ਪੀ.ਐੱਮ. ਮੋਦੀ ਦੇ ਐਲਾਨ ਤੋਂ ਬਾਅਦ ਮਮਤਾ ਨੇ ਵੀ ਕੀਤਾ ਮੁਫ਼ਤ ਰਾਸ਼ਨ ਦਾ ਐਲਾਨ

06/30/2020 6:48:08 PM

ਨਵੀਂ ਦਿੱਲੀ- ਕੋਰੋਨਾ ਮਹਾਮਾਰੀ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯਾਨੀ ਮੰਗਲਵਾਰ ਨੂੰ ਦੇਸ਼ ਨੂੰ ਸੰਬੋਧਨ ਕਰਦੇ ਹੋਏ ਦੇਸ਼ ਦੇ 80 ਕਰੋੜ ਲੋਕਾਂ ਨੂੰ ਨਵੰਬਰ ਮਹੀਨੇ ਤੱਕ ਮੁਫ਼ਤ ਅਨਾਜ ਦੇਣ ਦਾ ਐਲਾਨ ਕੀਤਾ ਹੈ। ਮੁਫ਼ਤ ਅਨਾਜ ਗਰੀਬ ਲੋਕਾਂ ਨੂੰ ਨਵੰਬਰ ਤੱਕ ਮਿਲੇਗਾ। ਮੰਨਿਆ ਜਾ ਰਿਹਾ ਹੈ ਕਿ ਇਹ ਐਲਾਨ ਬਿਹਾਰ ਅਤੇ ਪੱਛਮੀ ਬੰਗਾਲ ਦੀਆਂ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਹੋਇਆ ਹੈ। ਪੀ.ਐੱਮ. ਮੋਦੀ ਦੇ ਐਲਾਨ ਤੋਂ ਬਾਅਦ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਵੀ ਵੱਡਾ ਐਲਾਨ ਕੀਤਾ ਹੈ।

ਮਮਤਾ ਬੈਨਰਜੀ ਨੇ ਆਪਣੇ ਸੂਬੇ ਦੇ ਗਰੀਬ ਲੋਕਾਂ ਲਈ ਜੁਲਾਈ 2021 ਤੱਕ ਮੁਫ਼ਤ ਰਾਸ਼ਨ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਮਮਤਾ ਨੇ ਕਿਹਾ ਹੈ ਕਿ ਚੀਨੀ ਐਪਸ ਬੈਨ ਕਰਨ ਨਾਲ ਕੰਮ ਨਹੀਂ ਚੱਲੇਗਾ। ਜ਼ਰੂਰਤ ਚੀਨ ਨੂੰ ਉਸ ਦੀ ਜ਼ੁਬਾਨ 'ਚ ਜਵਾਬ ਦੇਣ ਦੀ ਹੈ। ਮੰਨਿਆ ਜਾ ਰਿਹਾ ਹੈ ਕਿ ਮਮਤਾ ਦਾ ਇਹ ਐਲਾਨ ਵੀ ਭਾਜਪਾ ਨੂੰ ਜਵਾਬ ਦੇਣ ਦੇ ਅਧੀਨ ਚੋਣਾਵੀ ਰਣਨੀਤੀ ਦੇ ਅਧੀਨ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਪੱਛਮੀ ਬੰਗਾਲ ਵੀ ਇਸ ਸਾਲ ਦੇ ਆਖਿਰ ਜਾਂ ਅਗਲੇ ਸਾਲ ਦੀ ਸ਼ੁਰੂਆਤ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋ ਸਕਦਾ ਹੈ।

ਦਰਅਸਲ ਭਾਜਪਾ ਵੱਖ-ਵੱਖ ਪ੍ਰਦੇਸ਼ਾਂ 'ਚ ਆਪਣੇ ਚੋਣ ਪ੍ਰਚਾਰ ਦੀ ਸ਼ੁਰੂਆਤ ਕਰ ਚੁਕੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬਿਹਾਰ ਤੋਂ ਡਿਜ਼ੀਟਲ ਰੈਲੀ ਕਰ ਕੇ ਇਸ ਦਾ ਸ਼੍ਰੀਗਣੇਸ਼ ਕੀਤਾ ਸੀ। ਇਸ ਤੋਂ ਬਾਅਦ ਮੋਦੀ ਸਰਕਾਰ ਦੇ ਮੰਤਰੀਅਤੇ ਭਾਜਪਾ ਪ੍ਰਧਾਨ ਜੇ.ਪੀ. ਨੱਢਾ ਵੱਖ-ਵੱਖ ਸੂਬਿਆਂ 'ਚ ਡਿਜ਼ੀਟਲ ਰੈਲੀ ਰਾਹੀਂ ਲੋਕਾਂ ਨਾਲ ਜੁੜ ਰਹੇ ਹਨ। ਇਸ ਨਾਲ ਵਿਰੋਧੀ ਧਿਰ ਨੇ ਵੀ ਤਿਆਰੀ ਸ਼ੁਰੂ ਕਰ ਦਿੱਤੀ ਹੈ।


DIsha

Content Editor

Related News