ਕੋਰੋਨਾ ਕਾਲ ਦੇ ਬਾਅਦ ਦੀ ਦੁਨੀਆ ''ਚ ਤਕਨਾਲੋਜੀ ਦੀ ਸਭ ਤੋਂ ਵੱਡੀ ਭੂਮਿਕਾ ਹੋਵੇਗੀ : PM ਮੋਦੀ

Saturday, Nov 07, 2020 - 12:43 PM (IST)

ਕੋਰੋਨਾ ਕਾਲ ਦੇ ਬਾਅਦ ਦੀ ਦੁਨੀਆ ''ਚ ਤਕਨਾਲੋਜੀ ਦੀ ਸਭ ਤੋਂ ਵੱਡੀ ਭੂਮਿਕਾ ਹੋਵੇਗੀ : PM ਮੋਦੀ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਕਿਹਾ ਕਿ ਕੋਵਿਡ-19 ਦੇ ਬਾਅਦ ਦੀ ਦੁਨੀਆ ਬਹੁਤ ਵੱਖਰੀ ਹੋਣ ਜਾ ਰਹੀ ਹੈ, ਜਿਸ 'ਚ ਸਭ ਤੋਂ ਵੱਡੀ ਭੂਮਿਕਾ ਤਕਨਾਲੋਜੀ ਦੀ ਹੋਵੇਗੀ ਅਤੇ ਉਹ ਆਤਮ ਨਿਰਭਰ ਭਾਰਤ ਮੁਹਿੰਮ ਦੀ ਸਫ਼ਲਤਾ ਦੀ ਬਹੁਤ ਵੱਡੀ ਤਾਕਤ ਹੋਵੇਗੀ। ਮੋਦੀ ਵੀਡੀਓ ਕਾਨਫਰੰਸ ਦੇ ਮਾਧਿਅਮ ਨਾਲ ਭਾਰਤੀ ਤਕਨਾਲੋਜੀ ਸੰਸਥਾ, (ਆਈ.ਆਈ.ਟੀ.) ਦਿੱਲੀ ਦੇ 51ਵੇਂ ਸਾਲਾਨਾ ਡਿਗਰੀ ਵੰਡ ਸਮਾਰੋਹ 'ਚ ਮੁੱਖ ਮਹਿਮਾਨ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨੇ ਇਸ ਮੌਕੇ ਇਹ ਵੀ ਕਿਹਾ ਕਿ ਵਿਸ਼ਵੀਕਰਨ ਮਹੱਤਵਪੂਰਨ ਹੈ ਪਰ ਇਸ ਦੇ ਨਾਲ-ਨਾਲ ਆਤਮਨਿਰਭਰਤਾ ਵੀ ਓਨੀ ਹੀ ਜ਼ਰੂਰੀ ਹੈ। ਮੋਦੀ ਨੇ ਆਪਣੇ ਸੰਬੋਧਨ 'ਚ ਕਿਹਾ,''ਕੋਰੋਨਾ ਦਾ ਇਹ ਸੰਕਟਕਾਲ ਦੁਨੀਆ 'ਚ ਬਹੁਤ ਵੱਡੀ ਤਬਦੀਲੀ ਲੈ ਕੇ ਆਇਆ ਹੈ। ਕੋਵਿਡ-19 ਦੇ ਬਾਅਦ ਦੀ ਦੁਨੀਆ ਬਹੁਤ ਵੱਖਰੀ ਹੋਣ ਜਾ ਰਹੀ ਹੈ ਅਤੇ ਇਸ 'ਚ ਸਭ ਤੋਂ ਵੱਡੀ ਭੂਮਿਕਾ ਤਕਨਾਲੋਜੀ ਦੀ ਹੋਵੇਗੀ।''

ਇਹ ਵੀ ਪੜ੍ਹੋ : ਆਨਲਾਈਨ ਕਲਾਸ ਮਗਰੋਂ 11 ਸਾਲ ਦੇ ਮਾਸੂਮ ਵਿਦਿਆਰਥੀ ਨੇ ਆਪਣੀ ਟਾਈ ਨਾਲ ਲਿਆ ਫਾਹਾ

ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਲ ਭਰ ਪਹਿਲਾਂ ਕਿਸੇ ਨੇ ਨਹੀਂ ਸੋਚਿਆ ਹੋਵੇਗਾ ਕਿ ਮਹੱਤਵਪੂਰਨ ਬੈਠਕਾਂ ਅਤੇ ਵੱਡੇ-ਵੱਡੇ ਪ੍ਰੋਗਰਾਮ ਡਿਜ਼ੀਟਲ ਮਾਧਿਅਮ ਨਾਲ ਹੋਣਗੇ ਪਰ ਹੁਣ ਇਨ੍ਹਾਂ ਸਾਰਿਆਂ ਦਾ ਰੂਪ ਬਦਲ ਚੁੱਕਿਆ ਹੈ। ਉਨ੍ਹਾਂ ਨੇ ਕਿਹਾ,''ਆਤਮਨਿਰਭਰ ਭਾਰਤ ਮੁਹਿੰਮ ਦੀ ਸਫ਼ਲਤਾ ਲਈ ਇਹ ਬਹੁਤ ਵੱਡੀ ਤਾਕਤ ਹੈ। ਕੋਰੋਨਾ ਨੇ ਦੁਨੀਆ ਨੂੰ ਇਕ ਗੱਲ ਹੋਰ ਸਿਖਾ ਦਿੱਤੀ ਹੈ। ਵਿਸ਼ਵੀਕਰਨ ਮਹੱਤਵਪੂਰਨ ਹੈ ਪਰ ਇਸ ਦੇ ਨਾਲ-ਨਾਲ ਆਤਮਨਿਰਭਰਤਾ ਵੀ ਓਨੀ ਹੀ ਜ਼ਰੂਰੀ ਹੈ।'' ਉਨ੍ਹਾਂ ਨੇ ਕਿਹਾ ਕਿ ਆਤਮਨਿਰਭਰ ਭਾਰਤ ਮੁਹਿੰਮ ਅੱਜ ਦੇਸ਼ ਦੇ ਨੌਜਵਾਨਾਂ ਨੂੰ, ਟੈਕਨੋਕ੍ਰੇਟਸ ਨੂੰ ਤਕਨੀਕ ਦੀ ਦੁਨੀਆ ਨੂੰ ਕਈ ਨਵੇਂ ਮੌਕੇ ਦੇਣ ਦੀ ਵੀ ਇਕ ਅਹਿਮ ਮੁਹਿੰਮ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਤਕਨਾਲੋਜੀ ਨੇ ਸੇਵਾਵਾਂ ਦੀ ਤੰਗ ਸਥਾਨਾਂ 'ਤੇ ਪਹੁੰਚ ਸੌਖੀ ਕੀਤੀ ਹੈ ਅਤੇ ਭ੍ਰਿਸ਼ਟਾਚਾਰ ਦੀ ਦੀ ਗੂੰਜਾਇਸ਼ ਨੂੰ ਘੱਟ ਕੀਤਾ ਹੈ। ਇਸ ਮੌਕੇ ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਅਤੇ ਸਿੱਖਿਆ ਮੰਤਰੀ ਸੰਜੇ ਧੋਤਰੇ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : ਬੱਚੇ ਨੂੰ ਬੈਗ 'ਚ ਚਿੱਠੀ ਨਾਲ ਲਵਾਰਿਸ ਛੱਡ ਗਿਆ ਪਿਤਾ, ਲਿਖਿਆ- 'ਕੁਝ ਦਿਨ ਮੇਰੇ ਪੁੱਤ ਨੂੰ ਪਾਲ ਲਓ'


author

DIsha

Content Editor

Related News