PM ਮੋਦੀ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨੂੰ ਦਿੱਤੀ ਜਨਮ ਦਿਨ ਦੀ ਵਧਾਈ
Friday, Jan 09, 2026 - 10:25 AM (IST)
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਵਧਾਈ ਦਿੱਤੀ ਅਤੇ ਭਾਰਤ ਦੀ ਵਿਦੇਸ਼ ਨੀਤੀ ਨੂੰ ਮਜ਼ਬੂਤ ਕਰਨ 'ਚ ਉਨ੍ਹਾਂ ਦੀ ਭੂਮਿਕਾ ਦੀ ਸ਼ਲਾਘਾ ਕੀਤੀ। ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਇਕ ਪੋਸਟ 'ਚ ਕਿਹਾ,''ਡਾ. ਐੱਸ. ਜੈਸ਼ੰਕਰ ਜੀ ਨੂੰ ਉਨ੍ਹਾਂ ਦੇ ਜਨਮ ਦਿਨ ਦੀਆਂ ਸ਼ੁੱਭਕਾਮਨਾਵਾਂ। ਉਨ੍ਹਾਂ ਨੇ ਇਕ ਵਿਸ਼ੇਸ਼ ਡਿਪਲੋਮੈਟ ਵਜੋਂ ਦੇਸ਼ ਦੀ ਸੇਵਾ ਕੀਤੀ ਹੈ ਅਤੇ ਹੁਣ ਭਾਰਤ ਦੀ ਵਿਦੇਸ਼ ਨੀਤੀ ਅਤੇ ਦੁਨੀਆ ਨਾਲ ਸੰਬੰਧਾਂ ਨੂੰ ਮਜ਼ਬੂਤ ਕਰਨ 'ਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ।''

ਪੀ.ਐੱਮ. ਮੋਦੀ ਨੇ ਕਿਹਾ,''ਮੈਂ ਉਨ੍ਹਾਂ ਦੇ ਲੰਬੇ ਅਤੇ ਸਿਹਤਮੰਦ ਜੀਵਨ ਲਈ ਪ੍ਰਾਰਥਨਾ ਕਰਦਾ ਹਾਂ।'' ਸਾਲ 1955 'ਚ ਜਨਮੇ ਜੈਸ਼ਕਰ ਡਿਪਲੋਮੈਟ ਤੋਂ ਨੇਤਾ ਬਣੇ ਹਨ। ਉਹ 2019 ਤੋਂ ਵਿਦੇਸ਼ ਮੰਤਰੀ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
