ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭੂਮੀ ਪੂਜਨ ਕਰ ਰੱਖਿਆ ਨਵੇਂ ਸੰਸਦ ਭਵਨ ਦਾ ਨੀਂਹ ਪੱਥਰ
Thursday, Dec 10, 2020 - 01:47 PM (IST)
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਭੂਮੀ ਪੂਜਨ ਕਰਨ ਦੇ ਨਾਲ ਹੀ ਨਵੇਂ ਸੰਸਦ ਭਵਨ ਦਾ ਨੀਂਹ ਪੱਥਰ ਰੱਖਿਆ। ਚਾਰ ਮੰਜ਼ਲਾ ਨਵੇਂ ਭਵਨ ਦਾ ਨਿਰਮਾਣ ਕੰਮ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਤੱਕ ਪੂਰਾ ਕਰ ਲਏ ਜਾਣ ਦੀ ਸੰਭਾਵਨਾ ਹੈ। ਵੈਦਿਕ ਮੰਤਰਾਂ ਦਰਮਿਆਨ ਭੂਮੀ ਪੂਜਨ ਪ੍ਰੋਗਰਾਮ ਸ਼ੁਰੂ ਹੋਇਆ ਅਤੇ ਇਸ ਦੇ ਸੰਪੰਨ ਹੋਣ ਤੋਂ ਬਾਅਦ ਸ਼ੁੱਭ ਮਹੂਰਤ 'ਚ ਪ੍ਰਧਾਨ ਮੰਤਰੀ ਨੇ ਰਵਾਇਤੀ ਰੀਤੀ-ਰਿਵਾਜ ਨਾਲ ਨੀਂਹ ਪੱਥਰ ਰੱਖਿਆ। ਲੋਕ ਸਭਾ ਸਪੀਕਰ ਓਮ ਬਿਰਲਾ, ਵੱਖ-ਵੱਖ ਸਿਆਸੀ ਦਲਾਂ ਦੇ ਨੇਤਾ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਸਮੇਤ ਕਈ ਕੇਂਦਰੀ ਮੰਤਰੀ, ਵੱਡੀ ਗਿਣਤੀ 'ਚ ਸੰਸਦ ਮੈਂਬਰ ਅਤੇ ਕਈ ਦੇਸ਼ਾਂ ਦੇ ਰਾਜਦੂਤ ਇਸ ਇਤਿਹਾਸਕ ਮੌਕੇ ਦੇ ਗਵਾਹ ਬਣੇ। ਨਵੇਂ ਸੰਸਦ ਭਵਨ ਦਾ ਨਿਰਮਾਣ 971 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਨਾਲ 64,500 ਵਰਗ ਮੀਟਰ ਖੇਤਰ 'ਚ ਕੀਤੇ ਜਾਣ ਦਾ ਪ੍ਰਭਾਵਤ ਹੈ। ਨਵੇਂ ਸੰਸਦ ਭਵਨ ਦਾ ਨਿਰਮਾਣ 2022 ਤੱਕ ਪੂਰਾ ਹੋਣਾ ਹੈ।
ਇਹ ਵੀ ਪੜ੍ਹੋ : ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਕਿਸਾਨਾਂ ਨੂੰ ਅੰਦੋਲਨ ਖ਼ਤਮ ਕਰਨ ਦੀ ਕਰਨਗੇ ਅਪੀਲ
ਦੱਸਣਯੋਗ ਹੈ ਕਿ ਨਵੇਂ ਸੰਸਦ ਭਵਨ ਦੇ ਨਿਰਮਾਣ ਦਾ ਪ੍ਰਸਤਾਵ ਉੱਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਸਪੀਕਰ ਐੱਮ.ਵੈਂਕਈਆ ਨਾਇਡੂ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਰਾਜ ਸਭਾ ਅਤੇ ਲੋਕ ਸਭਾ 'ਚ 5 ਅਗਸਤ 2019 ਨੂੰ ਕੀਤਾ ਸੀ। ਨਵੇਂ ਭਵਨ ਦਾ ਡਿਜ਼ਾਈਨ ਅਹਿਮਦਾਬਾਦ ਦੇ ਮੈਸਰਸ ਐੱਚ.ਸੀ.ਪੀ. ਡਿਜ਼ਾਈਨ ਅਤੇ ਮੈਨੇਜਮੈਂਟ ਪ੍ਰਾਈਵੇਟ ਲਿਮਟਿਡ ਵਲੋਂ ਤਿਆਰ ਕੀਤਾ ਗਿਆ ਹੈ ਅਤੇ ਇਸ ਦਾ ਨਿਰਮਾਣ ਟਾਟਾ ਪ੍ਰਾਜੈਕਟਸ ਵਲੋਂ ਕੀਤਾ ਜਾਵੇਗਾ। ਨਵੇਂ ਭਵਨ ਨੂੰ ਸਾਰੇ ਆਧੁਨਿਕ ਦ੍ਰਿਸ਼-ਸੰਚਾਰ ਸਹੂਲਤਾਵਾਂ ਅਤੇ ਡਾਟਾ ਨੈੱਟਵਰਕ ਪ੍ਰਣਾਲੀਆਂ ਨਾਲ ਲੈੱਸ ਕੀਤਾ ਜਾਵੇਗਾ। ਇਹ ਯਕੀਨੀ ਕਰਨ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਕਿ ਨਿਰਮਾਣ ਕੰਮ ਦੌਰਾਨ ਸੰਸਦ ਦੇ ਸੈਸ਼ਨਾਂ ਦਾ ਆਯੋਜਨ 'ਚ ਘੱਟੋ-ਘੱਟ ਰੁਕਾਵਟ ਹੋਵੇ ਅਤੇ ਵਾਤਾਵਰਣ ਸੰਬੰਧੀ ਸਾਰੇ ਸੁਰੱਖਿਆ ਉਪਾਵਾਂ ਦਾ ਪਾਲਣ ਕੀਤਾ ਜਾਵੇ। ਲੋਕ ਸਭਾ ਸਕੱਤਰੇਤ ਅਨੁਸਾਰ ਨਵੇਂ ਸੰਸਦ ਭਵਨ ਦੇ ਲੋਕ ਸਭਾ ਕਮਰੇ 'ਚ 888 ਮੈਂਬਰਾਂ ਦੇ ਬੈਠਣ ਦੀ ਵਿਵਸਥਾ ਹੋਵੇਗੀ, ਜਿਸ 'ਚ ਸੰਯੁਕਤ ਸੈਸ਼ਨ ਦੌਰਾਨ 1224 ਮੈਂਬਰਾਂ ਦੇ ਬੈਠਣ ਦੀ ਵਿਵਸਥਾ ਹੋਵੇਗੀ। ਨਵਾਂ ਸੰਸਦ ਭਵਨ ਭਾਰਤ ਦੇ ਲੋਕਤੰਤਰ ਅਤੇ ਭਾਰਤ ਵਾਸੀਆਂ ਦੇ ਮਾਣ ਦਾ ਪ੍ਰਤੀਕ ਹੋਵੇਗਾ ਜੋ ਨਾ ਸਿਰਫ਼ ਦੇਸ਼ ਦੇ ਗੌਰਵਸ਼ਾਲੀ ਇਤਿਹਾਸ ਸਗੋਂ ਇਸ ਦੀ ਏਕਤਾ ਬਾਰੇ ਵੀ ਦਰਸਾਏਗਾ।
ਇਹ ਵੀ ਪੜ੍ਹੋ : ਹੋਰ ਤੇਜ਼ ਹੋਵੇਗਾ ਕਿਸਾਨ ਅੰਦੋਲਨ, ਕਿਸਾਨਾਂ ਨੇ ਲਏ ਇਹ 6 ਅਹਿਮ ਫ਼ੈਸਲੇ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਕਰੋ ਰਿਪਲਾਈ