ਮਹਿਲਾ ਸਸ਼ਕਤੀਕਰਨ ਲਈ ਜੀਵਨ ਚੱਕਰ ਦੇ ਹਰ ਪੜਾਅ ਲਈ ਯੋਜਨਾ ਬਣਾ ਰਹੀ ਹੈ ਸਰਕਾਰ : PM ਮੋਦੀ
Monday, Apr 13, 2026 - 04:12 PM (IST)
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਕਿਹਾ ਕਿ ਸਰਕਾਰ ਔਰਤਾਂ ਦੇ ਸਹੀ ਮਾਇਨੇ 'ਚ ਸਸ਼ਕਤੀਕਰਨ ਲਈ ਜੀਵਨ ਚੱਕਰ ਦੇ ਹਰ ਪੜਾਅ ਲਈ ਵਿਸ਼ੇਸ਼ ਯੋਜਨਾਵਾਂ ਬਣਾ ਰਹੀ ਹੈ ਅਤੇ ਉਨ੍ਹਾਂ ਨੂੰ ਸਫ਼ਲਤਾਪੂਰਵਕ ਲਾਗੂ ਕੀਤਾ ਜਾ ਰਿਹਾ ਹੈ। ਪੀ.ਐੱਮ. ਮੋਦੀ ਨੇ ਵੀਰਵਾਰ ਨੂੰ ਸੰਸਦ 'ਚ ਮਹਿਲਾ ਰਾਖਵਾਂਕਰਨ ਬਿੱਲ ਪਾਸ ਕੀਤੇ ਜਾਣ ਤੋਂ ਪਹਿਲਾਂ ਉਸ ਦੇ ਪਿਛੋਕੜ 'ਚ ਇੱਥੇ ਆਯੋਜਿਤ ਜਾਰੀ ਚੱਕਰ ਦੇ ਹਰ ਪੜਾਅ ਲਈ ਯੋਜਨਾਵਾਂ ਬਣਆਈਆਂ, ਉਨ੍ਹਾਂ ਨੂੰ ਸਫਲਤਾਪੂਰਵਕ ਲਾਗੂ ਕੀਤਾ ਹੈ।'' ਉਨ੍ਹਾਂ ਕਿਹਾ ਕਿ ਆਜ਼ਾਦੀ ਦੀ ਲੜਾਈ ਤੋਂ ਲੈ ਕੇ ਸੰਵਿਧਾਨ ਸਭਾ ਦੇ ਫੈਸਲਿਆਂ ਤੱਕ ਆਜ਼ਾਦ ਭਾਰਤ ਦੀ ਨੀਂਹ ਰੱਖਣ 'ਚ ਭਾਰਤ ਦੀ ਨਾਰੀ ਸਕਤੀ ਨੇ ਅਸੀਮਿਤ ਯੋਗਦਾਨ ਦਿੱਤਾ ਹੈ ਅਤੇ ਦੇਸ਼ 'ਚ ਮਹਿਲਾ ਅਗਵਾਈ ਦਾ ਇਕ ਬਿਹਤਰੀਨ ਉਦਾਹਰਣ ਪੰਚਾਇਤ ਰਾਜ ਸੰਸਥਾਵਾਂ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਪ੍ਰਗਤੀਸ਼ੀਲ ਸਮਾਜ ਦੀ ਧਾਰਨਾ ਨੂੰ ਸਾਕਾਰ ਕਰਨ ਦੇ ਮਕਸਦ ਨਾਲ ਕਈ ਛੋਟੇ ਵੱਡੇ ਕਦਮਾਂ ਨਾਲ ਔਰਤਾਂ ਨੂੰ ਸਸ਼ਕਤ ਬਣਾ ਰਹੀ ਹੈ।
ਉਨ੍ਹਾਂ ਕਿਹਾ ਕਿ ਮਹਿਲਾ ਰਾਖਵਾਂਕਰਨ ਬਿੱਲ ਰਾਹੀਂ ਔਰਤਾਂ ਨੂੰ ਲੋਕ ਸਭਾ ਅਤੇ ਵਿਧਾਨ ਸਭਾਵਾਂ 'ਚ ਵੀ ਇਕ ਤਿਹਾਈ ਰਾਖਵਾਂਕਰਨ ਦੇ ਕੇ ਹੁਣ ਦੇਸ਼ ਔਰਤਾਂ ਨੂੰ ਸਸ਼ਕਤ ਬਣਾ ਕੇ ਲੋਕਤੰਤਰ ਨੂੰ ਵੀ ਨਵੇਂ ਤਰੀਕੇ ਨਾਲ ਮਜ਼ਬੂਤ ਬਣਾਉਣ ਜਾ ਰਿਹਾ ਹੈ। ਉਨ੍ਹਾਂ ਕਿਹਾ,''ਅੱਜ ਔਰਤਾਂ ਉਨ੍ਹਾਂ ਖੇਤਰਾਂ 'ਚ ਵੀ ਬੁਲੰਦੀਆਂ ਨੂੰ ਛੂਹ ਰਹੀ ਹੈ, ਜਿੱਥੇ ਕਦੇ ਪੁਰਸ਼ਾਂ ਦਾ ਏਕਾਧਿਕਾਰ ਮੰਨਿਆ ਜਾਂਦਾ ਸੀ। ਦੇਸ਼ ਦੀ ਨਾਰੀਸ਼ਕਤੀ ਨੇ ਆਪਣੀ ਮਿਹਨਤ, ਸਾਹਸ ਅਤੇ ਆਤਮਵਿਸ਼ਵਾਸ ਨਾਲ ਨਵੀਆਂ ਉੱਚਾਈਆਂ ਨੂੰ ਛੂਹਿਆ ਹੈ। ਹੁਣ ਅਸੀਂ ਮਿਲ ਕੇ ਇਸ ਸ਼ਕਤੀ ਨੂੰ ਨਵੀਂ ਊਰਜਾ ਦੇਣੀ ਹੈ, ਉਸ ਲਈ ਮੌਕਿਆਂ ਦਾ ਵਿਸਥਾਰ ਕਰਨਾ ਹੈ।'' ਸ਼੍ਰੀ ਮੋਦੀ ਨੇ ਸੰਮੇਲਨ 'ਚ ਮੌਜੂਦ ਨਾਰੀ ਸ਼ਕਤੀ ਨੂੰ ਵਿਸ਼ਵਾਸ ਦਿਵਾਇਆ ਕਿ ਸਰਕਾਰ ਉਨ੍ਹਾਂ ਦੀਆਂ ਇੱਛਾਵਾਂ ਪੂਰੀਆਂ ਕਰਨ ਲਈ ਲਗਾਤਾਰ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ,''ਮੈਂ ਸਾਰਿਆਂ ਨੂੰ ਵਿਸ਼ਵਾਸ ਦਿਵਾਉਣਾ ਚਾਹੁੰਦਾ ਹਾਂ ਕਿ ਦੇਸ਼ ਉਨ੍ਹਾਂ ਦੀਆਂ ਇੱਛਾਵਾਂ ਨੂੰ ਸਮਝਦਾ ਹੈ ਅਤੇ ਉਨ੍ਹਾਂ ਨੂੰ ਪੂਰਾ ਕਰਨ ਲਈ ਕਦਮ ਚੁੱਕ ਰਿਹਾ ਹੈ।'' ਪੀ.ਐੱਮ. ਮੋਦੀ ਨੇ ਅਪੀਲ ਕੀਤੀ ਕਿ ਉਹ ਮਹਿਲਾ ਰਾਖਵਾਂਕਰਨ ਬਿੱਲ ਨੂੰ ਪਾਸ ਕਰਵਾਉਣ ਲਈ ਸਾਰੇ ਸੰਸਦ ਮੈਂਬਰਾਂ ਨੂੰ ਭਰੋਸੇ 'ਚ ਲੈਣ ਅਤੇ ਉਨ੍ਹਾਂ ਨੂੰ ਇਸ ਦੇ ਸਮਰਥਨ 'ਚ ਤਿਆਰ ਕਰਨ। ਉਨ੍ਹਾਂ ਕਿਹਾ ਕਿ ਇਸ ਸੰਮੇਲਨ 'ਚ ਹੋਈ ਚਰਚਾ ਨੂੰ ਵੀ ਦੇਸ਼ ਦੇ ਕੋਨੇ-ਕੋਨੇ ਤੱਕ ਹਰ ਮਹਿਲਾ ਤੱਕ ਪਹੁੰਚਾਇਆ ਜਾਣਾ ਚਾਹੀਦਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
