PM ਮੋਦੀ ਨੇ ਚੀਫ਼ ਜਸਟਿਸ ਦੇ ਅਹੁਦੇ ਦੀ ਸਹੁੰ ਚੁੱਕਣ ''ਤੇ ਸੰਜੀਵ ਖੰਨਾ ਨੂੰ ਦਿੱਤੀ ਵਧਾਈ
Monday, Nov 11, 2024 - 02:42 PM (IST)
ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਅਹੁਦੇ ਦੀ ਸਹੁੰ ਚੁੱਕਣ 'ਤੇ ਜੱਜ ਸੰਜੀਵ ਖੰਨਾ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਕਾਰਜਕਾਲ ਲਈ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਪ੍ਰਧਾਨ ਮੰਤਰੀ ਮੋਦੀ ਨੇ 'ਐਕਸ' 'ਤੇ ਇਕ ਪੋਸਟ 'ਚ ਕਿਹਾ,''ਜੱਜ ਸੰਜੀਵ ਖੰਨਾ ਦੇ ਸਹੁੰ ਚੁੱਕ ਸਮਾਰੋਹ 'ਚ ਸ਼ਾਮਲ ਹੋਇਆ, ਜਿਨ੍ਹਾਂ ਨੂੰ ਭਾਰਤ ਦੀ ਸਰਵਉੱਚ ਅਦਾਲਤ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁਕਾਈ ਗਈ ਹੈ। ਉਨ੍ਹਾਂ ਦੇ ਕਾਰਜਕਾਲ ਲਈ ਮੇਰੀਆਂ ਸ਼ੁੱਭਕਾਮਨਾਵਾਂ।''
ਪ੍ਰਧਾਨ ਮੰਤਰੀ ਨੇ ਇਸ ਦੇ ਨਾਲ ਹੀ ਸਹੁੰ ਚੁੱਕ ਸਮਾਰੋਹ ਨਾਲ ਜੁੜੀਆਂ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ। ਜੱਜ ਖੰਨਾ ਨੇ ਸੋਮਵਾਰ ਨੂੰ ਭਾਰਤ ਦੇ 51ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ 'ਚ ਆਯੋਜਿਤ ਸਹੁੰ ਚੁੱਕ ਸਮਾਰੋਹ 'ਚ ਜੱਜ ਖੰਨਾ ਨੂੰ ਅਹੁਦੇ ਦੀ ਸਹੁੰ ਚੁਕਾਈ। 14 ਮਈ, 1960 ਨੂੰ ਜਨਮੇ ਜੱਜ ਖੰਨਾ 6 ਮਹੀਨੇ ਤੋਂ ਕੁਝ ਵੱਧ ਸਮੇਂ ਤੱਕ ਭਾਰਤ ਦੇ ਚੀਫ਼ ਜਸਟਿਸ ਵਜੋਂ ਕੰਮ ਕਰਨਗੇ ਅਤੇ 65 ਸਾਲ ਦੀ ਉਮਰ ਪੂਰੀ ਹੋਣ 'ਤੇ 13 ਮਈ 2025 ਨੂੰ ਸੇਵਾਮੁਕਤ ਹੋ ਜਾਣਗੇ। ਉਨ੍ਹਾਂ ਨੇ ਜੱਜ ਡੀ.ਵਾਈ. ਚੰਦਰਚੂੜ ਦਾ ਸਥਾਨ ਲਿਆ ਹੈ। ਜੱਜ ਚੰਦਰਚੂੜ 65 ਸਾਲ ਦੀ ਉਮਰ ਪੂਰੀ ਹੋਣ 'ਤੇ ਐਤਵਾਰ ਨੂੰ ਸੇਵਾਮੁਕਤ ਹੋ ਗਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8