4 ਅੱਤਵਾਦੀਆਂ ਦੇ ਮਾਰੇ ਜਾਣ ਨਾਲ ''ਭਾਰੀ ਤਬਾਹੀ ਮਚਾਉਣ'' ਦੀ ਕੋਸ਼ਿਸ਼ ਅਸਫ਼ਲ ਹੋਈ : ਨਰਿੰਦਰ ਮੋਦੀ

11/20/2020 5:55:19 PM

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ-ਕਸ਼ਮੀਰ 'ਚ ਜੈਸ਼-ਏ-ਮੁਹੰਮਦ ਦੇ 4 ਅੱਤਵਾਦੀਆਂ ਦੇ ਮਾਰੇ ਜਾਣ ਤੋਂ ਬਾਅਦ ਸ਼ੁੱਕਰਵਾਰ ਨੂੰ ਸੀਨੀਅਰ ਸੁਰੱਖਿਆ ਅਧਿਕਾਰੀਆਂ ਨਾਲ ਸਮੀਖਿਆ ਬੈਠਕ ਕੀਤੀ। ਸਰਕਾਰ ਨਾਲ ਜੁੜੇ ਸੂਤਰਾਂ ਨੇ ਕਿਹਾ ਕਿ ਅੱਤਵਾਦੀਆਂ ਦੀ ਸਾਜਿਸ਼ 26 ਨਵੰਬਰ ਦੇ ਮੁੰਬਈ ਅੱਤਵਾਦੀ ਹਮਲੇ ਦੀ ਬਰਸੀ 'ਤੇ 'ਕੁਝ ਵੱਡਾ' ਕਰਨ ਦੀ ਸੀ। ਪ੍ਰਧਾਨ ਮੰਤਰੀ ਨੇ ਬੈਠਕ ਤੋਂ ਬਾਅਦ ਆਪਣੇ ਟਵੀਟ 'ਚ ਕਿਹਾ,''ਪਾਕਿਸਤਾਨ ਸਥਿਤ ਅੱਤਵਾਦੀ ਜੈਸ਼-ਏ-ਮੁਹੰਮਦ ਨਾਲ ਜੁੜੇ 4 ਅੱਤਵਾਦੀਆਂ ਦਾ ਸਫ਼ਾਇਆ ਅਤੇ ਉਨ੍ਹਾਂ ਕੋਲੋਂ ਭਾਰੀ ਮਾਤਰਾ 'ਚ ਹਥਿਆਰਾਂ ਅਤੇ ਵਿਸਫੋਟਕਾਂ ਦੀ ਮੌਜੂਦਗੀ ਤੋਂ ਸੰਕੇਤ ਮਿਲਦਾ ਹੈ ਕਿ ਵੱਡੀ ਤਬਾਹੀ ਮਚਾਉਣ ਦੀਆਂ ਉਨ੍ਹਾਂ ਦੀਆਂ ਕੋਸ਼ਿਸ਼ਾਂ ਨੂੰ ਇਕ ਵਾਰ ਫਿਰ ਅਸਫ਼ਲ ਕਰ ਦਿੱਤਾ ਗਿਆ ਹੈ।''

PunjabKesari

ਇਹ ਵੀ ਪੜ੍ਹੋ : ਨਗਰੋਟਾ ਸਾਜਿਸ਼ 'ਤੇ PM ਮੋਦੀ ਨੇ ਕੀਤੀ ਉੱਚ ਪੱਧਰੀ ਬੈਠਕ, 26/11 ਵਰਗੇ ਵੱਡੇ ਹਮਲੇ ਦੀ ਫਿਰਾਕ 'ਚ ਸਨ ਅੱਤਵਾਦੀ

ਪ੍ਰਧਾਨ ਮੰਤਰੀ ਨੇ ਸੁਰੱਖਿਆ ਫੋਰਸਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਇਕ ਵਾਰ ਫਿਰ ਬਹਾਦਰੀ ਅਤੇ ਪੇਸ਼ੇਵਰ ਰੁਖ ਦਰਸਾਇਆ ਹੈ। ਉਨ੍ਹਾਂ ਨੇ ਕਿਹਾ,''ਉਨ੍ਹਾਂ ਦੀ ਸਰਗਰਮੀ ਲਈ ਧੰਨਵਾਦ, ਉਨ੍ਹਾਂ ਨੇ ਜੰਮੂ ਕਸ਼ਮੀਰ 'ਚ ਜ਼ਮੀਨੀ ਪੱਧਰ 'ਤੇ ਲੋਕਤੰਤਰੀ ਪ੍ਰਕਿਰਿਆਵਾਂ ਨੂੰ ਨਿਸ਼ਾਨਾ ਬਣਾਉਣ ਦੀ ਇਕ ਨਾਪਾਕ ਸਾਜਿਸ਼ ਨੂੰ ਅਸਫ਼ਲ ਕਰ ਦਿੱਤਾ ਹੈ।'' ਬੈਠਕ 'ਚ ਪ੍ਰਧਾਨ ਮੰਤਰੀ ਨੇ ਸਥਿਤੀ ਦਾ ਜਾਇਜ਼ਾ ਲਿਆ। ਸਮੀਖਿਆ ਬੈਠਕ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ, ਰਾਸ਼ਟਰੀ ਸੁਰੱਖਿਆ ਸਲਾਹਕਾਰ (ਐੱਨ.ਐੱਸ.ਏ.) ਅਜੀਤ ਡੋਭਾਲ, ਵਿਦੇਸ਼ ਸਕੱਤਰ ਅਤੇ ਸੀਨੀਅਰ ਖੁਫੀਆ ਅਧਿਕਾਰੀ ਸ਼ਾਮਲ ਹੋਏ। ਪੁਲਸ ਨੇ ਦੱਸਿਆ ਸੀ ਕਿ ਵੀਰਵਾਰ ਨੂੰ ਨਵੇਂ ਭਰਤੀ ਕੀਤੇ ਗਏ ਅੱਤਵਾਦੀਆਂ ਨੂੰ ਲੈ ਕੇ ਜਾ ਰਹੇ ਇਕ ਟਰੱਕ ਨੂੰ ਫੜਿਆ ਗਿਆ ਸੀ। ਉਸ ਤੋਂ ਬਾਅਗ ਨਗਰੋਟਾ 'ਚ ਹੋਏ ਮੁਕਾਬਲੇ 'ਚ ਜੈਸ਼-ਏ-ਮੁਹੰਮਦ ਦੇ 4 ਅੱਤਵਾਦੀ ਮਾਰੇ ਗਏ। ਮੁਕਾਬਲੇ 'ਚ 2 ਪੁਲਸ ਮੁਲਾਜ਼ਮ ਜ਼ਖਮੀ ਹੋ ਗਏ। ਪੁਲਸ ਡਾਇਰੈਕਟਰ ਜਨਰਲ (ਜੰਮੂ) ਮੁਕੇਸ਼ ਸਿਂਘ ਨੇ ਮੁਕਾਬਲੇ ਤੋਂ ਬਾਅਦ ਕਿਹਾ ਸੀ ਕਿ ਅੱਤਵਾਦੀ ਇਕ ਵੱਡੀ ਸਾਜਿਸ਼ ਨੂੰ ਅੰਜਾਮ ਦੇਣ ਆਏ ਸਨ ਪਰ ਉਸ ਨੂੰ ਅਸਫ਼ਲ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਕੁੱਤੇ ਦੀ ਮੌਤ ਤੋਂ ਦੁਖੀ ਕੁੜੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ’ਚ ਲਿਖਿਆ- ਮੈਨੂੰ ਬਾਬੂ ਨਾਲ ਦਫਨਾਇਆ ਜਾਵੇ


DIsha

Content Editor DIsha