9 ਜੂਨ ਨੂੰ ਸੱਤਾ ’ਚ ਆਈ ਨਰਿੰਦਰ ਮੋਦੀ ਦੀ ਸਰਕਾਰ ਡਿੱਗ ਜਾਵੇਗੀ, ਊਧਮ ਠਾਕਰੇ ਨੇ ਆਖੀ ਵੱਡੀ ਗੱਲ

Friday, Jun 21, 2024 - 10:46 AM (IST)

9 ਜੂਨ ਨੂੰ ਸੱਤਾ ’ਚ ਆਈ ਨਰਿੰਦਰ ਮੋਦੀ ਦੀ ਸਰਕਾਰ ਡਿੱਗ ਜਾਵੇਗੀ, ਊਧਮ ਠਾਕਰੇ ਨੇ ਆਖੀ ਵੱਡੀ ਗੱਲ

ਮੁੰਬਈ (ਇੰਟ.) - ਸ਼ਿਵ ਸੈਨਾ (ਯੂ. ਬੀ. ਟੀ.) ਦੇ ਮੁਖੀ ਊਧਵ ਠਾਕਰੇ ਨੇ ਕਿਹਾ ਕਿ ਉਹ ਉਨ੍ਹਾਂ ਲੋਕਾਂ ਦਾ ਸਾਥ ਕਦੇ ਨਹੀਂ ਦੇਣਗੇ, ਜਿਨ੍ਹਾਂ ਨੇ ਉਨ੍ਹਾਂ ਦੀ ਪਾਰਟੀ ਨੂੰ ‘ਖ਼ਤਮ’ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਸ ਨਾਲ ਹੀ ਲੋਕ ਸਭਾ ਚੋਣਾਂ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨਾਲ ਸੰਭਾਵੀ ਸੁਲ੍ਹਾ-ਸਫਾਈ ਦੀਆਂ ਕਿਆਸ-ਅਰਾਈਆਂ ਖ਼ਤਮ ਹੋ ਗਈਆਂ ਹਨ। ਇਸ ਦੇ ਨਾਲ ਹੀ ਊਧਵ ਠਾਕਰੇ ਨੇ ਸ਼ਿਵ ਸੈਨਾ ਦੇ 58ਵੇਂ ਸਥਾਪਨਾ ਦਿਵਸ ’ਤੇ ਆਯੋਜਿਤ ਕੀਤੇ ਗਏ ਇਕ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ 9 ਜੂਨ ਨੂੰ ਸੱਤਾ ’ਚ ਆਈ ਨਰਿੰਦਰ ਮੋਦੀ ਦੀ ਸਰਕਾਰ ਡਿੱਗ ਜਾਵੇਗੀ ਅਤੇ ਉਸ ਦੀ ਜਗ੍ਹਾ ‘ਇੰਡੀਆ’ ਗੱਠਜੋੜ ਸਰਕਾਰ ਚਲਾਏਗੀ।

ਇਹ ਵੀ ਪੜ੍ਹੋ -ਰਾਤ ਨੂੰ ਮਿਲ ਗਿਆ ਸੀ ਪੇਪਰ, ਫੁੱਫੜ ਨੇ ਕਰਵਾਈ ਸੈਟਿੰਗ, NEET ਪੇਪਰ ਲੀਕ ਮਾਮਲੇ 'ਚ ਵਿਦਿਆਰਥੀ ਦਾ ਵੱਡਾ ਖੁਲਾਸਾ

ਦੱਸ ਦੇਈਏ ਕਿ ਬੀਤੇ ਕੁਝ ਦਿਨ ਪਹਿਲਾਂ ਹੀ ਲੋਕ ਸਭਾ ਚੋਣਾਂ ਹੋਈਆਂ ਹਨ। ਸੰਪਨ ਹੋਈਆਂ ਲੋਕ ਸਭਾ ਚੋਣਾਂ ਵਿਚ ਭਾਜਪਾ ਦੇ ਪ੍ਰਦਰਸ਼ਨ ਦੇ ਸਬੰਧ ਵਿਚ ਸਾਬਕਾ ਮੁੱਖ ਮੰਤਰੀ ਠਾਕਰੇ ਨੇ ਕਿਹਾ ਕਿ ਨੈਸ਼ਨਲ ਪਾਰਟੀ (ਭਾਜਪਾ) ਇਹ ਖ਼ਬਰ ਫੈਲਾ ਕੇ ਆਪਣੀ ਨਾਕਾਮੀ ਲੁਕਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਸ਼ਿਵ ਸੈਨਾ (ਯੂ. ਬੀ. ਟੀ.) ਸੱਤਾਧਾਰੀ ਐੱਨ. ਡੀ. ਏ. ’ਚ ਸ਼ਾਮਲ ਹੋ ਜਾਏਗੀ।

ਇਹ ਵੀ ਪੜ੍ਹੋ - ਉੱਤਰਾਖੰਡ 'ਚ ਵੱਡਾ ਹਾਦਸਾ: 23 ਲੋਕਾਂ ਨੂੰ ਲਿਜਾ ਰਿਹਾ ਟੈਂਪੂ ਟਰੈਵਲਰ ਨਦੀ 'ਚ ਡਿੱਗਾ, ਹੁਣ ਤਕ 12 ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News