PM ਮੋਦੀ ਦੇ ਹੱਥਾਂ ਦੀ ਕਠਪੁਤਲੀ ਹੈ ਚੋਣ ਕਮਿਸ਼ਨ : ਮਲਿਕਾਰਜੁਨ ਖੜਗੇ
Saturday, Aug 02, 2025 - 03:18 PM (IST)

ਨਵੀਂ ਦਿੱਲੀ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸ਼ਨੀਵਾਰ ਨੂੰ ਮਹਾਰਾਸ਼ਟਰ 'ਚ ਵੋਟਰ ਸੂਚੀਆਂ 'ਚ ਕਥਿਤ ਹੇਰਾਫੇਰੀ ਨੂੰ ਲੈ ਕੇ ਚੋਣ ਕਮਿਸ਼ਨ 'ਤੇ ਹਮਲਾ ਬੋਲਿਆ ਅਤੇ ਦੋਸ਼ ਲਗਾਇਆ ਕਿ ਇਹ ਸੰਵਿਧਾਨਕ ਸੰਸਥਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਥਾਂ ਦੀ ਕਠਪੁਤਲੀ ਹੈ। ਉਨ੍ਹਾਂ ਨੇ ਕਾਂਗਰਸ ਦੇ ਕਾਨੂੰਨ, ਮਨੁੱਖੀ ਅਧਿਕਾਰ ਅਤੇ ਆਰਟੀਆਈ ਵਿਭਾਗ ਦੁਆਰਾ ਆਯੋਜਿਤ ਸਾਲਾਨਾ ਕਾਨੂੰਨੀ ਸੰਮੇਲਨ 'ਚ ਇਹ ਵੀ ਦਾਅਵਾ ਕੀਤਾ ਕਿ ਭਾਰਤੀ ਜਨਤਾ ਪਾਰਟੀ ਅਤੇ ਰਾਸ਼ਟਰੀ ਸਵੈਮ ਸੇਵਕ ਸੰਘ ਦੇਸ਼ ਦੇ ਸੰਵਿਧਾਨ ਨੂੰ ਬਦਲਣਾ ਚਾਹੁੰਦੇ ਹਨ, ਪਰ ਜਨਤਾ ਅਜਿਹਾ ਨਹੀਂ ਹੋਣ ਦੇਵੇਗੀ। ਖੜਗੇ ਨੇ ਦਾਅਵਾ ਕੀਤਾ, "ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਅਤੇ ਲੋਕ ਸਭਾ ਚੋਣਾਂ 'ਚ ਵੋਟਰ ਸੂਚੀਆਂ 'ਚ ਨਾਮ ਸ਼ਾਮਲ ਕੀਤੇ ਗਏ ਸਨ। ਮਹਾਰਾਸ਼ਟਰ ਦੇ ਇਕ ਹੋਸਟਲ 'ਚ 9,000 ਵੋਟਰ ਕਿਵੇਂ ਹੋ ਸਕਦੇ ਹਨ?" ਉਨ੍ਹਾਂ ਦੋਸ਼ ਲਗਾਇਆ ਕਿ ਚੋਣ ਕਮਿਸ਼ਨ ਨਰਿੰਦਰ ਮੋਦੀ ਦੀ ਕਠਪੁਤਲੀ ਹੈ।
ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਨੇ ਕਿਹਾ,"ਭਾਰਤ ਦਾ ਸੰਵਿਧਾਨ ਸਿਰਫ਼ ਇਕ ਕਾਨੂੰਨੀ ਦਸਤਾਵੇਜ਼ ਨਹੀਂ ਹੈ, ਸਗੋਂ ਇਹ ਸਾਡੇ ਲੋਕਤੰਤਰ ਦੀ ਆਤਮਾ ਹੈ। ਇਹ ਹਰ ਭਾਰਤੀ ਨੂੰ ਨਿਆਂ, ਆਜ਼ਾਦੀ, ਸਮਾਨਤਾ ਅਤੇ ਭਾਈਚਾਰੇ ਦਾ ਅਧਿਕਾਰ ਦਿੰਦਾ ਹੈ। ਪਰ ਅੱਜ ਸੰਵਿਧਾਨ ਖ਼ਤਰੇ 'ਚ ਹੈ।" ਉਨ੍ਹਾਂ ਦਾਅਵਾ ਕੀਤਾ,"ਸੱਤਾਧਾਰੀ ਨੇਤਾ ਸੰਵਿਧਾਨ ਨੂੰ ਬਦਲਣ ਦੀ ਗੱਲ ਕਰ ਰਹੇ ਹਨ। ਭਾਜਪਾ-ਆਰਐੱਸਐੱਸ ਦੇ ਵੱਡੇ ਨੇਤਾ ਸੰਵਿਧਾਨ ਦੀ ਪ੍ਰਸਤਾਵਨਾ 'ਚੋਂ ਸਮਾਜਵਾਦ ਅਤੇ ਧਰਮ ਨਿਰਪੱਖਤਾ ਸ਼ਬਦਾਂ ਨੂੰ ਹਟਾਉਣ ਦਾ ਇਰਾਦਾ ਰੱਖਦੇ ਹਨ। ਜੇਕਰ ਭਾਜਪਾ ਨੂੰ 2024 ਦੀਆਂ ਚੋਣਾਂ 'ਚ 400 ਸੀਟਾਂ ਮਿਲੀਆਂ ਹੁੰਦੀਆਂ, ਤਾਂ ਉਹ ਸੰਵਿਧਾਨ ਨੂੰ ਬਦਲ ਦਿੰਦੇ। ਪਰ ਇਹ ਦੇਸ਼ ਦੇ ਲੋਕਾਂ ਦੀ ਤਾਕਤ ਹੈ, ਉਨ੍ਹਾਂ ਨੇ 400 ਪਾਰ ਕਹਿਣ ਵਾਲਿਆਂ ਦੇ ਮੂੰਹ 'ਤੇ ਥੱਪੜ ਮਾਰਿਆ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8