PM ਮੋਦੀ ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ ''ਤੇ ਨਿਤੀਸ਼ ਕੁਮਾਰ ਨੂੰ ਦਿੱਤੀ ਵਧਾਈ

Friday, Apr 10, 2026 - 04:00 PM (IST)

PM ਮੋਦੀ ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ ''ਤੇ ਨਿਤੀਸ਼ ਕੁਮਾਰ ਨੂੰ ਦਿੱਤੀ ਵਧਾਈ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਰਾਜ ਸਭਾ ਮੈਂਬਰ ਵਜੋਂ ਸ਼ੁੱਕਰਵਾਰ ਨੂੰ ਸਹੁੰ ਚੁੱਕਣ 'ਤੇ ਉਨ੍ਹਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਹ ਦੇਸ਼ ਦੇ ਸਭ ਤੋਂ ਅਨੁਭਵੀ ਨੇਤਾਵਾਂ 'ਚੋਂ ਇਕ ਹਨ ਅਤੇ ਚੰਗੇ ਸ਼ਾਸਨ ਦੇ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਦੀ ਹਰ ਜਗ੍ਹਾ ਸ਼ਲਾਘਾ ਹੋਈ ਹੈ। ਪੀ.ਐੱਮ. ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਕੁਮਾਰ ਦਾ ਲੰਬਾ ਰਾਜਨੀਤਕ ਅਨੁਭਵ ਸੰਸਦ ਦੇ ਮਾਣ ਨੂੰ ਹੋਰ ਵਧਾਏਗਾ। ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਲਿਖਿਆ,''ਨਿਤੀਸ਼ ਕੁਮਾਰ ਜੀ ਦੇਸ਼ ਦੇ ਸਭ ਤੋਂ ਅਨੁਭਵੀ ਨੇਤਾਵਾਂ 'ਚੋਂ ਇਕ ਹਨ। ਚੰਗੇ ਸ਼ਾਸਨ ਨੂੰ ਲੈ ਕੇ ਉਨ੍ਹਾਂ ਦੀ ਵਚਨਬੱਧਤਾ ਦੀ ਹਰ ਪਾਸੇ ਸ਼ਲਾਘਾ ਹੋਈ ਹੈ।'' ਉਨ੍ਹਾਂ ਕਿਹਾ ਕਿ ਕੁਮਾਰ ਨੇ ਬਿਹਾਰ ਦੇ ਵਿਕਾਸ 'ਚ ਅਮਿਟ ਯੋਗਦਾਨ ਦਿੱਤਾ ਹੈ ਅਤੇ ਉਨ੍ਹਾਂ ਨੂੰ ਇਕ ਵਾਰ ਫਿਰ ਸੰਸਦ 'ਚ ਰੱਖਣਾ ਬਹੁਤ ਸੁਖਦ ਹੋਵੇਗਾ। ਪੀ.ਐੱਮ. ਮੋਦੀ ਨੇ ਕਿਹਾ ਕਿ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਵਜੋਂ ਵੀ ਉਨ੍ਹਾਂ ਨੇ ਕਈ ਸਾਲਾਂ ਤੱਕ ਆਪਣੀਆਂ ਸੇਵਾਵਾਂ ਦਿੱਤੀਆਂ ਹਨ। ਉਨ੍ਹਾਂ ਕਿਹਾ,''ਮੈਨੂੰ ਪੂਰਾ ਭਰੋਸਾ ਹੈ ਕਿ ਉਨ੍ਹਾਂ ਦੇ ਲੰਬੇ ਰਾਜਨੀਤਕ ਅਨੁਭਵ ਨਾਲ ਸੰਸਦ ਦਾ ਮਾਣ ਹੋਰ ਵਧੇਗਾ। ਰਾਜ ਸਭਾ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ 'ਤੇ ਉਨ੍ਹਾਂ ਨੂੰ ਵਧਾਈ ਅਤੇ ਅੱਗੇ ਦੇ ਕਾਰਜਕਾਲ ਲਈ ਬਹੁਤ ਸ਼ੁੱਭਕਾਮਨਾਵਾਂ।''

PunjabKesari

ਨਿਤੀਸ਼ ਕੁਮਾਰ ਨੇ ਸ਼ੁੱਕਰਵਾਰ ਨੂੰ ਰਾਜ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ। ਰਾਜ ਸਭਾ ਦੇ ਸਪੀਕਰ ਸੀ.ਪੀ. ਰਾਧਾਕ੍ਰਿਸ਼ਨਨ ਨੇ ਆਪਣੇ ਚੈਂਬਰ 'ਚ ਇਕ ਸੰਖੇਪ ਸਮਾਰੋਹ 'ਚ ਉਨ੍ਹਾਂ ਨੂੰ ਉੱਚ ਸਦਨ ਦੇ ਮੈਂਬਰ ਵਜੋਂ ਸਹੁੰ ਚੁਕਾਈ। ਕੁਮਾਰ ਨੇ ਕੇਂਦਰੀ ਮੰਤਰੀ ਅਤੇ ਸਦਨ ਦੇ ਨੇਤਾ ਜੇ.ਪੀ. ਨੱਢਾ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਕਾਨੂੰਨ ਤੇ ਨਿਆਂ ਰਾਜ ਮੰਤਰੀ ਅਰਜੁਨ ਰਾਮ ਮੇਘਵਾਲ ਸਮੇਤ ਕਈ ਨੇਤਾਵਾਂ ਦੀ ਮੌਜੂਦਗੀ 'ਚ ਹਿੰਦੀ 'ਚ ਸਹੁੰ ਚੁੱਕੀ। ਪ੍ਰਧਾਨ ਮੰਤਰੀ ਨੇ ਰਾਜ ਸਭਾ ਦੇ ਨਵੇਂ ਚੁਣੇ ਡਿਪਟੀ ਸਪੀਕਰ ਹਰੀਵੰਸ਼ ਨੂੰ ਵੀ ਸਦਨ ਦਾ ਮੈਂਬਰ ਨਾਮਜ਼ਦ ਕੀਤੇ ਜਾਣ 'ਤੇ ਵਧਾਈ ਦਿੱਤੀ। ਪੀ.ਐੱਮ. ਮੋਦੀ ਨੇ 'ਐਕਸ' 'ਤੇ ਲਿਖਿਆ,''ਹਰੀਵੰਸ਼ ਨੇ ਪੱਤਰਕਾਰੀ ਅਤੇ ਜਨਤਕ ਜੀਵਨ 'ਚ ਅਨਮੋਲ ਯੋਗਦਾਨ ਦਿੱਤਾ ਹੈ। ਉਹ ਇਕ ਸਨਮਾਨਤ ਬੁੱਧੀਜੀਵੀ ਅਤੇ ਵਿਚਾਰਕ ਹਨ। ਉਨ੍ਹਾਂ ਨੇ ਆਪਣੇ ਡੂੰਘੇ ਵਿਚਾਰਾ ਅਤੇ ਸਮਝਦਾਰੀ ਨਾਲ ਸਦਨ ਦੀ ਕਾਰਵਾਈ ਨੂੰ ਅਮੀਰ ਬਣਾਇਆ ਹੈ।'' ਪ੍ਰਧਾਨ ਮੰਤਰੀ ਨੇ ਕਿਹਾ, "ਮੈਨੂੰ ਖੁਸ਼ੀ ਹੈ ਕਿ ਮਾਣਯੋਗ ਰਾਸ਼ਟਰਪਤੀ ਨੇ ਉਨ੍ਹਾਂ ਨੂੰ ਰਾਜ ਸਭਾ ਲਈ ਨਾਮਜ਼ਦ ਕੀਤਾ ਹੈ।''

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News