70 ਦੇ ਹੋਏ PM ਮੋਦੀ, ਰਾਸ਼ਟਰਪਤੀ-ਸ਼ਾਹ ਸਮੇਤ ਸੀਨੀਅਰ ਨੇਤਾਵਾਂ ਨੇ ਦਿੱਤੀ ਜਨਮ ਦਿਨ ਦੀ ਵਧਾਈ

09/17/2020 11:04:49 AM

ਨਵੀਂ ਦਿੱਲੀ— ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ਕਿ ਵੀਰਵਾਰ ਨੂੰ 70 ਸਾਲ ਦੇ ਹੋ ਗਏ ਹਨ। ਪ੍ਰਧਾਨ ਮੰਤਰੀ ਦੇ ਜਨਮ ਦਿਨ 'ਤੇ ਵਧਾਈਆਂ ਦਾ ਤਾਂਤਾ ਲੱਗਾ ਹੋਇਆ ਹੈ। ਦੇਸ਼ ਭਰ 'ਚ ਭਾਜਪਾ ਪਾਰਟੀ ਪ੍ਰਧਾਨ ਮੰਤਰੀ ਦੇ ਜਨਮ ਦਿਨ ਨੂੰ 'ਸੇਵਾ ਹਫਤਾ' ਦੇ ਰੂਪ ਵਿਚ ਮਨਾ ਰਹੀ ਹੈ। ਰਾਸ਼ਟਰਪਤੀ ਰਾਮਨਾਥ ਕੋਵਿੰਦ ਤੋਂ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਹੋਰ ਸੀਨੀਅਰ ਨੇਤਾਵਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ।

PunjabKesari

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰ ਕੇ ਮੋਦੀ ਨੂੰ ਇਕ ਮਜ਼ਬੂਤ, ਸੁਰੱਖਿਅਤ, ਆਤਮ ਨਿਰਭਰ ਭਾਰਤ ਲਈ ਆਪਣੀ ਜ਼ਿੰਦਗੀ ਦਾ ਪਲ-ਪਲ ਖਪਾ ਦੇ ਵਾਲਾ 'ਮਹਾਨ ਨੇਤਾ' ਦੱਸਿਆ। ਉਨ੍ਹਾਂ ਦੀ ਅਗਵਾਈ ਵਿਚ ਦੇਸ਼ ਦੀ ਸੇਵਾ ਕਰਨ ਦਾ ਮੌਕਾ ਮਿਲਣਾ ਬਹੁਤ ਹੀ ਕਿਸਮਤ ਦੀ ਗੱਲ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਦੇਸ਼ ਦੇ ਕਰੋੜਾਂ ਲੋਕਾਂ ਨਾਲ ਮੋਦੀ ਜੀ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਦੀ ਕਾਮਨਾ ਕਰਦਾ ਹਾਂ। ਦਹਾਕਿਆਂ ਤੋਂ ਆਪਣੇ ਅਧਿਕਾਰਾਂ ਤੋਂ ਵਾਂਝੇ ਦੇਸ਼ ਦੇ ਗਰੀਬਾਂ ਨੂੰ ਘਰ, ਬਿਜਲੀ, ਬੈਂਕ ਖਾਤਾ ਅਤੇ ਪਖਾਨੇ ਦੇਣ ਹੋਵੇ ਜਾਂ ਉੱਜਵਲਾ ਯੋਜਨਾ ਤੋਂ ਗਰੀਬ ਮਾਂਵਾਂ ਦੇ ਘਰ ਗੈਸ ਪਹੁੰਚਾ ਕੇ ਉਨ੍ਹਾਂ ਨੂੰ ਸਨਮਾਨਪੂਰਵਕ ਜ਼ਿੰਦਗੀ ਦੇਣਾ ਹੋਵੇ, ਇਹ ਸਿਰਫ ਪ੍ਰਧਾਨ ਮੰਤਰੀ ਮੋਦੀ ਜੀ ਦੇ ਅਟੁੱਟ ਸੰਕਲਪ ਅਤੇ ਮਜ਼ਬੂਤ ਇੱਛਾ ਸ਼ਕਤੀ ਨਾਲ ਸੰਭਵ ਹੋ ਸਕਿਆ ਹੈ।

PunjabKesari

ਓਧਰ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਆਪਣੇ ਟਵੀਟ ਵਿਚ ਲਿਖਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਦੇਸ਼ ਨੂੰ ਬਹੁਤ ਲਾਭ ਹੋਇਆ ਹੈ। ਉਹ ਲਗਾਤਾਰ ਗਰੀਬਾਂ ਲਈ ਕੰਮ ਕਰ ਰਹੇ ਹਨ, ਮੈਂ ਉਨ੍ਹਾਂ ਦੀ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਟਵੀਟ ਕਰ ਕੇ ਪ੍ਰਧਾਨ ਮੰਤਰੀ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਲਿਖਿਆ ਕਿ ਪ੍ਰਧਾਨ ਮੰਤਰੀ ਮੋਦੀ ਜੀ ਨੂੰ ਜਨਮ ਦਿਨ ਦੀ ਵਧਾਈ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਆਪਣੇ ਟਵੀਟ 'ਚ ਲਿਖਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਨਮ ਦਿਨ ਦੀ ਦਿਲੋਂ ਵਧਾਈ। ਤੁਸੀਂ ਭਾਰਤ ਦੀਆਂ ਕਦਰਾਂ-ਕੀਮਤਾਂ ਅਤੇ ਲੋਕਤੰਤਰੀ ਪਰੰਪਰਾ 'ਚ ਆਦਰਸ਼ ਪੇਸ਼ ਕੀਤਾ ਹੈ। ਮੇਰੀ ਪ੍ਰਾਰਥਨਾ ਹੈ ਕਿ ਪਰਮਾਤਮਾ ਤੁਹਾਨੂੰ ਸਦਾ ਸਿਹਤਮੰਦ ਰੱਖੇ ਅਤੇ ਰਾਸ਼ਟਰ ਨੂੰ ਤੁਹਾਡੀਆਂ ਅਨਮੋਲ ਸੇਵਾਵਾਂ ਪ੍ਰਾਪਤ ਹੁੰਦੀਆਂ ਰਹਿਣ। 

PunjabKesari

ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ 17 ਸਤੰਬਰ 1950 ਨੂੰ ਗੁਜਰਾਤ ਦੇ ਵਡਨਗਰ ਵਿਚ ਹੋਇਆ ਸੀ। ਭਾਜਪਾ ਪਾਰਟੀ ਵਿਚ ਵੱਖ-ਵੱਖ ਅਹੁਦਿਆਂ 'ਤੇ ਕੰਮ ਕਰਨ ਤੋਂ ਬਾਅਦ ਮੋਦੀ 2001 ਵਿਚ ਗੁਜਰਾਤ ਦੇ ਮੁੱਖ ਮੰਤਰੀ ਬਣੇ ਤੇ 2014 ਵਿਚ ਉਸ ਅਹੁਦੇ 'ਤੇ ਰਹੇ। 2014 ਦੇ ਬਾਅਦ ਤੋਂ ਉਹ ਦੇਸ਼ ਦੇ ਪ੍ਰਧਾਨ ਮੰਤਰੀ ਹਨ।


Tanu

Content Editor

Related News