PM ਮੋਦੀ ਨੇ ਦੁਸਹਿਰੇ ''ਤੇ ਦੇਸ਼ ਵਾਸੀਆਂ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ

Tuesday, Oct 20, 2026 - 09:58 AM (IST)

PM ਮੋਦੀ ਨੇ ਦੁਸਹਿਰੇ ''ਤੇ ਦੇਸ਼ ਵਾਸੀਆਂ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ

ਨਵੀਂ ਦਿੱਲੀ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਦੁਸਹਿਰੇ ਮੌਕੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਅਤੇ ਕਾਮਨਾ ਕੀਤੀ ਕਿ ਇਹ ਤਿਉਹਾਰ ਸਾਰਿਆਂ ਦੇ ਜੀਵਨ ਨੂੰ ਖੁਸ਼ੀ, ਖੁਸ਼ਹਾਲੀ ਅਤੇ ਸਫਲਤਾ ਨਾਲ ਭਰ ਦੇਵੇ। ਪੀਐੱਮ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇਕ ਪੋਸਟ 'ਚ ਕਿਹਾ,"ਤੁਹਾਨੂੰ ਸਾਰਿਆਂ ਨੂੰ ਦੁਸਹਿਰੇ ਦੀਆਂ ਸ਼ੁਭਕਾਮਨਾਵਾਂ। ਖੁਸ਼ੀ ਅਤੇ ਵਿਸ਼ਵਾਸ ਨਾਲ ਭਰਿਆ ਇਹ ਜਿੱਤ ਦਾ ਤਿਉਹਾਰ ਸਾਰਿਆਂ ਦੇ ਸੰਕਲਪ ਨੂੰ ਨਵੀਂ ਤਾਕਤ ਦੇਵੇ। ਸਾਰਿਆਂ ਦਾ ਜੀਵਨ ਖੁਸ਼ੀ ਅਤੇ ਸਫਲਤਾ ਨਾਲ ਭਰਪੂਰ ਹੋਵੇ।"

PunjabKesari

ਇਹ ਤਿਉਹਾਰ ਭਗਵਾਨ ਰਾਮ ਵਲੋਂ  ਰਾਵਣ ਦੇ ਵਧ ਕੀਤੇ ਜਾਣ ਦੀ ਖੁਸ਼ੀ 'ਚ ਮਨਾਇਆ ਜਾਂਦਾ ਹੈ ਅਤੇ ਬੁਰਾਈ 'ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ। ਇਹ ਤਿਉਹਾਰ ਦੇਸ਼ ਭਰ 'ਚ ਮਨਾਇਆ ਜਾਂਦਾ ਹੈ। ਵੱਡੀ ਗਿਣਤੀ 'ਚ ਲੋਕ ਰਾਵਣ ਦੇ ਪੁਤਲੇ ਸਾੜਨ ਲਈ ਇਕੱਠੇ ਹੁੰਦੇ ਹਨ। ਇਸ ਦੇ ਨਾਲ ਹੀ ਗੀਤਾਂ ਅਤੇ ਸ਼ੋਭਾ ਯਾਤਰਾਵਾਂ ਨਾਲ ਭਰਪੂਰ 10 ਦਿਨਾਂ ਉਤਸਵ ਦਾ ਸਮਾਪਨ ਹੁੰਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News