PM ਮੋਦੀ, UAE ਦੇ ਰਾਸ਼ਟਰਪਤੀ ਨੇ ਪੱਛਮੀ ਏਸ਼ੀਆ ਦੇ ਘਟਨਾਕ੍ਰਾਮ ''ਤੇ ਕੀਤੀ ਚਰਚਾ

Friday, Sep 18, 2026 - 05:41 PM (IST)

PM ਮੋਦੀ, UAE ਦੇ ਰਾਸ਼ਟਰਪਤੀ ਨੇ ਪੱਛਮੀ ਏਸ਼ੀਆ ਦੇ ਘਟਨਾਕ੍ਰਾਮ ''ਤੇ ਕੀਤੀ ਚਰਚਾ

ਨਵੀਂ ਦਿੱਲੀ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜਾਇਦ ਅਲ ਨਾਹਯਾਨ ਨੇ ਪੱਛਮੀ ਏਸ਼ੀਆ 'ਚ ਹੋ ਰਹੇ ਘਟਨਾਕ੍ਰਮਾਂ 'ਤੇ ਫੋਨ 'ਤੇ ਚਰਚਾ ਕੀਤੀ। 

ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ) ਵਲੋਂ ਜਾਰੀ ਇਕ ਬਿਆਨ 'ਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਯੂਏਈ ਦੇ ਰਾਸ਼ਟਰਪਤੀ ਨਾਹਯਾਨ ਨੇ ਖੇਤਰੀ ਸ਼ਾਂਤੀ, ਸੁਰੱਖਿਆ ਅਤੇ ਸਥਿਰਤਾ ਨੂੰ ਉਤਸ਼ਾਹ ਦੇਣ ਦੀਆਂ ਕੋਸ਼ਿਸ਼ਾਂ 'ਚ ਲਗਾਤਾਰ ਸਹਿਯੋਗ ਅਤੇ ਤਾਲਮੇਲ ਬਣਾਏ ਰੱਖਣ ਦੀ ਆਪਣੀ ਵਚਨਬੱਧਤਾ ਦੋਹਰਾਈ। ਬਿਆਨ ਅਨੁਸਾਰ, ਦੋਵਾਂ ਆਗੂਆਂ ਨੇ ਭਾਰਤ-ਯੂਏਈ ਵਿਆਪਕ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਦੇ ਨਵੇਂ ਉਪਾਵਾਂ 'ਤੇ ਵੀ ਚਰਚਾ ਕੀਤੀ, ਜਿਸ 'ਚ ਊਰਜਾ, ਰੱਖਿਆ, ਤਕਨਾਲੋਜੀ, ਨਿਵੇਸ਼ ਅਤੇ ਸਿਹਤ ਵਰਗੇ ਖੇਤਰ ਸ਼ਾਮਲ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News