PM ਮੋਦੀ ਨੇ ਰੱਖੜੀ ''ਤੇ ਦੇਸ਼ ਵਾਸੀਆਂ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ

Friday, Aug 28, 2026 - 10:13 AM (IST)

PM ਮੋਦੀ ਨੇ ਰੱਖੜੀ ''ਤੇ ਦੇਸ਼ ਵਾਸੀਆਂ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ

ਨਵੀਂ ਦਿੱਲੀ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਰੱਖੜੀ ਮੌਕੇ ਦੇਸ਼ਵਾਸੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇਕ ਪੋਸਟ 'ਚ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਰੱਖੜੀ ਨੂੰ ਪਿਆਰ ਅਤੇ ਮਜ਼ਬੂਤ ਮਨੁੱਖੀ ਰਿਸ਼ਤਿਆਂ ਦਾ ਪ੍ਰਤੀਕ ਤਿਉਹਾਰ ਦੱਸਿਆ ਅਤੇ ਕਾਮਨਾ ਕੀਤੀ ਕਿ ਇਹ ਪਵਿੱਤਰ ਤਿਉਹਾਰ ਸਾਰੇ ਨਾਗਰਿਕਾਂ ਦੇ ਜੀਵਨ 'ਚ ਖੁਸ਼ਹਾਲੀ ਅਤੇ ਸਫ਼ਲਤਾ ਲਿਆਏ। 

PunjabKesari

ਸ਼੍ਰੀ ਮੋਦੀ ਨੇ ਕਿਹਾ,''ਰੱਖੜੀ ਦੀਆਂ ਹਾਰਦਿਕ ਸ਼ੁੱਭਕਾਮਨਾਵਾਂ। ਇਹ ਪਵਿੱਤਰ ਤਿਉਹਾਰ ਤੁਹਾਡੇ ਸਾਰਿਆਂ ਦੇ ਜੀਵਨ 'ਚ ਖੁਸ਼ਹਾਲੀ ਅਤੇ ਸਫਲਤਾ ਲਿਆਏ।'' ਉਨ੍ਹਾਂ ਨੇ ਉਮੀਦ ਜਤਾਈ ਕਿ ਲੋਕਾਂ ਵਿਚਾਲੇ ਪਿਆਰ, ਅਪਣਾਪਨ ਅਤੇ ਆਪਸੀ ਭਰੋਸੇ ਦਾ ਬੰਧਨ ਮਜ਼ਬੂਤ ਅਤੇ ਕਾਇਮ ਰਹੇਗਾ। ਉਨ੍ਹਾਂ ਕਿਹਾ,''ਪਿਆਰ, ਅਪਣਾਪਨ ਅਤੇ ਆਪਸੀ ਭਰੋਸੇ ਦਾ ਧਾਗਾ ਹਮੇਸ਼ਾ ਅਟੁੱਟ ਰਹੇ। ਇਹ ਮੇਰੀ ਦਿਲੀ ਕਾਮਨਾ ਹੈ।''

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News