PM ਮੋਦੀ ਨੇ ਸ਼ਰਦ ਪਵਾਰ ਨਾਲ ਕੀਤੀ ਗੱਲ, ਉੱਪ ਮੁੱਖ ਮੰਤਰੀ ਅਜੀਤ ਪਵਾਰ ਦੇ ਦਿਹਾਂਤ ''ਤੇ ਸੋਗ ਕੀਤਾ ਜ਼ਾਹਰ

Wednesday, Jan 28, 2026 - 03:56 PM (IST)

PM ਮੋਦੀ ਨੇ ਸ਼ਰਦ ਪਵਾਰ ਨਾਲ ਕੀਤੀ ਗੱਲ, ਉੱਪ ਮੁੱਖ ਮੰਤਰੀ ਅਜੀਤ ਪਵਾਰ ਦੇ ਦਿਹਾਂਤ ''ਤੇ ਸੋਗ ਕੀਤਾ ਜ਼ਾਹਰ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਰਾਕਾਂਪਾ (ਐੱਸਪੀ) ਮੁਖੀ ਸ਼ਰਦ ਪਵਾਰ ਨਾਲ ਗੱਲ ਕੀਤੀ ਅਤੇ ਬਾਰਾਮਤੀ ਜਹਾਜ਼ ਹਾਦਸੇ 'ਚ ਉਨ੍ਹਾਂ ਦੇ ਭਤੀਜੇ ਅਤੇ ਮਹਾਰਾਸ਼ਟਰ ਦੇ ਉੱਪ ਮੁੱਖ ਮੰਤਰੀ ਅਜੀਤ ਪਵਾਰ ਦੇ ਦਿਹਾਂਤ 'ਤੇ ਸੋਗ ਜ਼ਾਹਰ ਕੀਤਾ। ਅਧਿਕਾਰੀਆਂ ਨੇ ਦੱਸਿਆ,''ਪ੍ਰਧਾਨ ਮੰਤਰੀ ਨੇ ਸ਼ਰਦ ਪਵਾਰ ਨਾਲ ਗੱਲ ਕੀਤੀ ਅਤੇ ਅਜੀਤ ਪਵਾਰ ਦੇ ਦਿਹਾਂਤ 'ਤੇ ਆਪਣੀ ਹਮਦਰਦੀ ਜ਼ਾਹਰ ਕੀਤੀ।'' ਬੁੱਧਵਾਰ ਸਵੇਰੇ ਪੁਣੇ ਜ਼ਿਲ੍ਹੇ 'ਚ ਜਹਾਜ਼ ਹਾਦਸੇ 'ਚ ਅਜੀਤ ਪਵਾਰ (66) ਸਮੇਤ 5 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਹੋਇਆ, ਜਦੋਂ ਜਹਾਜ਼ ਜ਼ਿਲ੍ਹੇ ਦੇ ਬਾਰਾਮਤੀ 'ਚ ਉਤਰ ਰਿਹਾ ਸੀ। ਇਸ ਤੋਂ ਪਹਿਲੇ ਦਿਨ 'ਚ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉਹ ਜਹਾਜ਼ ਹਾਦਸੇ 'ਚ ਮਹਾਰਾਸ਼ਟਰ ਦੇ ਉੱਪ ਮੁੱਖ ਮੰਤਰੀ ਅਜੀਤ ਪਵਾਰ ਦੀ ਮੌਤ ਤੋਂ ਬੇਹੱਦ ਦੁਖੀ ਅਤੇ ਸਦਮੇ 'ਚ ਹਨ।

ਪ੍ਰਧਾਨ ਮੰਤਰੀ ਨੇ 'ਐਕਸ' 'ਤੇ ਇਕ ਪੋਸਟ 'ਚ ਕਿਹਾ ਕਿ ਅਜੀਤ ਪਵਾਰ ਆਮ ਲੋਕਾਂ ਦੇ ਨੇਤਾ ਸਨ ਅਤੇ ਜ਼ਮੀਨੀ ਪੱਧਰ 'ਤੇ ਉਨ੍ਹਾਂ ਦੀ ਪਕੜ ਕਾਫ਼ੀ ਮਜ਼ਬੂਤ ਸੀ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ,''ਅਜੀਤ ਪਵਾਰ ਜਨਨੇਤਾ ਸਨ ਅਤੇ ਉਨ੍ਹਾਂ ਦਾ ਜ਼ਮੀਨੀ ਪੱਧਰ 'ਤੇ ਡੂੰਘਾ ਜੁੜਾਵ ਸੀ। ਮਹਾਰਾਸ਼ਟਰ ਦੀ ਜਨਤਾ ਦੀ ਸੇਵਾ 'ਚ ਉਹ ਹਮੇਸ਼ਾ ਸਮਰਪਿਤ ਰਹੇ ਅਤੇ ਇਕ ਮਿਹਨਤੀ ਨੇਤਾ ਵਜੋਂ ਉਨ੍ਹਾਂ ਦਾ ਸਮਰਪਣ ਵੀ ਦੱਸਣਯੋਗ ਸੀ। ਉਨ੍ਹਾਂ ਦੀ ਅਚਾਨਕ ਮੌਤ ਤੋਂ ਬੇਹੱਦ ਦੁਖੀ ਅਤੇ ਸਦਮੇ 'ਚ ਹਾਂ। ਉਨ੍ਹਾਂ ਦੇ ਪਰਿਵਾਰ ਅਤੇ ਉਨ੍ਹਾਂ ਦੇ ਸਮਰਥਕਾਂ ਦੇ ਪ੍ਰਤੀ ਮੇਰੀ ਹਮਦਰਦੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News