ਟਰੰਪ ਦੇ ਭਾਰਤ ਦੌਰੇ ਤੋਂ ਪਹਿਲਾਂ ਮੋਦੀ ਨੇ ਕੀਤਾ ਟਵੀਟ

Monday, Feb 24, 2020 - 10:26 AM (IST)

ਟਰੰਪ ਦੇ ਭਾਰਤ ਦੌਰੇ ਤੋਂ ਪਹਿਲਾਂ ਮੋਦੀ ਨੇ ਕੀਤਾ ਟਵੀਟ

ਨਵੀਂ ਦਿੱਲੀ (ਵਾਰਤਾ)— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਦੌਰੇ ਤੋਂ ਪਹਿਲਾਂ ਵਿਸ਼ਵਾਸ ਜਤਾਇਆ ਕਿ ਇਸ ਯਾਤਰਾ ਤੋਂ ਭਾਰਤ ਅਤੇ ਅਮਰੀਕਾ ਵਿਚਾਲੇ ਦੋਸਤੀ ਹੋਰ ਮਜ਼ਬੂਤ ਹੋਵੇਗੀ। ਮੋਦੀ ਨੇ ਅਮਰੀਕੀ ਰਾਸ਼ਟਰਪਤੀ ਦੇ ਇਕ ਟਵੀਟ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਭਾਰਤ ਤੁਹਾਡੇ (ਟਰੰਪ) ਆਉਣ ਦੀ ਉਡੀਕ ਕਰ ਰਿਹਾ ਹਾਂ। ਤੁਹਾਡੀ ਯਾਤਰਾ ਨਿਸ਼ਚਿਤ ਰੂਪ ਨਾਲ ਸਾਡੇ ਦੇਸ਼ਾਂ ਵਿਚਾਲੇ ਦੋਸਤੀ ਨੂੰ ਹੋਰ ਮਜ਼ਬੂਤ ਕਰੇਗੀ। ਤੁਹਾਡੇ ਨਾਲ ਬਹੁਤ ਜਲਦੀ ਅਹਿਮਦਾਬਾਦ 'ਚ ਮੁਲਾਕਾਤ ਹੋਵੇਗੀ।

PunjabKesari
ਇਸ ਤੋਂ ਪਹਿਲਾਂ ਟਰੰਪ ਨੇ ਕੀਤਾ ਸੀ ਕਿ ਉਹ ਪਤਨੀ ਮੇਲਾਨੀਆ ਟਰੰਪ ਨਾਲ ਭਾਰਤ ਲਈ ਰਵਾਨਾ ਹੋ ਰਹੇ ਹਨ। ਅਮਰੀਕੀ ਰਾਸ਼ਟਰਪਤੀ ਭਾਰਤ ਦੇ ਦੋ ਦਿਨਾਂ ਦੌਰੇ 'ਤੇ ਅੱਜ ਗੁਜਰਾਤ ਦੇ ਅਹਿਮਦਾਬਾਦ ਆ ਰਹੇ ਹਨ, ਜਿੱਥੇ ਉਹ ਮੋਟੇਰਾ 'ਚ ਨਵੇਂ ਬਣੇ ਦੁਨੀਆ ਦੇ ਸਭ ਤੋਂ ਵੱਡੇ ਕ੍ਰਿਕਟ ਸਟੇਡੀਅਮ ਵਿਚ ਇਕ ਵਿਸ਼ਾਲ ਪ੍ਰੋਗਰਾਮ 'ਨਮਸਤੇ ਟਰੰਪ' ਵਿਚ ਵੀ ਸ਼ਿਰਕਤ ਕਰਨਗੇ।


author

Tanu

Content Editor

Related News