174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ ਕੀਤੀ ਗੱਲਬਾਤ

Thursday, Oct 01, 2026 - 12:10 PM (IST)

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ ਕੀਤੀ ਗੱਲਬਾਤ

ਨਵੀਂ ਦਿੱਲੀ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕੈਪਟਨ ਸਮਿਤ ਮਛਾਰ ਦੀ ਪਤਨੀ ਅਤੇ ਮਾਪਿਆਂ ਨਾਲ ਫ਼ੋਨ 'ਤੇ ਗੱਲ ਕੀਤੀ ਅਤੇ ਉਨ੍ਹਾਂ ਦੀ ਬਹਾਦਰੀ ਦੀ ਪ੍ਰਸ਼ੰਸਾ ਕੀਤੀ। ਕੈਪਟਨ ਮਛਾਰ ਨੇ ਆਪਣੇ ਸਹਿ-ਪਾਇਲਟ ਦੀ ਫਲਾਈਦੁਬਈ ਉਡਾਣ ਨੂੰ ਕਰੈਸ਼ ਕਰਨ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਸੀ, ਜਿਸ ਨਾਲ ਸੈਂਕੜੇ ਜਾਨਾਂ ਬਚ ਗਈਆਂ ਸਨ। ਪਾਇਲਟ ਦੀ ਪਤਨੀ ਅਤੇ ਮਾਪਿਆਂ ਨਾਲ ਫ਼ੋਨ 'ਤੇ ਗੱਲਬਾਤ ਦੌਰਾਨ, ਪੀਐੱਮ ਮੋਦੀ ਨੇ ਇਹ ਵੀ ਕਿਹਾ ਕਿ ਭਾਰਤੀ ਮਿਸ਼ਨ ਜ਼ਖਮੀ ਪਾਇਲਟ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੇ ਹਨ। ਪਾਇਲਟ ਦਾ ਸਾਊਦੀ ਅਰਬ ਦੇ ਇਕ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।

ਸਰਕਾਰੀ ਸੂਤਰਾਂ ਅਨੁਸਾਰ, ਫ਼ੋਨ 'ਤੇ ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਨੇ ਪਾਇਲਟ ਦੀ ਬਹਾਦਰੀ ਦੀ ਪ੍ਰਸ਼ੰਸਾ ਕੀਤੀ, ਜਿਸ ਨੇ ਸੈਂਕੜੇ ਜਾਨਾਂ ਬਚਾਈਆਂ। ਇਸ ਤੋਂ ਪਹਿਲਾਂ ਪੀਐੱਮ ਮੋਦੀ ਨੇ ਭਾਰਤੀ ਪਾਇਲਟ ਦੀ ਪ੍ਰਸ਼ੰਸਾ ਕਰ ਕੇ ਉਨ੍ਹਾਂ ਨੂੰ "ਹੀਰੋ" ਕਿਹਾ ਸੀ ਅਤੇ ਕਿਹਾ ਸੀ ਕਿ ਦੇਸ਼ ਨੂੰ ਉਨ੍ਹਾਂ ਦੀ ਬਹਾਦਰੀ 'ਤੇ ਮਾਣ ਹੈ। ਦੁਬਈ ਤੋਂ ਤੇਲ ਅਵੀਵ ਜਾ ਰਹੀ ਫਲਾਈਦੁਬਈ ਫਲਾਈਟ FZ1073 ਨੇ ਬੁੱਧਵਾਰ ਨੂੰ ਐਮਰਜੈਂਸੀ ਸਿਗਨਲ ਭੇਜਿਆ ਸੀ। ਫਿਰ ਜਹਾਜ਼ ਤੇਜ਼ੀ ਨਾਲ 34,000 ਫੁੱਟ ਦੀ ਉਚਾਈ ਤੋਂ 17,000 ਫੁੱਟ ਤੋਂ ਵੱਧ ਹੇਠਾਂ ਉਤਰਿਆ। ਬਾਅਦ 'ਚ ਇਸ ਨੂੰ ਸਾਊਦੀ ਅਰਬ ਦੇ ਤਾਬੂਕ ਦੇ ਪ੍ਰਿੰਸ ਸੁਲਤਾਨ ਬਿਨ ਅਬਦੇਲ ਅਜ਼ੀਜ਼ ਹਵਾਈ ਅੱਡੇ ਵੱਲ ਮੋੜ ਦਿੱਤਾ ਗਿਆ। ਜਹਾਜ਼ 'ਚ 27 ਬੱਚਿਆਂ ਸਮੇਤ 174 ਯਾਤਰੀ ਸਵਾਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News