ਕੋਰੋਨਾ ਆਫ਼ਤ ਅਤੇ ਚੀਨ ਨਾਲ ਤਣਾਅ ਦਰਮਿਆਨ PM ਮੋਦੀ ਦੀ ਰਾਸ਼ਟਰਪਤੀ ਨਾਲ ਮੁਲਾਕਾਤ

07/05/2020 2:53:31 PM

ਨਵੀਂ ਦਿੱਲੀ (ਭਾਸ਼ਾ)— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਐਤਵਾਰ ਯਾਨੀ ਕਿ ਅੱਜ ਮੁਲਾਕਾਤ ਕੀਤੀ ਅਤੇ ਦੋਹਾਂ ਨੇਤਾਵਾਂ ਨੇ ਰਾਸ਼ਟਰੀ ਅਤੇ ਕੌਮਾਂਤਰੀ ਮਹੱਤਵ ਦੇ ਮੁੱਦਿਆਂ 'ਤੇ ਗੱਲਬਾਤ ਕੀਤੀ। ਰਾਸ਼ਟਰਪਤੀ ਭਵਨ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਦੱਸ ਦੇਈਏ ਕਿ ਹਾਲ ਹੀ ਦੇ ਦਿਨਾਂ 'ਚ ਦੇਸ਼ ਨੂੰ ਕੋਰੋਨਾ ਵਾਇਰਸ ਮਹਾਮਾਰੀ ਨਾਲ ਜੂਝਣਾ ਪੈ ਰਿਹਾ ਹੈ ਅਤੇ ਉੱਥੇ ਹੀ ਚੀਨ ਨਾਲ ਸਰਹੱਦੀ ਵਿਵਾਦ ਦੇ ਚੱਲਦੇ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ ਹੈ। 

PunjabKesari

ਰਾਸ਼ਟਰਪਤੀ ਭਵਨ ਨੇ ਬੈਠਕ ਤੋਂ ਬਾਅਦ ਟਵੀਟ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਕੋਵਿੰਦ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਰਾਸ਼ਟਰੀ ਅਤੇ ਕੌਮਾਂਤਰੀ ਮਹੱਤਵ ਦੇ ਮੁੱਦਿਆਂ ਨਾਲ ਜੁੜੀ ਜਾਣਕਾਰੀ ਦਿੱਤੀ। ਇਹ ਬੈਠਕ ਅਜਿਹੇ ਸਮੇਂ ਹੋਈ ਹੈ, ਜਦੋਂ ਪੂਰਬੀ ਲੱਦਾਖ ਦੀ ਗਲਵਾਨ ਘਾਟੀ ਵਿਚ 15 ਜੂਨ ਨੂੰ ਚੀਨੀ ਅਤੇ ਭਾਰਤੀ ਫ਼ੌਜੀਆਂ ਵਿਚਾਲੇ ਹਿੰਸਕ ਝੜਪ ਮਗਰੋਂ ਪ੍ਰਧਾਨ ਮੰਤਰੀ ਨੇ ਇਸ ਹਫਤੇ ਲੇਹ-ਲੱਦਾਖ ਦਾ ਦੌਰਾ ਕੀਤਾ ਅਤੇ ਜਵਾਨਾਂ ਨੂੰ ਸੰਬੋਧਿਤ ਕੀਤਾ। ਇਸ ਹਿੰਸਕ ਝੜਪ 'ਚ 20 ਜਵਾਨ ਸ਼ਹੀਦ ਹੋ ਗਏ, ਜਿਸ ਵਿਚ ਚੀਨ ਨੂੰ ਵੀ ਕਾਫੀ ਨੁਕਸਾਨ ਹੋਣ ਦੀ ਖ਼ਬਰਾਂ ਹਨ। 

ਦੂਜੇ ਪਾਸੇ ਦੇਸ਼ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਦੇਸ਼ ਵਿਚ ਇਸ ਸਮੇਂ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਵੱਧ ਕੇ 6.73 ਲੱਖ ਦੇ ਪਾਰ ਪੁੱਜ ਚੁੱਕੀ ਹੈ। ਜਦਕਿ ਦੇਸ਼ ਵਿਚ ਇਸ ਮਹਾਮਾਰੀ ਨਾਲ 19 ਹਜ਼ਾਰ ਤੋਂ ਵਧੇਰੇ ਲੋਕਾਂ ਦੀ ਜਾਨ ਜਾ ਚੁੱਕੀ ਹੈ।


Tanu

Content Editor

Related News