਾਸ ਦਾ ਪ੍ਰਤੀਕ ਹੈ। ਬਿਰਲਾ ਨੇ ਵਧਾਈ ਸੰਦੇਸ਼ 'ਚ ਕਿਹਾ,''ਅੱਜ ਮਾਨਯੋਗ ਪ੍ਰਧਾਨ ਮੰਤਰੀ ਅਤੇ ਲੋਕ ਸਭਾ 'ਚ ਸਦਨ ਦੇ ਨੇਤਾ ਨਰਿੰਦਰ ਮੋਦੀ ਜੀ ਨੇ ਸੁਤੰਤਰ ਭਾਰਤ ਦੇ ਇਤਿਹਾਸ 'ਚ ਚੁਣੇ ਹੋਏ ਪ੍ਰਧਾਨ ਮੰਤਰੀ ਵਜੋਂ ਸਭ ਤੋਂ ਵੱਧ ਸਮੇਂ ਤੱਕ ਸੇਵਾ ਦਾ ਇਤਿਹਾਸਕ ਰਿਕਾਰਡ ਕਾਇਮ ਕੀਤਾ ਹੈ।''
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵਜੋਂ 4,399 ਦਿਨ ਲਗਾਤਾਰ ਸੇਵਾ ਦਾ ਇਹ ਇਤਿਹਾਸਕ ਪੜਾਅ ਭਾਰਤੀ ਲੋਕਤੰਤਰ ਦੀ ਮਜ਼ਬੂਤੀ ਅਤੇ ਜਨਵਿਸ਼ਵਾਸ ਦਾ ਪ੍ਰਤੀਕ ਹੈ। ਲੋਕ ਸਭਾ ਸਪੀਕਰ ਨੇ ਕਿਹਾ,''ਇਸ ਮਿਆਦ 'ਚ ਸੰਵਿਧਾਨਕ ਕਦਰਾਂ-ਕੀਮਤਾਂ, ਸੰਸਦੀ ਲੋਕਤੰਤਰ ਅਤੇ ਲੋਕਤੰਤਰੀ ਸੰਸਥਾਵਾਂ ਨੂੰ ਸਵਸਥ ਸੰਸਦੀ ਪ੍ਰਕਿਰਿਆਵਾਂ ਅਤੇ ਪਰੰਪਰਾਵਾਂ ਦੇ ਮਾਧਿਅਮ ਨਾਲ ਹੋਰ ਵੱਧ ਮਜ਼ਬੂਤੀ ਪ੍ਰਾਪਤ ਹੋਈ ਹੈ।'' ਬਿਰਲਾ ਨੇ ਕਿਹਾ,''ਮਾਨਯੋਗ ਪ੍ਰਧਾਨ ਮੰਤਰੀ ਜੀ ਨੂੰ ਇਸ ਵਿਸ਼ੇਸ਼ ਉਪਲੱਬਧੀ 'ਤੇ ਹਾਰਦਿਕ ਵਧਾਈ ਅਤੇ ਸ਼ੁੱਭਕਾਮਨਾਵਾਂ। ਰਾਸ਼ਟਰ ਦੀ ਲਗਾਤਾਰ ਤਰੱਕੀ, ਚੰਗੇ ਸ਼ਾਸਨ ਅਤੇ ਵਿਕਸਿਤ ਭਾਰਤ ਦੇ ਸੰਕਲਪ ਦੀ ਪੂਰਤੀ ਲਈ ਉਨ੍ਹਾਂ ਦੀ ਅਗਵਾਈ ਨੂੰ ਮੇਰੀਆਂ ਸ਼ੁੱਭਕਾਮਨਾਵਾਂ।'' ਪੀ.ਐੱਮ. ਮੋਦੀ ਨੇ 10 ਜੂਨ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ 4,399 ਦਿਨ ਪੂਰੇ ਕਰ ਲਏ ਅਤੇ ਉਹ ਚੁਣੇ ਹੋਏ ਪ੍ਰਧਾਨ ਮੰਤਰੀ ਵਜੋਂ ਪੰਡਿਤ ਜਵਾਹਰ ਲਾਲ ਨਹਿਰੂ ਦੇ 4,398 ਦਿਨ ਦੇ ਰਿਕਾਰਡ ਤੋਂ ਅੱਗੇ ਨਿਕਲ ਗਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Related News
'ਸਭ ਤੋਂ ਲੰਬੇ ਸਮੇਂ ਤੱਕ ਦੇਸ਼ ਦੀ ਸੇਵਾ ਕਰਨਾ ਮੇਰਾ ਸਭ ਤੋਂ ਵੱਡਾ ਸਨਮਾਨ', ਸਰਕਾਰ ਦੇ 12 ਸਾਲ ਪੂਰੇ 'ਤੇ PM ਮੋਦੀ Li
