ਕੋਵਿਡ-19 ਦਾ ਟੀਕਾ ਦੁਨੀਆ ਦੀ ਸਭ ਤੋਂ ਵੱਡੀ ਜ਼ਰੂਰਤ, ਭਾਰਤ ਇਸ ''ਚ ਆਤਮਨਿਰਭਰ : ਮੋਦੀ

01/22/2021 2:33:44 PM

ਨਵੀਂ ਦਿੱਲੀ/ਵਾਰਾਣਸੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕੋਵਿਡ-19 ਦਾ ਟੀਕਾ ਅੱਜ ਦੁਨੀਆ ਦੀ ਸਭ ਤੋਂ ਵੱਡੀ ਜ਼ਰੂਰਤ ਹੈ ਅਤੇ ਭਾਰਤ ਇਸ ਮਾਮਲੇ 'ਚ ਪੂਰੀ ਤਰ੍ਹਾਂ ਆਤਮਨਿਰਭਰ ਹੈ। ਆਪਣੇ ਸੰਸਦੀ ਖੇਤਰ ਵਾਰਾਣਸੀ 'ਚ ਕੋਵਿਡ-19 ਮੁਹਿੰਮ ਦੇ ਲਾਭਪਾਤਰਾਂ ਅਤੇ ਟੀਕਾ ਲਗਵਾ ਚੁਕੇ ਲੋਕਾਂ ਨਾਲ ਵੀਡੀਓ ਕਾਨਫਰੰਸ ਦੇ ਮਾਧਿਅਮ ਨਾਲ ਗੱਲ ਕਰਦੇ ਹੋਏ ਪੀ.ਐੱਮ. ਮੋਦੀ ਨੇ ਕਿਹਾ ਕਿ ਟੀਕਾਕਰਨ ਮੁਹਿੰਮ ਨੂੰ ਲੈ ਕੇ ਭਾਰਤ ਦੀ ਤਿਆਰੀ ਪੂਰੀ ਹੈ। ਉਨ੍ਹਾਂ ਕਿਹਾ ਕਿ ਟੀਕੇ ਦੇਸ਼ ਦੇ ਕੋਨੋ-ਕੋਨੇ 'ਚ ਤੇਜ਼ੀ ਨਾਲ ਪਹੁੰਚ ਰਹੇ ਹਨ। ਗੱਲਬਾਤ ਦੌਰਾਨ ਸਿਹਤ ਕਰਮੀਆਂ ਨੇ ਟੀਕੇ ਨੂੰ ਲੈ ਕੇ ਆਪਣੇ ਅਨੁਭਵ ਸਾਂਝੇ ਕੀਤੇ ਅਤੇ ਦੱਸਿਆ ਕਿ ਉਨ੍ਹਾਂ ਨੂੰ ਇਸ ਤੋਂ ਨਾ ਤਾਂ ਕੋਈ ਪਰੇਸ਼ਾਨੀ ਹੋਈ, ਨਾ ਹੀ ਉਸ ਦਾ ਕੋਈ ਗਲਤ ਪ੍ਰਭਾਵ ਪਿਆ। ਸਿਹਤ ਕਰਮੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਧ-ਚੜ੍ਹ ਕੇ ਟੀਕਾਕਰਨ ਮੁਹਿੰਮ 'ਚ ਹਿੱਸਾ ਲੈਣ ਅਤੇ ਸਮਾਜ ਨੂੰ ਸੁਰੱਖਿਅਤ ਬਣਾਉਣ। ਪ੍ਰਧਾਨ ਮੰਤਰੀ ਨੇ 16 ਜਨਵਰੀ ਨੂੰ ਦੇਸ਼ਵਿਆਪੀ ਟੀਕਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ। ਟੀਕਕਰਨ ਦੇ ਪਹਿਲੇ ਗੇੜ 'ਚ ਤਿੰਨ ਕਰੋੜ ਸਿਹਤ ਕਰਮੀਆਂ ਅਤੇ ਮੋਹਰੀ ਮੋਰਚੇ 'ਤੇ ਤਾਇਨਾਤ ਕਰਮੀਆਂ ਨੂੰ ਟੀਕਾ ਲਗਾਇਆ ਜਾਣਾ ਹੈ।

ਮੋਦੀ ਨੇ ਗੱਲਬਾਤ ਤੋਂ ਪਹਿਲਾਂ ਆਪਣੇ ਸੰਬੋਧਨ 'ਚ ਕਿਹਾ ਕਿ ਅੱਜ ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ 'ਚ ਚੱਲ ਰਹੀ ਹੈ ਅਤੇ ਇਸ ਦੇ ਪਹਿਲੇ 2 ਗੇੜਾਂ 'ਚ 30 ਕਰੋੜ ਦੇਸ਼ਵਾਸੀਆਂ ਨੂੰ ਟੀਕਾ ਲਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ,''ਅੱਜ ਦੇਸ਼ 'ਚ ਅਜਿਹੀ ਇੱਛਾ ਸ਼ਕਤੀ ਹੈ ਕਿ ਦੇਸ਼ ਖ਼ੁਦ ਆਪਣੀ ਵੈਕਸੀਨ ਬਣਾ ਰਿਹਾ ਹੈ। ਅੱਜ ਦੇਸ਼ ਦੀ ਤਿਆਰੀ ਅਜਿਹੀ ਹੈ ਕਿ ਦੇਸ਼ ਦੇ ਕੋਨੇ-ਕੋਨੇ ਤੱਕ ਵੈਕਸੀਨ ਤੇਜ਼ੀ ਨਾਲ ਪਹੁੰਚ ਰਹੀ ਹੈ ਅਤੇ ਅੱਜ ਦੁਨੀਆ ਦੀ ਇਸ ਸਭ ਤੋਂ ਵੱਡੀ ਜ਼ਰੂਰਤ ਨੂੰ ਲੈ ਕੇ ਭਾਰਤ ਪੂਰੀ ਤਰ੍ਹਾਂ ਨਾਲ ਆਤਮਨਿਰਭਰ ਹੈ। ਕਈ ਦੇਸ਼ਾਂ ਦੀ ਮਦਦ ਵੀ ਕਰ ਰਿਹਾ ਹੈ।''

ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ

DIsha

This news is Content Editor DIsha