ਮੋਦੀ ਨੇ 19 ਜੂਨ ਨੂੰ ਬੁਲਾਈ ਸਾਰੇ ਦਲਾਂ ਦੀ ਬੈਠਕ, ਇਕ ਦੇਸ਼, ਇਕ ਚੋਣ ''ਤੇ ਕਰਨਗੇ ਚਰਚਾ

06/16/2019 4:01:03 PM

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਦੇਸ਼, ਇਕ ਚੋਣ ਦੇ ਮੁੱਦੇ 'ਤੇ ਚਰਚਾ ਲਈ ਸੰਸਦ ਭਵਨ 'ਚ ਸਾਰੇ ਦਲਾਂ ਦੇ ਰਾਸ਼ਟਰੀ ਪ੍ਰਧਾਨਾਂ ਦੀ ਬੈਠਕ ਬੁਲਾਈ ਹੈ। ਇਹ ਬੈਠਕ 19 ਜੂਨ ਨੂੰ ਹੋਵੇਗੀ। ਮੋਦੀ ਸਰਕਾਰ ਦਾ ਪਹਿਲਾਂ ਤੋਂ ਹੀ ਏਜੰਡਾ ਰਿਹਾ ਹੈ। ਦੱਸਣਯੋਗ ਹੈ ਕਿ ਸੰਸਦ ਦਾ ਬਜਟ ਸੈਸ਼ਨ 17 ਜੂਨ ਤੋਂ ਸ਼ੁਰੂ ਹੋ ਰਿਹਾ ਹੈ ਅਤੇ 17 ਜੁਲਾਈ ਤਕ ਚਲੇਗਾ। ਵਿੱਤ ਮੰਤਰੀ ਨਿਰਮਲਾ ਸੀਤਾਰਮਣ 4 ਜੁਲਾਈ ਨੂੰ ਆਰਥਿਕ ਸਮੀਖਿਆ ਪੇਸ਼ ਕਰੇਗੀ ਅਤੇ 5 ਜੁਲਾਈ ਨੂੰ ਬਜਟ ਪੇਸ਼ ਕੀਤਾ ਜਾਵੇਗਾ।


ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਨਵੇਂ ਚੁਣੇ ਗਏ ਲੋਕ ਸਭਾ ਦੇ ਪਹਿਲੇ ਸੈਸ਼ਨ ਤੋਂ ਇਕ ਦਿਨ ਪਹਿਲਾਂ 16 ਜੂਨ ਐਤਵਾਰ ਨੂੰ ਸਾਰੇ ਦਲਾਂ ਦੀ ਬੈਠਕ ਹੋਈ। ਸਰਕਾਰ ਨੇ ਇਸ ਸੈਸ਼ਨ 'ਚ ਮਹੱਤਵਪੂਰਨ ਬਿੱਲ ਪਾਸ ਕਰਾਉਣ ਲਈ ਵਿਰੋਧੀ ਧਿਰ ਦਾ ਸਹਿਯੋਗ ਮੰਗਿਆ। ਇਸ 'ਚ ਤਿੰਨ ਤਲਾਕ ਬਿੱਲ ਵੀ ਸ਼ਾਮਲ ਹੈ, ਜਿਸ ਨੂੰ ਕੇਂਦਰੀ ਕੈਬਨਿਟ ਨੇ ਪਿਛਲੇ ਬੁੱਧਵਾਰ ਨੂੰ ਮਨਜ਼ੂਰੀ ਦਿੱਤੀ। ਐਤਵਾਰ ਨੂੰ ਸਰਕਾਰ ਵਲੋਂ ਬੁਲਾਈ ਗਈ ਸਾਰੇ ਦਲਾਂ ਦੀ ਬੈਠਕ ਨੂੰ ਲੈ ਕੇ ਖਣਿਜ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ ਕਿ ਸਾਨੂੰ ਵਿਰੋਧੀ ਦਲਾਂ ਨਾਲ ਹੀ ਸਹਿਯੋਗੀਆਂ ਤੋਂ ਵੀ ਸੁਝਾਅ ਮਿਲੇ ਹਨ। ਬੈਠਕ ਦੌਰਾਨ ਮੋਦੀ ਨੇ ਕਿਹਾ ਕਿ ਇਸ ਵਾਰ ਸੰਸਦ ਵਿਚ ਕਈ ਨਵੇਂ ਚਿਹਰੇ ਆਏ ਹਨ ਅਤੇ ਉਨ੍ਹਾਂ ਵਲੋਂ ਆਉਣ ਵਾਲੇ ਵਿਚਾਰਾਂ ਨੂੰ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ। 19 ਜੂਨ ਨੂੰ ਹੋਣ ਵਾਲੀ ਬੈਠਕ ਵਿਚ ਮੋਦੀ ਵੀ ਮੌਜੂਦ ਰਹਿਣਗੇ।


Tanu

Content Editor

Related News