PM ਮੋਦੀ ਨੇ ਰਾਸ਼ਟਰਪਤੀ ਮੁਰਮੂ ਨੂੰ ਦਿੱਤੀਆਂ ਜਨਮ ਦਿਨ ਦੀਆਂ ਸ਼ੁੱਭਕਾਮਨਾਵਾਂ
Friday, Jun 20, 2025 - 10:18 AM (IST)
 
            
            ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ 67ਵੇਂ ਜਨਮ ਦਿਨ 'ਤੇ ਉਨ੍ਹਾਂ ਨੂੰ ਸ਼ੁੱਕਰਵਾਰ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦਾ ਜੀਵਨ ਅਤੇ ਲੀਡਰਸ਼ਿਪ ਦੇਸ਼ ਭਰ 'ਚ ਕਰੋੜਾਂ ਲੋਕਾਂ ਨੂੰ ਪ੍ਰੇਰਿਤ ਕਰਦੀ ਹੈ। ਪ੍ਰਧਾਨ ਮੰਤਰੀ ਮੋਦੀ ਨੇ 'ਐਕਸ' 'ਤੇ ਪੋਸਟ ਕਰ ਕਿਹਾ,''ਰਾਸ਼ਟਰਪਤੀ ਜੀ ਨੂੰ ਜਨਮ ਦਿਨ ਦੀਆਂ ਹਾਰਦਿਕ ਸ਼ੁੱਭਕਾਮਨਾਵਾਂ। ਉਨ੍ਹਾਂ ਦਾ ਜੀਵਨ ਅਤੇ ਲੀਡਰਸ਼ਿਪ ਦੇਸ਼ ਭਰ 'ਚ ਕਰੋੜਾਂ ਲੋਕਾਂ ਨੂੰ ਪ੍ਰੇਰਿਤ ਕਰਦੀ ਹੈ। ਜਨ ਸੇਵਾ, ਸਮਾਜਿਕ ਨਿਆਂ ਅਤੇ ਸਮਾਵੇਸ਼ੀ ਵਿਕਾਸ ਦੇ ਪ੍ਰਤੀ ਉਨ੍ਹਾਂ ਦੀ ਅਟੁੱਟ ਵਚਨਬੱਧਤਾ ਸਾਰਿਆਂ ਨੂੰ ਹਿੰਮਤ ਦਿੰਦੀ ਹੈ ਅਤੇ ਉਮੀਦ ਦੀ ਕਿਰਨ ਹੈ।''

ਪ੍ਰਧਾਨ ਮੰਤਰੀ ਨੇ ਆਪਣੇ ਸੰਦੇਸ਼ 'ਚ ਕਿਹਾ,''ਉਨ੍ਹਾਂ ਨੇ ਗਰੀਬਾਂ ਅਤੇ ਵਾਂਝਿਆਂ ਨੂੰ ਮਜ਼ਬੂਤ ਬਣਾਉਣ ਲਈ ਹਮੇਸ਼ਾ ਕੰਮ ਕੀਤਾ ਹੈ। ਉਨ੍ਹਾਂ ਦੀ ਲੰਬੀ ਉਮਰ ਹੋਣ ਦੀ ਕਾਮਨਾ ਕਰਦਾ ਹਾਂ।'' ਮੁਰਮੂ ਨੇ 2022 'ਚ ਰਾਸ਼ਟਰਪਤੀ ਅਹੁਦਾ ਸੰਭਾਲਿਆ ਸੀ ਅਤੇ ਉਹ ਆਦਿਵਾਸੀ ਭਾਈਚਾਰੇ ਨਾਲ ਸਬੰਧ ਰੱਖਣ ਵਾਲੀ ਪਹਿਲੀ ਰਾਸ਼ਟਰਪਤੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                            