ਸਹੀ ਸਮੇਂ ''ਤੇ ਸਹੀ ਫੈਸਲੇ ਲੈਣ ਨਾਲ ਭਾਰਤ ਹੋਰ ਦੇਸ਼ਾਂ ਦੇ ਮੁਕਾਬਲੇ ਸੰਭਲੀ ਹੋਈ ਸਥਿਤੀ ''ਚ : ਨਰਿੰਦਰ ਮੋਦੀ

Monday, Jul 27, 2020 - 06:27 PM (IST)

ਸਹੀ ਸਮੇਂ ''ਤੇ ਸਹੀ ਫੈਸਲੇ ਲੈਣ ਨਾਲ ਭਾਰਤ ਹੋਰ ਦੇਸ਼ਾਂ ਦੇ ਮੁਕਾਬਲੇ ਸੰਭਲੀ ਹੋਈ ਸਥਿਤੀ ''ਚ : ਨਰਿੰਦਰ ਮੋਦੀ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਕਿਹਾ ਕਿ ਸਹੀ ਸਮੇਂ 'ਤੇ ਸਹੀ ਫੈਸਲੇ ਲੈਣ ਕਾਰਨ ਕੋਰੋਨਾ ਦੇ ਮਾਮਲੇ 'ਚ ਭਾਰਤ ਦੀ ਸਥਿਤੀ ਹੋਰ ਦੇਸ਼ਾਂ ਦੇ ਮੁਕਾਬਲੇ ਸੰਭਲੀ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਭਾਰਤ 'ਚ 5 ਲੱਖ ਤੋਂ ਵੱਧ ਟੈਸਟ ਹਰ ਰੋਜ਼ ਹੋ ਰਹੇ ਹਨ ਅਤੇ ਆਉਣ ਵਾਲੇ ਹਫ਼ਤਿਆਂ 'ਚ ਇਸ ਨੂੰ 10 ਲੱਖ ਪ੍ਰਤੀ ਦਿਨ ਕਰਨ ਦੀ ਕੋਸ਼ਿਸ਼ ਹੋ ਰਹੀ ਹੈ। ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸ ਦੇ ਮਾਧਿਅਮ ਨਾਲ ਆਯੋਜਿਤ ਇਕ ਪ੍ਰੋਗਰਾਮ 'ਚ ਨੋਇਡਾ, ਮੁੰਬਈ ਅਤੇ ਕੋਲਕਾਤਾ 'ਚ ਉੱਚ ਸਮਰੱਥਾ ਵਾਲੀ ਕੋਵਿਡ-19 ਪ੍ਰੀਖਣ ਸਹੂਲਤਾਂ ਦਾ ਸ਼ੁੱਭ ਆਰੰਭ ਕਰਨ ਤੋਂ ਬਾਅਦ ਉਕਤ ਗੱਲਾਂ ਕਹੀਆਂ। ਇਸ ਦੌਰਾਨ ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਤੋਂ ਇਲਾਵਾ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਯਨਾਥ, ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਵੀ ਹਾਜ਼ਰ ਸੀ।

ਪ੍ਰਧਾਨ ਮੰਤਰੀ ਨੇ ਕਿਹਾ,''ਦੇਸ਼ 'ਚ ਜਿਸ ਤਰ੍ਹਾਂ ਸਹੀ ਸਮੇਂ 'ਤੇ ਸਹੀ ਫੈਸਲਾ ਲਏ ਗਏ, ਅੱਜ ਉਸੇ ਦੇ ਨਤੀਜੇ ਹਨ ਕਿ ਭਾਰਤ ਹੋਰ ਦੇਸ਼ਾਂ ਦੇ ਮੁਕਾਬਲੇ ਕਾਫ਼ੀ ਸੰਭਲੀ ਹੋਈ ਸਥਿਤੀ 'ਚ ਹੈ। ਅੱਜ ਸਾਡੇ ਦੇਸ਼ 'ਚ ਕੋਰੋਨਾ ਨਾਲ ਹੋਣ ਵਾਲੀ ਮੌਤ ਵੱਡੇ-ਵੱਡੇ ਦੇਸ਼ਾਂ ਦੇ ਮੁਕਾਬਲੇ ਕਾਫ਼ੀ ਘੱਟ ਹੈ।'' ਉਨ੍ਹਾਂ ਨੇ ਕਿਹਾ ਕਿ ਦੇਸ਼ 'ਚ ਕੋਰੋਨਾ ਨਾਲ ਠੀਕ ਹੋਣ ਦੀ ਦਰ ਵੀ ਹੋਰ ਦੇਸ਼ਾਂ ਦੇ ਮੁਕਾਬਲੇ ਬਹੁਤ ਜ਼ਿਆਦਾ ਹੈ ਅਤੇ ਦਿਨੋਂ-ਦਿਨ ਸੁਧਾਰ ਵੀ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ,''ਅੱਜ ਭਾਰਤ 'ਚ ਕੋਰੋਨਾ ਪੀੜਤ ਹੋਣ ਤੋਂ ਬਾਅਦ ਠੀਕ ਹੋਣ ਵਾਲਿਆਂ ਦੀ ਗਿਣਤੀ ਕਰੀਬ-ਕਰੀਬ 10 ਲੱਖ ਪਹੁੰਚਣ ਵਾਲੀ ਹੈ।'' ਪ੍ਰਧਾਨ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਧੁਨਿਕ ਜਾਂਚ ਕੇਂਦਰਾਂ ਦੀ ਸ਼ੁਰੂਆਤ ਨਾਲ ਪੱਛਮੀ ਬੰਗਾਲ, ਮਹਾਰਾਸ਼ਟਰ ਅਤੇ ਉੱਤਰ ਪ੍ਰਦੇਸ਼ ਨੂੰ ਕੋਰੋਨਾ ਵਿਰੁੱਧ ਲੜਾਈ 'ਚ ਹੋਰ ਤਾਕਤ ਮਿਲਣ ਵਾਲੀ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਤਿੰਨ ਥਾਂ ਕੋਰੋਨਾ ਜਾਂਚ ਜੋ ਉਪਲੱਬਧ ਸਮਰੱਥਾ ਹੈ, ਉਸ 'ਚ 10,000 ਦੀ ਸਮਰੱਥਾ ਹੋਰ ਜੁੜਨ ਜਾ ਰਹੀ ਹੈ।


author

DIsha

Content Editor

Related News