ਪ੍ਰਧਾਨ ਮੰਤਰੀ ਮੋਦੀ ਦੀ ਬ੍ਰਿਗੇਡ ਰੈਲੀ ''ਚ ਸ਼ਾਮਲ ਹੋਣਗੇ ਮਿਥੁਨ ਚੱਕਰਵਰਤੀ
Sunday, Mar 07, 2021 - 01:04 PM (IST)

ਕੋਲਕਾਤਾ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇੱਥੇ ਬ੍ਰਿਗੇਡ ਪਰੇਡ ਮੈਦਾਨ 'ਚ ਐਤਵਾਰ ਨੂੰ ਹੋਣ ਵਾਲੀ ਰੈਲੀ 'ਚ ਮਿਥੁਨ ਚੱਕਰਵਰਤੀ ਦੇ ਸ਼ਾਮਲ ਹੋਣ ਦੀ ਖ਼ਬਰ ਨਾਲ ਭਾਜਪਾ ਸਮਰਥਕਾਂ 'ਚ ਉਤਸ਼ਾਹ ਹੈ। ਚੱਕਰਵਰਤੀ ਨੇ ਸ਼ਨੀਵਾਰ ਸ਼ਾਮ ਇੱਥੇ ਪੱਛਮੀ ਬੰਗਾਲ ਦੇ ਭਾਜਪਾ ਇੰਚਾਰਜ ਅਤੇ ਰਾਸ਼ਟਰੀ ਜਨਰਲ ਸਕੱਤਰ ਕੈਲਾਸ਼ ਵਿਜੇਵਰਗੀਯ ਨਾਲ ਮੁਲਾਕਾਤ ਕੀਤੀ ਸੀ।
ਇਹ ਵੀ ਪੜ੍ਹੋ : PM ਮੋਦੀ ਦੀ ਮੌਜੂਦਗੀ 'ਚ ਭਾਜਪਾ 'ਚ ਸ਼ਾਮਲ ਹੋ ਸਕਦੇ ਹਨ ਮਿਥੁਨ ਚੱਕਰਵਰਤੀ
ਰੈਲੀ ਲਈ ਨਿਕਲੇ ਕਈ ਭਾਜਪਾ ਸਮਰਥਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਮਿਥੁਨ ਚੱਕਰਵਰਤੀ ਰੈਲੀ 'ਚ ਸ਼ਾਮਲ ਹੋਣਗੇ। ਪੱਛਮੀ ਬੰਗਾਲ 'ਚ ਵਿਧਾਨ ਸਭਾ ਚੋਣਾਂ ਲਈ ਵੋਟਿੰਗ 27 ਮਾਰਚ ਤੋਂ ਸ਼ੁਰੂ ਹੋਵੇਗੀ, ਜਿਸ ਲਈ ਮੋਦੀ ਰੈਲੀ ਕਰਨਗੇ। ਭਾਜਪਾ ਪ੍ਰਦੇਸ਼ ਪ੍ਰਧਾਨ ਦਿਲੀਪ ਘੋਸ਼ ਨੇ ਦਾਅਵਾ ਕੀਤਾ ਹੈ ਕਿ ਚੋਣਾਵੀ ਰੈਲੀ 'ਚ ਲਗਭਗ 10 ਲੱਖ ਲੋਕ ਸ਼ਾਮਲ ਹੋਣਗੇ।
ਇਹ ਵੀ ਪੜ੍ਹੋ : ਕੀ ਮੁੜ ਰਾਜਨੀਤੀ ’ਚ ਸਰਗਰਮ ਹੋਣਗੇ ਮਿਥੁਨ ਚਕਰਵਰਤੀ, ਭਾਗਵਤ ਨਾਲ ਮੁਲਾਕਾਤ ਮਗਰੋਂ ਲਗਾਏ ਜਾ ਰਹੇ ਕਿਆਸ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ