ਕੋਰੋਨਾ ਦੇ ਵਧਦੇ ਕਹਿਰ ਦਰਮਿਆਨ PM ਮੋਦੀ ਨੇ ਮੁੱਖ ਮੰਤਰੀਆਂ ਨਾਲ ਕੀਤੀ ਬੈਠਕ, ਕੇਜਰੀਵਾਲ ਨੂੰ ਪਾਈ ਝਾੜ

04/23/2021 4:55:29 PM

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਕੋਰੋਨਾ ਵਾਇਰਸ ਨਾਲ ਸਭ ਤੋਂ ਵੱਧ ਪ੍ਰਭਾਵਿਤ 10 ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਚਰਚਾ ਕਰ ਕੇ ਲਾਗ਼ ਦੀ ਮੌਜੂਦਾ ਸਥਿਤੀ ਦੀ ਸਮੀਖਿਆ ਕੀਤੀ। ਉੱਥੇ ਹੀ ਇਸ ਦੌਰਾਨ ਪੀ.ਐੱਮ. ਮੋਦੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਨਾਰਾਜ਼ਗੀ ਜਤਾਈ। ਦਰਅਸਲ ਕੇਜਰੀਵਾਲ ਨੇ ਪੀ.ਐੱਮ. ਮੋਦੀ ਨਾਲ ਜੋ ਗੱਲ ਕੀਤੀ, ਉਸ ਨੂੰ ਲਾਈਵ ਕਰ ਦਿੱਤਾ। ਮੋਦੀ ਨੇ ਨਾਰਾਜ਼ਗੀ ਜਤਾਈ ਕਿ ਕੇਜਰੀਵਾਲ ਨੇ ਉਸ ਗੱਲਬਾਤ ਨੂੰ ਲਾਈਵ ਕਿਉਂ ਕੀਤਾ। ਇਸ 'ਤ ਕੇਜਰੀਵਾਲ ਨੇ ਸਫ਼ਾਈ ਦਿੱਤੀ ਕਿ ਇਸ ਨੂੰ ਲੈ ਕੇ ਕੋਈ ਨਿਰਦੇਸ਼ ਨਹੀਂ ਦਿੱਤਾ ਗਿਆ ਸੀ ਕਿ ਇਸ ਨੂੰ ਲਾਈਵ ਨਹੀਂ ਕਰ ਸਕਦੇ। ਕੇਜਰੀਵਾਲ ਨੇ ਕਿਹਾ ਕਿ ਇਸ ਲਈ ਮੁਆਫ਼ੀ ਚਾਹੁੰਦਾ ਹਾਂ, ਅੱਗੇ ਤੋਂ ਅਜਿਹੀ ਗਲਤੀ ਨਹੀਂ ਹੁੰਦੀ।

 

Delhi CM Arvind Kejriwal used PM-CM conference to play gutter politics.
Shocking 🤨 pic.twitter.com/aeDgjDsCRo

— Deepak Roy🇮🇳 (@ImD_roy) April 23, 2021

ਵੀਡੀਓ ਕਾਨਫਰੰਸ ਦੇ ਮਾਧਿਅਮ ਨਾਲ ਹੋਈ ਇਹ ਬੈਠਕ ਅਜਿਹੇ ਸਮੇਂ ਹੋਈ ਹੈ, ਜਦੋਂ ਦੇਸ਼ 'ਚ ਕੋਰੋਨਾ ਲਾਗ਼  ਲਗਾਤਾਰ ਭਿਆਨਕ ਰੂਪ ਲੈਂਦੀ ਜਾ ਰਹੀ ਹੈ ਅਤੇ ਕਈ ਸੂਬਿਆਂ 'ਚ ਬਿਸਤਰਿਆਂ ਤੋਂ ਲੈ ਕੇ ਆਕਸੀਜਨ ਤੱਕ ਦੀ ਕਮੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਬੈਠਕ 'ਚ ਮਹਾਰਾਸ਼ਟਰ, ਉੱਤਰ ਪ੍ਰਦੇਸ਼, ਕੇਰਲ, ਛੱਤੀਸਗੜ੍ਹ, ਮੱਧ ਪ੍ਰਦੇਸ਼ ਅਤੇ ਦਿੱਲੀ ਸਮੇਤ ਕੁਝ ਹੋਰ ਸੂਬਿਆਂ ਦੇ ਮੁੱਖ ਮੰਤਰੀ ਸ਼ਾਮਲ ਹੋਏ। ਹਾਲਾਂਕਿ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਬੈਠਕ 'ਚ ਸ਼ਾਮਲ ਨਹੀਂ ਹੋਈ। ਸਰਕਾਰੀ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀਆਂ ਨਾਲ ਗੱਲਬਾਤ ਕਰਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸਵੇਰੇ 9 ਵਜੇ ਇਕ ਬੈਠਕ ਕੀਤੀ, ਜਿਸ 'ਚ ਕੇਂਦਰ ਸਰਕਾਰ ਦੇ ਵੱਖ-ਵੱਖ ਮੰਤਰਾਲਿਆਂ ਦੇ ਸੀਨੀਅਰ ਅਧਿਕਾਰੀਆਂ ਨੇ ਹਿੱਸਾ ਲਿਆ।

ਇਹ ਵੀ ਪੜ੍ਹੋ : ਕੇਜਰੀਵਾਲ ਨੇ ਜਾਰੀ ਕੀਤਾ PM ਮੋਦੀ ਦੀ ਮੀਟਿੰਗ ਦਾ ਵੀਡੀਓ, ਕੇਂਦਰ ਨੇ ਕਿਹਾ- ਰਾਜਨੀਤੀ ਖੇਡ ਰਹੇ ਹਨ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ 


DIsha

Content Editor

Related News