ਦੇਸ਼ ਦੇ ਸੰਵਿਧਾਨ ਨੂੰ ਅੱਜ 75 ਸਾਲ ਹੋਏ ਪੂਰੇ, PM ਮੋਦੀ ਨੇ ਦਿੱਤੀਆਂ ਸ਼ੁੱਭਕਾਮਨਾਵਾਂ
Tuesday, Nov 26, 2024 - 10:08 AM (IST)
ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਦੇਸ਼ ਵਾਸੀਆਂ ਨੂੰ ਸੰਵਿਧਾਨ ਦਿਵਸ ਦੀ ਵਧਾਈ ਦਿੱਤੀ। ਪੀ.ਐੱਮ. ਮੋਦੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਲਿਖਿਆ,''ਸਾਰੇ ਦੇਸ਼ ਵਾਸੀਆਂ ਨੂੰ ਭਾਰਤੀ ਸੰਵਿਧਾਨ ਦੀ 75ਵੀਂ ਵਰ੍ਹੇਗੰਢ ਮੌਕੇ ਸੰਵਿਧਾਨ ਦਿਵਸ ਦੀਆਂ ਬਹੁਤ-ਬਹੁਤ ਸ਼ੁੱਭਕਾਮਨਾਵਾਂ।'' ਇਸ ਦੇ ਨਾਲ ਹੀ ਪੀ.ਐੱਮ. ਮੋਦੀ ਨੇ ਇਕ ਵੀਡੀਓ ਸ਼ੇਅਰ ਕੀਤਾ ਹੈ। ਇਸ ਵੀਡੀਓ 'ਚ ਇਹ ਸਾਰੀਆਂ ਗੱਲਾਂ ਸੁਣਾਈ ਦੇ ਰਹੀਆਂ ਹਨ, ਜੋ ਪੀ.ਐੱਮ. ਮੋਦੀ ਨੇ ਅੱਜ ਤੱਕ ਸੰਵਿਧਾਨ ਨੂੰ ਲੈ ਕੇ ਆਪਣੇ ਭਾਸ਼ਣ 'ਚ ਕਹੀਆਂ ਹਨ। ਇਕ ਜਗ੍ਹਾ ਪੀ.ਐੱਮ. ਮੋਦੀ ਕਹਿੰਦੇ ਸੁਣਾਈ ਦੇ ਰਹੇ ਹਨ ਕਿ ਸਾਡਾ ਸੰਵਿਧਾਨ ਹੀ ਸਾਡੀ ਤਾਕਤ ਹੈ।
सभी देशवासियों को भारतीय संविधान की 75वीं वर्षगांठ के पावन अवसर पर संविधान दिवस की बहुत-बहुत शुभकामनाएं।#75YearsOfConstitution pic.twitter.com/pa5MVHO6Cu
— Narendra Modi (@narendramodi) November 26, 2024
ਭਾਰਤ ਦੇ ਸੰਵਿਧਾਨ ਨੂੰ 1949 'ਚ ਅੱਜ ਹੀ ਦੇ ਦਿਨ ਅਪਣਾਇਆ ਗਿਆ ਸੀ। ਇਸ ਸਾਲ ਸੰਵਿਧਾ ਨੂੰ ਅਪਣਾਏ ਜਾਣ ਦੇ 75 ਸਾਲ ਪੂਰੇ ਹੋ ਰਹੇ ਹਨ। ਇਸ ਮੌਕੇ ਪੁਰਾਣੇ ਸੰਸਦ ਭਵਨ ਦੇ ਕੇਂਦਰੀ ਰੂਮ, ਜਿਸ ਨੂੰ ਹੁਣ ਸੰਵਿਧਾਨ ਸਦਨ ਕਿਹਾ ਜਾਂਦਾ ਹੈ, 'ਚ ਮੁੱਖ ਸਮਾਰੋਹ ਆਯੋਜਿਤ ਕੀਤਾ ਜਾਵੇਗਾ। ਇਸ ਪ੍ਰੋਗਰਾਮ 'ਚ ਰਾਸ਼ਟਰਪਤੀ, ਉੱਪ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਲੋਕ ਸਭਾ ਸਪੀਕਰ, ਕੇਂਦਰੀ ਮੰਤਰੀ, ਸੰਸਦ ਮੈਂਬਰ ਅਤੇ ਹੋਰ ਦਿੱਗਜ ਵਿਅਕਤੀ ਸ਼ਾਮਲ ਹੋਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8