ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚੇ ਸਾਈਪ੍ਰਸ, ਰਾਸ਼ਟਰਪਤੀ ਨਿਕੋਸ ਨੇ ਕੀਤਾ ਨਿੱਘਾ ਸਵਾਗਤ
Sunday, Jun 15, 2025 - 06:14 PM (IST)

ਸਾਈਪ੍ਰਸ (ਭਾਸ਼ਾ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਈਪ੍ਰਸ ਦੇ ਲਾਰਨਾਕਾ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚ ਗਏ ਹਨ। ਇੱਥੇ ਸਾਈਪ੍ਰਸ ਦੇ ਰਾਸ਼ਟਰਪਤੀ ਨਿਕੋਸ ਕ੍ਰਿਸਟੋਡੌਲਾਈਡਸ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਪ੍ਰਧਾਨ ਮੰਤਰੀ ਮੋਦੀ ਸਾਈਪ੍ਰਸ ਦੇ ਰਾਸ਼ਟਰਪਤੀ ਨਿਕੋਸ ਕ੍ਰਿਸਟੋਡੌਲਾਈਡਸ ਦੇ ਸੱਦੇ 'ਤੇ 15-16 ਜੂਨ ਨੂੰ ਸਾਈਪ੍ਰਸ ਦੇ ਅਧਿਕਾਰਤ ਦੌਰੇ 'ਤੇ ਹਨ। ਜਾਣਕਾਰੀ ਮੁਤਾਬਕ ਭਾਰਤੀ ਪ੍ਰਵਾਸੀ ਇਕ ਹੋਟਲ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪਹੁੰਚਣ ਦਾ ਇੰਤਜ਼ਾਰ ਕਰ ਰਹੇ ਹਨ।
#WATCH | Cyprus: Prime Minister Narendra Modi reaches Larnaca International Airport, received by President of Cyprus, Nikos Christodoulides.
— ANI (@ANI) June 15, 2025
At the invitation of the President of Cyprus, Nikos Christodoulides, PM Modi is paying an official visit to Cyprus from 15-16 June. PM… pic.twitter.com/LEx8u9yPID
ਇਸ ਦੌਰੇ ਦੌਰਾਨ ਉਹ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਰਾਸ਼ਟਰਪਤੀ ਨਿਕੋਸ ਕ੍ਰਿਸਟੋਡੌਲਾਈਡਸ ਨਾਲ ਗੱਲਬਾਤ ਕਰਨਗੇ। ਮੋਦੀ ਆਪਣੀ ਤਿੰਨ ਦੇਸ਼ਾਂ ਦੀ ਯਾਤਰਾ ਦੇ ਪਹਿਲੇ ਪੜਾਅ ਦੇ ਹਿੱਸੇ ਵਜੋਂ ਇੱਥੇ ਪਹੁੰਚੇ ਹਨ। ਉਹ ਕੈਨੇਡਾ ਅਤੇ ਕ੍ਰੋਏਸ਼ੀਆ ਵੀ ਜਾਣਗੇ। ਇਹ ਪਿਛਲੇ ਦੋ ਦਹਾਕਿਆਂ ਵਿੱਚ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਸਾਈਪ੍ਰਸ ਦੀ ਪਹਿਲੀ ਯਾਤਰਾ ਹੈ। ਮੋਦੀ ਨੇ ਨਵੀਂ ਦਿੱਲੀ ਤੋਂ ਰਵਾਨਾ ਹੋਣ ਤੋਂ ਪਹਿਲਾਂ ਇੱਕ ਬਿਆਨ ਵਿੱਚ ਕਿਹਾ, "ਸਾਈਪ੍ਰਸ ਇੱਕ ਕਰੀਬੀ ਦੋਸਤ ਅਤੇ ਭੂਮੱਧ ਸਾਗਰ ਖੇਤਰ ਅਤੇ ਯੂਰਪੀਅਨ ਯੂਨੀਅਨ ਵਿੱਚ ਇੱਕ ਮਹੱਤਵਪੂਰਨ ਭਾਈਵਾਲ ਹੈ। ਇਹ ਯਾਤਰਾ ਇਤਿਹਾਸਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ, ਵਪਾਰ, ਨਿਵੇਸ਼, ਸੁਰੱਖਿਆ, ਤਕਨਾਲੋਜੀ ਦੇ ਖੇਤਰਾਂ ਵਿੱਚ ਸਾਡੇ ਸਬੰਧਾਂ ਨੂੰ ਡੂੰਘਾ ਕਰਨ ਅਤੇ ਲੋਕਾਂ ਤੋਂ ਲੋਕਾਂ ਦੇ ਸੰਪਰਕ ਨੂੰ ਉਤਸ਼ਾਹਿਤ ਕਰਨ ਦਾ ਇੱਕ ਮੌਕਾ ਹੈ।"
ਪੜ੍ਹੋ ਇਹ ਅਹਿਮ ਖ਼ਬਰ- ਜੇਕਰ ਸਾਡੇ 'ਤੇ ਹਮਲਾ ਹੋਇਆ ਤਾਂ.... Trump ਨੇ ਈਰਾਨ ਨੂੰ ਦਿੱਤੀ ਚੇਤਾਵਨੀ
ਪ੍ਰਧਾਨ ਮੰਤਰੀ ਮੋਦੀ ਸਾਈਪ੍ਰਸ ਦੀ ਰਾਜਧਾਨੀ ਨਿਕੋਸ਼ੀਆ ਵਿੱਚ ਰਾਸ਼ਟਰਪਤੀ ਕ੍ਰਿਸਟੋਡੌਲਾਈਡਸ ਨਾਲ ਗੱਲਬਾਤ ਕਰਨਗੇ ਅਤੇ ਲਿਮਾਸੋਲ ਵਿੱਚ ਵਪਾਰਕ ਨੇਤਾਵਾਂ ਨੂੰ ਸੰਬੋਧਨ ਕਰਨਗੇ। ਸਾਈਪ੍ਰਸ ਤੋਂ ਮੋਦੀ 16-17 ਜੂਨ ਨੂੰ ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਸੱਦੇ 'ਤੇ G7 ਸੰਮੇਲਨ ਵਿੱਚ ਸ਼ਾਮਲ ਹੋਣ ਲਈ ਕੈਨੇਡਾ ਦੇ ਕਨਾਨਾਸਕਿਸ ਜਾਣਗੇ। ਜੀ-7 ਸੰਮੇਲਨ ਤੋਂ ਬਾਅਦ ਮੋਦੀ ਕ੍ਰੋਏਸ਼ੀਆ ਲਈ ਰਵਾਨਾ ਹੋਣਗੇ, ਜਿੱਥੇ ਉਹ ਰਾਸ਼ਟਰਪਤੀ ਜ਼ੋਰਾਨ ਮਿਲਾਨੋਵਿਚ ਅਤੇ ਪ੍ਰਧਾਨ ਮੰਤਰੀ ਆਂਦਰੇਜ ਪਲੇਨਕੋਵਿਚ ਨਾਲ ਮੁਲਾਕਾਤ ਕਰਨਗੇ। ਮੋਦੀ ਨੇ ਕਿਹਾ ਕਿ ਤਿੰਨ ਦੇਸ਼ਾਂ ਦੀ ਇਹ ਫੇਰੀ ਸਰਹੱਦ ਪਾਰ ਅੱਤਵਾਦ ਵਿਰੁੱਧ ਲੜਾਈ ਵਿੱਚ ਭਾਰਤ ਨੂੰ ਲਗਾਤਾਰ ਸਮਰਥਨ ਦੇਣ ਲਈ ਭਾਈਵਾਲ ਦੇਸ਼ਾਂ ਦਾ ਧੰਨਵਾਦ ਕਰਨ ਅਤੇ ਦੁਨੀਆ ਭਰ ਦੇ ਦੇਸ਼ਾਂ ਨੂੰ ਅੱਤਵਾਦ ਦਾ ਮੁਕਾਬਲਾ ਕਰਨ ਲਈ ਇੱਕਜੁੱਟ ਕਰਨ ਦਾ ਮੌਕਾ ਵੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।