ਕੇਜਰੀਵਾਲ ਨੇ ਪੀ.ਐੱਮ. ਮੋਦੀ ਨੂੰ ਦਿੱਤਾ ਸੱਦਾ, 16 ਫਰਵਰੀ ਨੂੰ ਚੁੱਕਣਗੇ ਸਹੁੰ

2/14/2020 2:06:52 PM

ਨਵੀਂ ਦਿੱਲੀ— ਆਮ ਆਦਮੀ ਪਾਰਟੀ (ਆਪ) ਦੇ ਸਹੁੰ ਚੁੱਕ ਸਮਾਰੋਹ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਦਾ ਦਿੱਤਾ ਗਿਆ ਹੈ। ਪਾਰਟੀ ਦੇ ਮੁਖੀਆ ਅਰਵਿੰਦ ਕੇਜਰੀਵਾਲ ਨੇ ਪੀ.ਐੱਮ. ਮੋਦੀ ਨੂੰ ਸਹੁੰ ਚੁੱਕ ਸਮਾਰੋਹ ਲਈ ਬੁਲਾਇਆ ਹੈ। ਦੱਸਣਯੋਗ ਹੈ ਕਿ ਕੇਜਰੀਵਾਲ ਲਗਾਤਾਰ ਤੀਜੀ ਵਾਰ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। 11 ਫਰਵਰੀ ਯਾਨੀ ਮੰਗਲਵਾਰ ਨੂੰ ਦਿੱਲੀ ਚੋਣ ਨਤੀਜੇ ਆਉਣ ਦੇ ਬਾਅਦ ਤੋਂ ਹੀ ਆਮ ਆਦਮੀ ਪਾਰਟੀ ਸਹੁੰ ਚੁੱਕ ਸਮਾਰੋਹ ਦੀਆਂ ਤਿਆਰੀਆਂ 'ਚ ਜੁਟੀ ਹੋਈ ਹੈ। ਜਾਣਕਾਰੀ ਅਨੁਸਾਰ ਕੇਜਰੀਵਾਲ ਨੇ 16 ਫਰਵਰੀ ਨੂੰ ਹੋਣ ਵਾਲੀ ਸਹੁੰ ਚੁੱਕ ਸਮਾਰੋਹ ਲਈ ਪੀ.ਐੱਮ. ਮੋਦੀ ਨੂੰ ਵੀ ਬੁਲਾਇਆ ਹੈ। ਹਾਲੇ ਇਹ ਪਤਾ ਨਹੀਂ ਲੱਗਾ ਹੈ ਕਿ ਪੀ.ਐਮ. ਮੋਦੀ ਸਹੁੰ ਚੁੱਕ ਸਮਾਰੋਹ 'ਚ ਸ਼ਾਮਲ ਹੋਣਗੇ ਜਾਂ ਨਹੀਂ। 

ਇਹ ਸਹੁੰ ਚੁੱਕ ਸਮਾਰੋਹ ਰਾਮਲੀਲਾ ਮੈਦਾਨ 'ਚ ਹੋਵੇਗਾ। ਦਿੱਲੀ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਨੂੰ ਜਨਾਦੇਸ਼ ਮਿਲਿਆ ਅਤੇ ਪਾਰਟੀ ਨੇ 70 'ਚੋਂ 62 ਸੀਟਾਂ ਹਾਸਲ ਕਰ ਕੇ ਬੰਪਰ ਜਿੱਤ ਦਰਜ ਕੀਤੀ। ਦਿੱਲੀ ਦੀ ਜਨਤਾ ਨੇ ਇਕ ਵਾਰ ਫਿਰ ਕੇਜਰੀਵਾਲ ਨੂੰ ਮੁੱਖ ਮੰਤਰੀ ਵਜੋਂ ਚੁਣਿਆ। ਕੇਜਰੀਵਾਲ ਦਾ ਮੁੱਖ ਮੰਤਰੀ ਦੇ ਤੌਰ 'ਤੇ ਇਹ ਲਗਾਤਾਰ ਤੀਜਾ ਕਾਰਜਕਾਲ ਹੋਵੇਗਾ। ਇਸ ਤੋਂ ਪਹਿਲਾਂ 2015 'ਚ ਹੋਈਆਂ ਵਿਧਾਨ ਸਭਾ ਚੋਣਾਂ 'ਚ ਦਿੱਲੀ ਸਰਕਾਰ ਦਾ ਸਹੁੰ ਚੁੱਕ ਸਮਾਰੋਹ ਹੋਇਆ ਸੀ।


DIsha

Edited By DIsha