ਪੀ. ਐੱਮ. ਮੋਦੀ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਵਿਖੇ ਹੋਏ ਨਤਮਸਤਕ (ਤਸਵੀਰਾਂ)

12/20/2020 11:25:47 AM

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਯਾਨੀ ਕਿ ਅੱਜ ਸਵੇਰੇ ਅਚਾਨਕ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ’ਚ ਮੱਥਾ ਟੇਕਣ ਪੁੱਜੇ। ਪ੍ਰਧਾਨ ਮੰਤਰੀ ਮੋਦੀ ਨੇ ਸ੍ਰੀ ਰਕਾਬਗੰਜ ਸਾਹਿਬ ’ਚ ਪਹੁੰਚ ਕੇ ਆਪਣਾ ਸਰਵਉੱਚ ਬਲੀਦਾਨ ਦੇਣ ਵਾਲੇ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਸਾਹਮਣੇ ਨਤਮਸਤਕ ਹੋਏ। ਅਧਿਕਾਰਤ ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਮੋਦੀ ਨੇ ਗੁਰਦੁਆਰਾ ਸਾਹਿਬ ’ਚ ਮੱਥਾ ਟੇਕਣ ਅਤੇ ਉਨ੍ਹਾਂ ਦੇ ਗੁਰਦੁਆਰਾ ਰਕਾਬਗੰਜ ਪਹੁੰਚਣ ਦੌਰਾਨ ਨਾ ਤਾਂ ਕੋਈ ਪੁਲਸ ਬੰਦੋਬਸਤ ਕੀਤਾ ਗਿਆ ਅਤੇ ਨਾ ਹੀ ਆਵਾਜਾਈ ਰੋਕੀ ਗਈ। 

PunjabKesari

ਪ੍ਰਧਾਨ ਮੰਤਰੀ ਸਵੇਰੇ-ਸਵੇਰੇ ਆਮ ਵਿਅਕਤੀ ਵਾਂਗ ਗੁਰਦੁਆਰਾ ਰਕਾਬਗੰਜ ਪਹੁੰਚੇ ਅਤੇ ਸੀਸ ਨਿਵਾਇਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਦੌਰਾ ਅਚਾਨਕ ਤੈਅ ਹੋਇਆ ਸੀ। ਇਸ ਲਈ ਗੁਰਦੁਆਰਾ ਸਾਹਿਬ ਦੇ ਆਲੇ-ਦੁਆਲੇ ਕੋਈ ਖ਼ਾਸ ਪ੍ਰਬੰਧ ਨਹੀਂ ਕੀਤਾ ਗਿਆ ਸੀ ਅਤੇ ਨਾ ਹੀ ਬੈਰੀਕੇਡ ਲਾਏ ਗਏ ਸਨ। 

PunjabKesari

ਪ੍ਰਧਾਨ ਮੰਤਰੀ ਮੋਦੀ ਨੇ ਰਕਾਬਗੰਜ ਦੇ ਦੌਰੇ ਦੀਆਂ ਤਸਵੀਰਾਂ ਵੀ ਜਾਰੀ ਕੀਤੀਆਂ ਹਨ। ਇਸ ਤੋਂ ਇਲਾਵਾ ਪੰਜਾਬੀ ਭਾਸ਼ਾ ਵਿਚ ਸੰਦੇਸ਼ ਵੀ ਲਿਖਿਆ ਹੈ। ਦੱਸ ਦੇਈਏ ਕਿ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਪਵਿੱਤਰ ਸਰੀਰ ਦਾ ਗੁਰਦੁਆਰਾ ਰਕਾਬਗੰਜ ’ਚ ਅੰਤਿਮ ਸਸਕਾਰ ਕੀਤਾ ਗਿਆ ਸੀ। 

PunjabKesari

ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ ਕਿ ਅੱਜ ਸਵੇਰੇ ਮੈਨੂੰ ਇਤਿਹਾਸਕ ਗੁਰਦੁਆਰਾ ਰਕਾਬਗੰਜ ਸਾਹਿਬ ’ਚ ਮੱਥਾ ਟੇਕਣ ਦਾ ਸੁਭਾਗ ਮਿਲਿਆ, ਜਿੱਥੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪਵਿੱਤਰ ਸਰੀਰ ਦਾ ਅੰਤਿਮ ਸਸਕਾਰ ਕੀਤਾ ਗਿਆ ਸੀ। ਦੁਨੀਆ ਭਰ ਦੇ ਲੱਖਾਂ ਲੋਕਾਂ ਵਾਂਗ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਵਿਚਾਰ ਅਤੇ ਜੀਵਨ ਮੈਨੂੰ ਹਮੇਸ਼ਾ ਪ੍ਰੇਰਿਤ ਕਰਦੇ ਹਨ। ਗੁਰੂ ਜੀ ਨੇ ਹਿੰਦੂ ਧਰਮ ਦੀ ਰਾਖੀ ਕਰਦੇ ਹੋਏ ਆਪਣਾ ਆਪ ਵਾਰ ਕੇ ਸਰਹ-ਸਾਂਝੀਵਾਲਤਾ ਦਾ ਸੁਨੇਹਾ ਦਿੱਤਾ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਹ ਗੁਰੂ ਸਾਹਿਬ ਦੀ ਵਿਸ਼ੇਸ਼ ਕ੍ਰਿਪਾ ਹੈ ਕਿ ਸਾਡੀ ਸਰਕਾਰ ਦੇ ਕਾਰਜਕਾਲ ਵਿਚ ਅਸੀਂ ਗੁਰੂ ਤੇਗ਼ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਮਨਾਵਾਂਗੇ। 

PunjabKesari

ਦੱਸ ਦੇਈਏ ਇਕ ਮੁਗ਼ਲ ਸ਼ਾਸਕ ਔਰੰਗਜ਼ੇਬ ਨੇ 1675 ਈਸਵੀ ਵਿਚ ਦਿੱਲੀ ਦੇ ਚਾਂਦਨੀ ਚੌਕ ’ਚ ਗੁਰੂ ਤੇਗ਼ ਬਹਾਦਰ ਦਾ ਸਿਰ ਕਲਮ ਕਰਵਾ ਦਿੱਤਾ ਸੀ। ਦਿੱਲੀ ਦਾ ਗੁਰਦੁਆਰਾ ਰਕਾਬਗੰਜ ਉਹ ਹੀ ਪਵਿੱਤਰ ਸਥਾਨ ਹੈ, ਜਿੱਥੇ ਗੁਰੂ ਜੀ ਦਾ ਅੰਤਿਮ ਸਸਕਾਰ ਕੀਤਾ ਗਿਆ ਸੀ। 

PunjabKesari
ਪ੍ਰਧਾਨ ਮੰਤਰੀ ਮੋਦੀ ਦਾ ਰਕਾਬਗੰਜ ਗੁਰਦੁਆਰਾ ਸਾਹਿਬ ਦਾ ਇਹ ਦੌਰਾ, ਉਦੋਂ ਹੋਇਆ ਹੈ ਜਦੋਂ ਦਿੱਲੀ ਦੀਆਂ ਸਰਹੱਦਾਂ ’ਤੇ ਲੱਗਭਗ 25 ਦਿਨਾਂ ਤੋਂ ਪੰਜਾਬ ਦੇ ਕਿਸਾਨ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ ਨੂੰ ਲੈ ਕੇ ਧਰਨੇ ’ਤੇ ਬੈਠੇ ਹੋਏ ਹਨ। 

PunjabKesari


Tanu

Content Editor

Related News