ਨੇਤਾਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ ਅੱਜ, PM ਮੋਦੀ ਅਤੇ ਸ਼ਾਹ ਨੇ ਕੀਤਾ ਨਮਨ

Saturday, Jan 23, 2021 - 09:32 AM (IST)

ਨੇਤਾਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ ਅੱਜ, PM ਮੋਦੀ ਅਤੇ ਸ਼ਾਹ ਨੇ ਕੀਤਾ ਨਮਨ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨੀਵਾਰ ਨੂੰ ਸੁਤੰਤਰਤਾ ਸੈਨਾਨੀ ਨੇਤਾਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਪੀ.ਐੱਮ. ਮੋਦੀ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਉਨ੍ਹਾਂ ਦੇ ਤਿਆਗ ਅਤੇ ਸਮਰਪਣ ਨੂੰ ਹਮੇਸ਼ਾ ਯਾਦ ਕੀਤਾ ਜਾਂਦਾ ਰਹੇਗਾ। ਮੋਦੀ ਨੇ ਟਵੀਟ ਕਰ ਕੇ ਕਿਹਾ,''ਮਹਾਨ ਸੁਤੰਤਰਤਾ ਸੈਨਾਨੀ ਅਤੇ ਭਾਰਤ ਮਾਤਾ ਦੇ ਸੱਚੇ ਸਪੂਤ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੀ ਜਨਮ ਜਯੰਤੀ 'ਤੇ ਨਮਨ। ਰਾਸ਼ਟਰ ਦੇਸ਼ ਦੀ ਆਜ਼ਾਦੀ ਲਈ ਉਨ੍ਹਾਂ ਦੇ ਤਿਆਗ ਅਤੇ ਸਮਰਪਣ ਨੂੰ ਸਦਾ ਯਾਦ ਰੱਖੇਗਾ। 

PunjabKesariਉੱਥੇ ਹੀ ਅਮਿਤ ਸ਼ਾਹ ਨੇ ਆਪਣੇ ਟਵਿੱਟਰ ਸੰਦੇਸ਼ 'ਚ ਕਿਹਾ ਕਿ ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਸਾਹਸ ਅਤੇ ਪਰਾਕ੍ਰਮ ਨੇ ਭਾਰਤੀ ਸੁਤੰਤਰਤਾ ਸੰਗ੍ਰਾਮ ਨੂੰ ਨਵੀਂ ਸ਼ਕਤੀ ਪ੍ਰਦਾਨ ਕੀਤੀ। ਉਨ੍ਹਾਂ ਨੇ ਉਲਟ ਸਥਿਤੀਆਂ 'ਚ ਆਪਣੀ ਕਰਿਸ਼ਮਾਈ ਅਗਵਾਈ ਨਾਲ ਦੇਸ਼ ਦੀ ਯੂਥ ਸ਼ਕਤੀ ਨੂੰ ਸੰਗਠਿਤ ਕੀਤਾ। ਸੁਤੰਤਰਤਾ ਅੰਦੋਲਨ ਦੇ ਅਜਿਹੇ ਮਹਾਨਾਇਕ ਦੀ 125ਵੀਂ ਜਯੰਤੀ 'ਤੇ ਉਨ੍ਹਾਂ ਨੂੰ ਨਮਨ।

PunjabKesariਨੇਤਾ ਜੀ ਦਾ ਜਨਮ 23 ਜਨਵਰੀ ਨੂੰ ਓਡੀਸ਼ਾ ਦੇ ਕਟਕ 'ਚ ਹੋਇਆ ਸੀ। ਕੇਂਦਰ ਸਰਕਾਰ ਦੇ ਸੰਸਕ੍ਰਿਤ ਮੰਤਰਾਲੇ ਨੇ ਉਨ੍ਹਾਂ ਦੀ 125ਵੀਂ ਜਯੰਤੀ 'ਤੇ ਦੇਸ਼ ਭਰ 'ਚ ਕਈ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਹੈ। ਪ੍ਰਧਾਨ ਮੰਤਰੀ ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ 'ਚ ਆਯੋਜਿਤ 'ਪਰਾਕ੍ਰਮ ਦਿਵਸ' ਸਮਾਰੋਹ 'ਚ ਸ਼ਾਮਲ ਹੋਣਗੇ।


author

DIsha

Content Editor

Related News