PM ਮੋਦੀ ਨੇ ਪੁਲਵਾਮਾ ਹਮਲੇ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
Saturday, Feb 14, 2026 - 10:11 AM (IST)
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ 2019 ਦੇ ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਕੇਂਦਰੀ ਰਿਜ਼ਰਵ ਪੁਲਸ ਫ਼ੋਰਸ (ਸੀਆਰਪੀਐੱਫ) ਦੇ 40 ਜਵਾਨਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦਾ ਬਲੀਦਾਨ ਦੇਸ਼ ਨੂੰ ਪ੍ਰੇਰਨਾ ਦਿੰਦਾ ਰਹੇਗਾ। ਸ਼੍ਰੀ ਮੋਦੀ ਨੇ ਸੋਸ਼ਲ ਮੀਡੀਆ 'ਤੇ ਲਿਖਿਆ,''2019 'ਚ ਅੱਜ ਦੇ ਦਿਨ ਪੁਲਵਾਮਾ 'ਚ ਆਪਣੀ ਜਾਨ ਗੁਆਉਣ ਵਾਲੇ ਬਹਾਦਰ ਨਾਇਕਾਂ ਨੂੰ ਨਮਨ। ਦੇਸ਼ ਦੇ ਪ੍ਰਤੀ ਉਨ੍ਹਾਂ ਦੀ ਭਗਤੀ, ਸੰਕਲਪ ਅਤੇ ਸੇਵਾ ਹਮੇਸ਼ਾ ਸਾਡੀ ਸਮੂਹਿਕ ਚੇਤਨਾ 'ਚ ਅੰਕਿਤ ਰਹੇਗੀ। ਹਰ ਭਾਰਤੀ ਉਨ੍ਹਾਂ ਦੇ ਲਗਾਤਾਰ ਸਾਹਸ ਤੋਂ ਤਾਕਤ ਪਾਉਂਦਾ ਹੈ।''

ਦੱਸਣਯੋਗ ਹੈ ਕਿ ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ 14 ਫਰਵਰੀ 2019 ਦਾ ਹਮਲਾ ਹਾਲ ਦੇ ਇਤਿਹਾਸ 'ਚ ਭਾਰਤੀ ਸੁਰੱਖਿਆ ਫ਼ੋਰਸਾਂ 'ਤੇ ਹੋਏ ਸਭ ਤੋਂ ਘਾਤਕ ਹਮਲਿਆਂ 'ਚੋਂ ਇਕ ਹੈ। ਇਕ ਆਤਮਘਾਤੀ ਹਮਲਾਵਰ ਨੇ ਵਿਸਫ਼ੋਟਕਾਂ ਨਾਲ ਭਰੀ ਗੱਡੀ ਨੂੰ ਸੀਆਰਪੀਐੱਫ ਦੇ ਕਾਫ਼ਲੇ ਨਾਲ ਟਕਰਾ ਦਿੱਤਾ ਸੀ, ਜਿਸ ਕਾਰਨ 40 ਜਵਾਨ ਸ਼ਹੀਦ ਹੋ ਗਏ ਸਨ ਅਤੇ ਕਈ ਹੋਰ ਜ਼ਖ਼ਮੀ ਹੋਏ ਸਨ। ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਸੀ। ਇਸ ਘਟਨਾ ਨਾਲ ਪੂਰੇ ਦੇਸ਼ 'ਚ ਦੁੱਖ ਅਤੇ ਗੁੱਸਾ ਫੈਲ ਗਿਆ ਸੀ, ਜਿਸ ਨਾਲ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਵਧ ਗਿਆ। ਪ੍ਰਧਾਨ ਮੰਤਰੀ ਦਾ ਸੰਦੇਸ਼ ਪੂਰੇ ਭਾਰਤ 'ਚ ਫੈਲੀ ਇਸ ਭਾਵਨਾ ਨੂੰ ਦਰਸਾਉਂਦਾ ਹੈ ਕਿ ਪੁਲਵਾਮਾ ਦੇ ਪੀੜਤਾਂ ਦੀ ਹਿੰਮਤ ਅਤੇ ਬਲੀਦਾਨ ਹਮੇਸ਼ਾ ਫਰਜ਼ ਅਤੇ ਦੇਸ਼ਭਗਤੀ ਦੀ ਨਿਸ਼ਾਨੀ ਰਹੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
